ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

By : GAGANDEEP

Published : Oct 6, 2023, 7:27 pm IST
Updated : Oct 6, 2023, 7:27 pm IST
SHARE ARTICLE
PHOTO
PHOTO

ਦੋਵਾਂ ਮੁਲਜ਼ਮਾਂ ਨੂੰ ਕੋਟਕਪੂਰਾ ਨੇੜੇ ਪਿੰਡ ਵਾਂਦਰ ਜਟਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਕੀਤਾ ਗਿਆ ਗ੍ਰਿਫ਼ਤਾਰ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਦੋ ਅਹਿਮ ਗ੍ਰਿਫਤਾਰੀਆਂ ਕੀਤੀਆਂ ਹਨ ਜਿਸ ਦੌਰਾਨ ਸਿਵਲ ਹਸਪਤਾਲ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦੇ ਮੈਡੀਕਲ ਅਫਸਰ ਡਾ. ਵਿਕਰਮਜੀਤ ਜਿੰਦਲ ਅਤੇ ਇਸੇ ਹਸਪਤਾਲ ਦੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਕੋਟਕਪੂਰਾ ਨੇੜੇ ਪਿੰਡ ਵਾਂਦਰ ਜਟਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤ ਅਨੁਸਾਰ ਹਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਕਿਸੇ ਹੋਰ ਵਿਅਕਤੀ ਨਾਲ ਹੋਈ ਤਕਰਾਰ ਦੌਰਾਨ ਸੱਟਾਂ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਸਨ। ਉਨ੍ਹਾਂ ਦੇ ਇਲਾਜ ਦੌਰਾਨ ਡਾ. ਵਿਕਰਮਜੀਤ ਜਿੰਦਲ ਨੇ ਮੈਡੀਕੋ-ਲੀਗਲ ਰਿਪੋਰਟ (ਐਮਐਲਆਰ) ਜਾਰੀ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਲਈ 5,000 ਰੁਪਏ ਦੀ ਮੰਗ ਕੀਤੀ।

ਅਗਲੇ ਦਿਨ, ਡਾਕਟਰ ਜਦੋਂ ਸ਼ਿਕਾਇਤਕਰਤਾ ਦਾ ਮੁਆਇਨਾ ਕਰਨ ਲਈ ਵਾਰਡ ਵਿੱਚ ਆਇਆ ਤਾਂ ਉਸਨੂੰ ਉਸਦੇ ਹੱਥ ਦੀ ਹੱਡੀ ਟੁੱਟੀ ਹੋਈ ਹੋਣ ਬਾਰੇ ਦੱਸਿਆ। ਇਸ ਸੱਟ ਨੂੰ ਵੀ ਐਮਐਲਆਰ ਵਿੱਚ ਸ਼ਾਮਲ ਕਰਨ ਲਈ ਡਾਕਟਰ ਵਿਕਰਮਜੀਤ ਜਿੰਦਲ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਬਾਰੇ ਬਾਅਦ ਵਿੱਚ 10,000 ਰੁਪਏ ਵਿੱਚ ਸੌਦਾ ਹੋ ਗਿਆ।

ਇਸ ਤੋਂ ਬਾਅਦ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਨੂੰ ਡਾਕਟਰ ਵਿਕਰਮਜੀਤ ਜਿੰਦਲ ਨੂੰ ਮਿਲਣ ਲਈ ਆਖਿਆ। ਇਸ ਮੁਲਾਕਾਤ ਦੌਰਾਨ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਅਦਾਇਗੀ ਸਬੰਧੀ ਸਾਰੀ ਗੱਲਬਾਤ ਰਿਕਾਰਡ ਕੀਤੀ। ਇਸ ਸਬੂਤ ਦੇ ਅਧਾਰ ਉੱਤੇ ਹੀ ਵਿਜੀਲੈਂਸ ਦੀ ਟੀਮ ਨੇ ਅੱਗੋਂ ਇਸ ਕੇਸ ਦੀ ਕਾਰਵਾਈ ਨੂੰ ਅੰਜਾਮ ਦਿੱਤਾ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਨ ਉਪਰੰਤ ਅਤੇ ਜਾਲ ਵਿਛਾ ਦਿੱਤਾ ਜਿਸ ਦੇ ਨਤੀਜੇ ਵਜੋਂ ਡਾਕਟਰ ਵਿਕਰਮਜੀਤ ਜਿੰਦਲ ਅਤੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement