ਫਰੀਦਕੋਟ ਕੇਂਦਰੀ ਜੇਲ 'ਚ ਕੈਦੀ ਕੋਲੋਂ ਮਿਲੀ ਹੈਰੋਇਨ, ਪੈਰੋਲ ਤੋਂ ਬਾਅਦ ਆਇਆ ਸੀ ਵਾਪਸ ਜੇਲ

By : GAGANDEEP

Published : Oct 6, 2023, 3:02 pm IST
Updated : Oct 6, 2023, 3:55 pm IST
SHARE ARTICLE
photo
photo

ਪੁਲਿਸ ਨੇ ਦੋ ਕੈਦੀਆਂ ਖਿਲਾਫ਼ ਮਾਮਲਾ ਕੀਤਾ ਦਰਜ

 

ਫਰੀਦਕੋਟ: ਫਰੀਦਕੋਟ ਕੇਂਦਰੀ ਜੇਲ ਵਿਚ 20 ਸਾਲ ਦੀ ਸਜ਼ਾ ਕੱਟ ਰਹੇ ਇਕ ਕੈਦੀ ਕੋਲੋਂ 180 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।  ਜੇਲ ਸਟਾਫ਼ ਨੇ ਇਹ ਹੈਰੋਇਨ ਉਦੋਂ ਬਰਾਮਦ ਕੀਤੀ ਜਦੋਂ ਉਹ ਪੈਰੋਲ ਤੋਂ ਵਾਪਸ ਜੇਲ ਪਰਤਿਆ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਫ਼ਰੀਦਕੋਟ ਸਿਟੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਵਾਧਾ ਜਾਰੀ: ਜਿੰਪਾ 

ਫ਼ਰੀਦਕੋਟ ਸਿਟੀ ਪੁਲਿਸ ਨੇ ਦੱਸਿਆ ਕਿ ਜਦੋਂ ਕੈਦੀ ਮਨਦੀਪ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ 5 ਅਕਤੂਬਰ ਨੂੰ ਪੈਰੋਲ ਪੂਰੀ ਕਰਕੇ ਜੇਲ ਵਾਪਸ ਆਇਆ ਤਾਂ ਉਸ ਦੀ ਤਲਾਸ਼ੀ ਦੌਰਾਨ ਦੋ ਥਾਵਾਂ 'ਤੇ ਲੁਕੋ ਕੇ ਰੱਖੀ ਗਈ ਕੁੱਲ 180 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮਨਦੀਪ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ਸਥਿਤ ਜੇਲ 'ਚ ਬੰਦ ਮੋਗਾ ਨਿਵਾਸੀ ਗੁਰਚਰਨ ਸਿੰਘ ਦੇ ਪਰਿਵਾਰ ਵੱਲੋਂ ਗੁਰਚਰਨ ਸਿੰਘ ਨੂੰ ਕੁਝ ਵਰਦੀ ਦਿੱਤੀ ਗਈ ਸੀ, ਉਸ ਨੂੰ ਨਹੀਂ ਪਤਾ ਕਿ ਉਸ 'ਚ ਕੀ ਸੀ।

ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਏ ਪਤੀ-ਪਤਨੀ 'ਤੇ ਤਾਬੜਤੋੜ ਚਲਾਈਆਂ ਗੋਲੀਆਂ

ਉਪਰੋਕਤ ਸੂਚਨਾ ਤੋਂ ਬਾਅਦ ਜੇਲ ਸਟਾਫ਼ ਵਲੋਂ ਗੁਰਚਰਨ ਸਿੰਘ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ | ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਫਰੀਦਕੋਟ ਕੇਂਦਰੀ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਏਐਸਆਈ ਹਰਚਰਨ ਸਿੰਘ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਜੇਲ ਐਕਟ ਅਤੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ, ਹਾਲਾਂਕਿ ਦੋਵੇਂ ਮੁਲਜ਼ਮ ਪਹਿਲਾਂ ਵੀ ਕਿਸੇ ਨਾ ਕਿਸੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM

ਮਹਿਲਾ ਅਧਿਆਪਕਾ ਨੇ ਜੜ 'ਤਾ ਪ੍ਰਿੰਸੀਪਲ ਦੇ ਥੱ.ਪੜ, ਮੌਕੇ ਤੇ ਪੈ ਗਿਆ ਭੜਥੂ ! CCTV ਆਈ ਬਾਹਰ

16 Jul 2025 4:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM
Advertisement