ਖ਼ਬਰਾਂ |

ਤਾਜ਼ਾ |

ਗੁਰਦਾਸਪੁਰ 'ਚ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਏ ਪਤੀ-ਪਤਨੀ 'ਤੇ ਤਾਬੜਤੋੜ ਚਲਾਈਆਂ ਗੋਲੀਆਂ

By : GAGANDEEP

Published : Oct 6, 2023, 2:20 pm IST
Updated : Oct 6, 2023, 2:20 pm IST
SHARE ARTICLE
photo
photo

ਔਰਤ ਗੰਭੀਰ ਰੂਪ ਵਿਚ ਹਸਪਤਾਲ ਭਰਤੀ

 

ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਚੱਠਾ 'ਚ ਸਥਿਤ ਪੀਰ ਬਾਬਾ ਦੀ ਸਮਾਧ 'ਤੇ ਮੱਥਾ ਟੇਕਣ ਆਏ ਪਰਿਵਾਰ 'ਤੇ ਦੋ ਹਮਲਾਵਰਾਂ ਨੇ ਗੋਲੀਆਂ ਚਲਾ ਦਿਤੀਆਂ। ਜਿਸ ਵਿਚ ਇੱਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਪੁਲਿਸ ਨੇ ਐਫਆਈਆਰ ਦਰਜ ਕਰਕੇ ਅਣਪਛਾਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿਤੀ ਹੈ।

 ਇਹ ਵੀ ਪੜ੍ਹੋ: ਲੁਧਿਆਣਾ 'ਚ ਵਿਜੀਲੈਂਸ ਨੇ 14 ਮਹੀਨਿਆਂ 'ਚ 57 ਰਿਸ਼ਵਤਖੋਰਾਂ ਨੂੰ ਕੀਤਾ ਕਾਬੂ, 35 FIR ਦਰਜ  

ਸੇਵਾਮੁਕਤ ਸਿਪਾਹੀ ਬਲਦੇਵ ਸਿੰਘ ਵਾਸੀ ਪ੍ਰੇਮ ਨਗਰ ਬੋਹੜਵਾਲ ਬਟਾਲਾ ਨੇ ਦਸਿਆ ਕਿ ਹਮਲਾਵਰ ਬਾਈਕ ’ਤੇ ਆਏ ਸਨ। ਉਨ੍ਹਾਂ ਨੇ ਆਉਂਦਿਆਂ ਹੀ ਆਪਣੇ ਰਿਵਾਲਵਰ ਨਾਲ ਉਨ੍ਹਾਂ 'ਤੇ ਗੋਲੀਆਂ ਚਲਾ ਦਿਤੀਆਂ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ।

 ਇਹ ਵੀ ਪੜ੍ਹੋ: ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਮੀਟਿੰਗ 

ਇਸ ਦੌਰਾਨ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਦੀ ਲੱਤ 'ਚ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਬਟਾਲਾ ਹਸਪਤਾਲ ਲਿਜਾਇਆ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿਤਾ ਗਿਆ ਹੈ।

ਉਸ ਨੇ ਦਸਿਆ ਕਿ ਇਸ ਘਟਨਾ ਦਾ ਕਾਰਨ ਉਸ ਦੇ ਸਹੁਰੇ ਪਰਿਵਾਰ ਦੀ ਹੋਰਨਾਂ ਰਿਸ਼ਤੇਦਾਰਾਂ ਨਾਲ ਚੱਲ ਰਹੀ ਦੁਸ਼ਮਣੀ ਹੈ। ਜਿਸ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਥਾਣਾ ਘਣੀਆ-ਕੇ ਬਾਂਗਰ ਦੇ ਐਸਐਚਓ ਲਖਵਿੰਦਰ ਸਿੰਘ ਨੇ ਦਸਿਆ ਕਿ ਪਿੰਡ ਚੱਠਾ ਵਿੱਚ ਪੀਰ ਬਾਬਾ ਦੀ ਮਜ਼ਾਰ ਨੇੜੇ ਹੋਈ ਗੋਲੀਬਾਰੀ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ ਹੈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਫਿਲਹਾਲ ਘਟਨਾ ਦਾ ਕਾਰਨ ਬਲਦੇਵ ਸਿੰਘ ਦੀ ਆਪਸੀ ਦੁਸ਼ਮਣੀ ਹੈ। ਜਾਂਚ ਅਜੇ ਵੀ ਜਾਰੀ ਹੈ। ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement