ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਅਤੇ ਕਈ ਜ਼ਖ਼ਮੀ
Published : Oct 6, 2023, 12:12 pm IST
Updated : Oct 6, 2023, 12:12 pm IST
SHARE ARTICLE
Road Accident
Road Accident

ਬਾਬਾ ਬੁੱਢਾ ਸਾਹਿਬ ਜੀ ਦੇ ਦਰਸ਼ਨਾਂ ਲਈ ਜਾ ਰਹੀ ਸੰਗਤ ਨਾਲ ਵਾਪਰਿਆ ਹਾਦਸਾ

 

ਫਿਰੋਜ਼ਪੁਰ: ਬਾਬਾ ਬੁੱਢਾ ਸਾਹਿਬ ਜੀ ਦੇ ਦਰਸ਼ਨਾਂ ਲਈ ਜਾ ਰਹੀ ਸੰਗਤ ਨਾਲ ਵੱਡਾ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੰਗਤ ਨਾਲ ਭਰੀ ਇਕ ਟਰੈਕਟਰ-ਟਰਾਲੀ ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ’ਤੇ ਜਾ ਰਹੀ ਸੀ। ਇਸ ਦੌਰਾਨ ਪਿੰਡ ਕਰੀ ਕਲਾਂ ਨੇੜੇ ਅੱਗਿਉਂ ਆ ਰਹੇ ਟਰਾਲੇ ਨਾਲ ਉਸ ਦੀ ਟੱਕਰ ਹੋ ਗਈ।

ਇਸ ਮਗਰੋਂ ਪਿੱਛੇ ਤੋਂ ਆ ਰਹੇ ਮੋਟਰਸਾਈਲ ਸਵਾਰ ਦੋ ਨੌਜਵਾਨ ਟਰਾਲੇ ਦੀ ਲਪੇਟ ਵਿਚ ਆ ਗਏ। ਹਾਦਸੇ ਵਿਚ ਇਕ ਦੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਨੌਜਵਾਨ ਦੀ ਲੱਤ ਫੈਕਚਰ ਹੋਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਜਲਾਲਾਬਾਦ ਦੇ ਦੱਸੇ ਜਾ ਰਹੇ ਹਨ। ਇਸ ਦੌਰਾਨ ਹੋਰ ਲੋਕਾਂ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ।  

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement