
ਡੱਬੇ ਦਾ ਕੁੱਲ ਵਜ਼ਨ ਲਗਭਗ 560 ਗ੍ਰਾਮ
ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਦਾਉਕੇ ਦੇ ਬਾਹਰਵਾਰ ਵਿਸ਼ੇਸ਼ ਸੂਚਨਾ 'ਤੇ ਬੀਐਸਐਫ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਦੁਪਹਿਰ ਕਰੀਬ 12:30 ਵਜੇ ਤਲਾਸ਼ੀ ਦੌਰਾਨ ਨਸ਼ੀਲੇ ਪਦਾਰਥਾਂ ਨਾਲ ਭਰਿਆ ਇੱਕ ਛੋਟਾ ਪਲਾਸਟਿਕ ਦਾ ਡੱਬਾ, ਜਿਸ ਵਿੱਚ ਹੈਰੋਇਨ ਹੋਣ ਦਾ ਸ਼ੱਕ ਸੀ, ਬਰਾਮਦ ਹੋਇਆ।
ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਮੂਲ ਦੇ 4 ਜੀਆਂ ਦੀਆਂ ਮਿਲੀਆਂ ਲਾਸ਼ਾਂ
ਇਸ ਡੱਬੇ ਦਾ ਕੁੱਲ ਵਜ਼ਨ ਲਗਭਗ 560 ਗ੍ਰਾਮ ਸੀ ਜੋ ਕਿ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਹੋਇਆ ਸੀ। ਇਸ ਬਰਾਮਦਗੀ ਨਾਲ ਬੀਐਸਐਫ ਨੇ ਤਸਕਰੀ ਦੀ ਇੱਕ ਹੋਰ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ