ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਮੀਟਿੰਗ

By : GAGANDEEP

Published : Oct 6, 2023, 1:33 pm IST
Updated : Oct 6, 2023, 1:34 pm IST
SHARE ARTICLE
photo
photo

ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਗੁਣਵੱਤਾ ਲਿਆਉਣ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

 

ਚੰਡੀਗੜ੍ਹ: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮ ਕਮਿਸ਼ਨਰਾਂ ਨਾਲ ਅੱਜ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਬਲਕਾਰ ਸਿੰਘ ਨੇ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਮੋਹਾਲੀ ਨਾਲ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ  ਸਮਾਰਟ ਸਿਟੀਜ਼ ਮਿਸ਼ਨ ਲਈ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਪਾਸੋਂ ਵਿਸਥਾਰ ਪੂਰਵਕ ਜਾਣਕਾਰੀ ਲਈ।

ਇਸੇ ਤਰ੍ਹਾਂ ਅਮਰੁਤ-24x7 ਵਾਟਰ ਸਪਲਾਈ ਅਤੇ ਟ੍ਰੀਟਿਡ ਵੇਸਟ ਵਾਟਰ ਦੀ ਮੁੜ ਵਰਤੋਂ ਤੋਂ ਇਲਾਵਾ  ਸਵੱਛ ਭਾਰਤ ਮਿਸ਼ਨ- ਸੀ.ਬੀ.ਜੀ. ਬਾਇਓ ਮਿਥੀਨੇਸ਼ਨ ਪਲਾਂਟਾਂ, ਸੀ ਐਡ ਡੀ ਵੇਸਟ ਮੈਨੇਜਮੈਂਟ ਪਲਾਂਟ, ਵਿਰਾਸਤੀ ਰਹਿੰਦ-ਖੂੰਹਦ ਦੇ ਇਲਾਜ ਦੀ ਪ੍ਰਗਤੀ ਅਤੇ ਸਵੱਛ ਭਾਰਤ ਮਿਸ਼ਨ 1.0 ਅਤੇ ਸਵੱਛ ਭਾਰਤ ਮਿਸ਼ਨ 2.0 ਦੀ ਵਿੱਤੀ ਸਥਿਤੀ ਆਦਿ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਜਿਨ੍ਹਾਂ ਮੱਦਾਂ ਅਧੀਨ ਫੰਡਜ਼ ਬਕਾਇਆ ਹਨ ਉਹਨਾਂ ਫ਼ੰਡਜ਼ ਨੂੰ ਦਿਤੀਆਂ ਗਈਆਂ ਗਾਈਡਲਾਈਨਜ਼ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜ਼ਾਂ ਵਿੱਚ ਵਰਤਿਆ ਜਾਵੇ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਵਿਭਿੰਨ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਅਤੇ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ।  ਅਧਿਕਾਰੀਆਂ ਨੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੀਆਂ ਪਹਿਲਕਦਮੀਆਂ ਲਈ ਆਪਣੇ ਪ੍ਰਸਤਾਵ ਵੀ ਪੇਸ਼ ਕੀਤੇ।

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ।  ਇਸ ਅਨੁਸਾਰ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਲਾਹ ਦਿੱਤੀ।

 ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਕਾਰਜਸ਼ੀਲ ਹੈ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਤੋਂ ਇਲਾਵਾ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਮੋਹਾਲੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement