ਫਾਇਨਾਂਸ ਕੰਪਨੀ ਦੇ ਮੈਨੇਜਰ ਨੇ ਘੜੀ ਲੁੱਟ ਦੀ ਸਾਜ਼ਿਸ਼, ਰਿਸ਼ਤੇਦਾਰ ਨਾਲ ਮਿਲ ਕੇ ਲੁੱਟੇ 1 ਲੱਖ 60 ਹਜ਼ਾਰ ਰੁਪਏ
Published : Oct 6, 2022, 4:23 pm IST
Updated : Oct 6, 2022, 4:23 pm IST
SHARE ARTICLE
The manager of the finance company conspired to rob the watch
The manager of the finance company conspired to rob the watch

ਪੁਲਿਸ ਵੱਲੋਂ ਡੂੰਘਾਈ ਨਾਲ ਕੀਤੀ ਪੁੱਛਗਿੱਛ ਦੌਰਾਨ ਕਾਰਿੰਦਾ ਰਵੀ ਸਿੰਘ ਆਖਿਰ ਮੰਨ ਗਿਆ ਕਿ ਉਸ ਨੇ ਆਪਣੇ ਰਿਸ਼ਤੇਦਾਰ ਨਾਲ ਮਿਲ ਕੇ ਉਕਤ ਘਟਨਾ ਨੂੰ ਅੰਜ਼ਾਮ ਦਿੱਤਾ ਹੈ

 

ਤਲਵੰਡੀ ਸਾਬੋ: ਕੁੱਝ ਦਿਨ ਪਹਿਲਾਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਕੋਲ ਫਾਇਨਾਂਸ ਕੰਪਨੀ ਦੇ ਕਾਰਿੰਦੇ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ 1 ਲੱਖ 60 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਤਲਵੰਡੀ ਸਾਬੋ ਪੁਲਿਸ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਦਾਅਵਾ ਕੀਤਾ ਕਿ ਫਾਇਨਾਂਸ ਕੰਪਨੀ ਦਾ ਕਾਰਿੰਦਾ ਹੀ ਲੁੱਟ ਦਾ ਮਾਸਟਰਮਾਈਂਡ ਸੀ ਅਤੇ ਉਸ ਨੇ ਆਪਣੇ ਇੱਕ ਰਿਸ਼ਤੇਦਾਰ ਨਾਲ ਮਿਲ ਕੇ ਉਕਤ ਫ਼ਰਜ਼ੀ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।

ਡੀ.ਐੱਸ.ਪੀ ਤਲਵੰਡੀ ਸਾਬੋ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਭਾਰਤ ਫਾਇਨਾਂਸ ਕੰਪਨੀ ਦੇ ਕਾਰਿੰਦੇ ਰਵੀ ਸਿੰਘ ਨੇ ਬੀਤੀ ਦਿਨੀਂ ਪੁਲਿਸ ਨੂੰ ਦਿੱਤੀ ਸੂਚਨਾ ਵਿੱਚ ਜਾਣਕਾਰੀ ਦਿੱਤੀ ਸੀ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ 1 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਲੁੱਟ ਕੇ ਫਰਾਰ ਹੋ ਗਏ ਹਨ ਜਿਸ ’ਤੇ ਪੁਲਿਸ ਨੇ ਰਵੀ ਸਿੰਘ ਦੇ ਬਿਆਨਾਂ ਤੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਥਾਣਾ ਤਲਵੰਡੀ ਸਾਬੋ ਮੁਖੀ ਗੁਰਵਿੰਦਰ ਸਿੰਘ ਅਤੇ ਜਾਂਚ ਅਧਿਕਾਰੀ ਗੁਰਤੇਜ ਸਿੰਘ ਨੂੰ ਰਵੀ ਸਿੰਘ ’ਤੇ ਸ਼ੱਕ ਹੋਇਆ ਅਤੇ ਸਾਰਾ ਮਾਮਲਾ ਜਿਲ੍ਹਾ ਪੁਲਿਸ ਮੁਖੀ ਦੇ ਧਿਆਨ ਵਿੱਚ ਲਿਆਉਣ ਉਪਰੰਤ ਉਨਾਂ ਦੇ ਨਿਰਦੇਸ਼ਾਂ ’ਤੇ ਜਾਂਚ ਸ਼ੁਰੂ ਕਰ ਦਿੱਤੀ। ਇਸੇ ਦਰਮਿਆਨ ਫਾਇਨਾਂਸ ਕੰਪਨੀ ਦੇ ਮੈਨੇਜਰ ਪ੍ਰਿਤਪਾਲ ਸਿੰਘ ਨੇ ਵੀ ਰਵੀ ਸਿੰਗ ’ਤੇ ਸ਼ੱਕ ਪ੍ਰਗਟਾਇਆ ਅਤੇ ਪੁਲਿਸ ਵੱਲੋਂ ਡੂੰਘਾਈ ਨਾਲ ਕੀਤੀ ਪੁੱਛਗਿੱਛ ਦੌਰਾਨ ਕਾਰਿੰਦਾ ਰਵੀ ਸਿੰਘ ਆਖਿਰ ਮੰਨ ਗਿਆ ਕਿ ਉਸ ਨੇ ਆਪਣੇ ਰਿਸ਼ਤੇਦਾਰ ਨਾਲ ਮਿਲ ਕੇ ਉਕਤ ਘਟਨਾ ਨੂੰ ਅੰਜ਼ਾਮ ਦਿੱਤਾ ਹੈ ਲੁੱਟ ਦੇ ਪੈਸੇ ਉਸ ਦੇ ਰਿਸ਼ਤੇਦਾਰ ਕੋਲ ਹਨ ਅਤੇ ਗੱਲ ਠੰਢੀ ਪੈ ਜਾਣ ਉਪਰੰਤ ਉਨਾਂ ਨੇ ਪੈਸੇ ਅੱਧੇ ਅੱਧੇ ਵੰਡ ਲੈਣੇ ਸਨ।

ਡੀ.ਐੱਸ.ਪੀ ਨੇ ਦੱਸਿਆ ਕਿ ਭਾਰਤ ਫਾਇਨਾਂਸ ਕੰਪਨੀ ਦੇ ਮੈਨੇਜ਼ਰ ਪ੍ਰਿਤਪਾਲ ਸਿੰਘ ਦੇ ਬਿਆਨਾਂ ’ਤੇ ਮਾਮਲੇ ’ਚ ਵਾਧਾ ਕਰਦਿਆਂ ਪੁਲਿਸ ਨੇ ਰਵੀ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਦਾਦੂ (ਹਰਿਆਣਾ) ਅਤੇ ਉਸ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਪੁੱਤਰ ਬੋਘਾ ਸਿੰਘ ਵਾਸੀ ਪਿੰਡ ਸੰਦੋਹਾ ਖਿਲਾਫ ਕਾਰਵਾਈ ਕਰਦਿਆਂ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 1 ਲੱਖ 32 ਹਜ਼ਾਰ ਦੀ ਰਾਸ਼ੀ ਬਰਾਮਦ ਕਰ ਲਈ ਹੈ। 

ਉਨਾਂ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਜਿੱਥੇ ਹੋਰ ਪੁੱਛਗਿੱਛ ਕਰਾਂਗੇ ਉੱਥੇ ਬਾਕੀ ਰਾਸ਼ੀ ਦਾ ਵੀ ਪਤਾ ਲਗਾਇਆ ਜਾਵੇਗਾ। 

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement