
ਦੋ ਕਾਰਾਂ ਦੀ ਆਪਸ ਵਿਚ ਹੋਈ ਭਿਆਨਕ ਟੱਕਰ ਕਾਰਨ ਵਾਪਰਿਆ ਹਾਦਸਾ
ਜਲੰਧਰ: ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 44 ’ਤੇ ਗੋਰਾਇਆ ’ਚ ਥਾਣੇ ਦੇ ਸਾਹਮਣੇ ਪੁਲ ’ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ 2 ਕਾਰਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ’ਚ ਇਕ ਮਹਿਲਾ ਲੈਕਚਰਾਰ ਮੀਨਾਕਸ਼ੀ ਕਾਲੀਆ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਨੀਰਜ ਸ਼ਰਮਾ ਜੋ ਲੈਕਚਰਾਰ ਹੈ, ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਐਸਜੀਪੀਸੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ, ਫ਼ਰਵਰੀ ਮਹੀਨੇ 'ਚ ਹੋ ਸਕਦੀਆਂ SGPC ਚੋਣਾਂ
ਪਤੀ-ਪਤਨੀ ਨੀਰਜ ਸ਼ਰਮਾ ਅਤੇ ਮੀਨਾਕਸ਼ੀ ਕਾਲੀਆ ਗੋਰਾਇਆ ਦੇ ਬੜਾ ਪਿੰਡ ਦੇ ਸਰਕਾਰੀ ਸਕੂਲ ’ਚ ਕੈਮਿਸਟਰੀ ਅਤੇ ਫਿਜ਼ਿਕਸ ਦੇ ਲੈਕਚਰਾਰ ਹਨ। ਉਹ ਸਕੂਲ ਤੋਂ ਛੁੱਟੀ ਤੋਂ ਬਾਅਦ ਫਗਵਾੜਾ ਸਥਿਤ ਆਪਣੇ ਘਰ ਪਰਤ ਰਹੇ ਸਨ। ਮਿਲੀ ਜਾਣਕਾਰੀ ਅਨੁਸਾਰ ਲੈਕਚਰਾਰ ਨੀਰਜ ਸ਼ਰਮਾ ਦਾ ਵਿਦੇਸ਼ ਦਾ ਵੀਜ਼ਾ ਲੱਗ ਗਿਆ ਸੀ। ਦੋਵੇਂ ਪਤੀ-ਪਤਨੀ ਬਹੁਤ ਖ਼ੁਸ਼ ਸਨ ਪਰ ਉਨ੍ਹਾਂ ਨੂੰ ਕਿ ਪਤਾ ਸੀ ਕਿ ਉਨ੍ਹਾਂ ਦੀਆਂ ਖ਼ੁਸ਼ੀਆਂ ਨੂੰ ਨਜ਼ਰ ਲੱਗ ਜਾਵੇਗੀ।
ਇਹ ਵੀ ਪੜ੍ਹੋ: ਕ੍ਰਿਕਟ ਵਿਸ਼ਵ ਕੱਪ 2023: ਨਿਊਜ਼ੀਲੈਂਡ ਨੇ ਇੰਗਲੈਂਡ ਨੂੰ 9 ਵਿਕਟਾਂ ਨਾਲ ਹਰਾਇਆ