40 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਦੇ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਸੁਧਾਰ ਕਰਾਂਗੇ: ਨਿੱਜਰ
Published : Oct 6, 2022, 9:24 pm IST
Updated : Oct 6, 2022, 9:24 pm IST
SHARE ARTICLE
Inderbir Singh Nijjar
Inderbir Singh Nijjar

ਕਸਬੇ ਦੇ 25 ਹਜ਼ਾਰ ਲੋਕਾਂ ਨੂੰ ਮਿਲੇਗਾ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਲਾਭ

 

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋ ਰਾਜਪੁਰਾ ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ 40 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜਾ ਲੈਣ ਮਗਰੋਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ  ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਨਗਰ ਕੌਂਸਲ, ਰਾਜਪੁਰਾ ਦੀ ਸੀਮਾਂ ਵਿੱਚ ਜਲ ਸਪਲਾਈ ਦੀ ਸੁਵਿੱਧਾ ਮੁਹੱਈਆ ਕਰਵਾਉਣ ਲਈ ਵਾਟਰ ਵਰਕਸ ਦੀਆਂ ਨਵੀਆਂ ਮੋਟਰਾਂ, ਨਲਾਸ ਰੋਡ ਅਤੇ ਏਕਤਾ ਕਲੋਨੀ ਵਿਖੇ 02 ਬੁਸਟਿੰਗ ਟਿਉਵਬੈਲਜ ਸਥਾਪਿਤ ਕੀਤੇ ਜਾਣੇ ਹਨ। ਇਸੇ ਤਰ੍ਹਾਂ ਪਾਣੀ ਦੀ ਸਪਲਾਈ ਦੀ ਸਮੱਰਥਾ ਵਧਾਉਣ ਲਈ ਗੰਡਾ ਖੇੜੀ ਤੋਂ ਵਾਟਰ ਵਰਕਸ ਤੱਕ ਡੀ ਆਈ ਪਾਈਪ ਲਾਈਨਾਂ ਵਿਛਾਉਣ ਦਾ ਕੰਮ ਵੀ ਇਸ ਪ੍ਰਾਜੈਕਟ ਅਧੀਨ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਰਾਜਪੁਰਾ ਕਸਬੇ ਵਿੱਖੇ 49 ਕਿਲੋਮੀਟਰ ਏਰੀਆਂ ਵਿੱਚ ਸੀਵਰੇਜ ਲਾਈਨਾਂ ਅਤੇ 35 ਕਿਲੋਮੀਟਰ ਏਰੀਆ ਵਿੱਚ ਜਲ ਸਪਲਾਈ ਲਾਈਨਾਂ ਵਿਛਾਇਆਂ ਜਾਣਗੀਆਂ। ਉਹਨਾਂ ਦੱਸਿਆ ਕਿ ਰਾਜਪੁਰਾ ਦੇ ਕਰੀਬ 25000 ਲੋਕਾਂ ਨੂੰ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਲਾਭ ਮਿਲੇਗਾ।  

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਹਨਾਂ ਵੱਲੋ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮ ਵਿੱਚ ਪਾਰਦਰਸ਼ਤਾ ਲਿਆਉਣੀ ਯਕੀਨ ਬਣਾਈ ਜਾਵੇ।

ਵੀ.ਕੇ. ਸ਼ਰਮਾ, ਸੀ.ਈ.ਓ., ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਨੇ ਦੱਸਿਆ ਕਿ ਜਲ ਸਪਲਾਈ ਦਾ 55 ਫੀਸਦੀ ਅਤੇ ਸੀਵਰੇਜ ਦਾ 80 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਕੰਮ ਨਿਰਧਾਰਤ ਸਮੇਂ ਅੰਦਰ ਹਰ ਹੀਲੇ ਮੁਕੰਮਲ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM
Advertisement