Punjab News: ਮੋਗਾ 'ਚ ਦੁਕਾਨਦਾਰ ਨੇ ਪਿਤਾ ਦੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲੀ
Published : Oct 6, 2024, 3:37 pm IST
Updated : Oct 6, 2024, 3:37 pm IST
SHARE ARTICLE
A shopkeeper shot himself with his father's license revolver in Moga
A shopkeeper shot himself with his father's license revolver in Moga

Punjab News: ਜਾਣਕਾਰੀ ਮੁਤਾਬਕ ਵਿਅਕਤੀ ਦੀ ਪਛਾਣ ਮੋਗਾ ਦੇ ਰਹਿਣ ਵਾਲੇ 37 ਸਾਲਾ ਅਭਿਸ਼ੇਕ ਢੀਂਗਰਾ ਵਜੋਂ ਹੋਈ ਹੈ।

 

Punjab News:   ਮੋਗਾ ਦੇ ਗੁਰਨਾਨਕ ਮਾਰਕੀਟ 'ਚ ਇਕ ਕੱਪੜੇ ਦੇ ਦੁਕਾਨਦਾਰ ਨੇ ਸਵੇਰੇ 10 ਵਜੇ ਦੇ ਕਰੀਬ ਦੁਕਾਨ ਖੋਲ੍ਹ ਕੇ ਦੁਕਾਨ 'ਤੇ ਬੈਠੇ ਨੌਜਵਾਨ ਨੇ ਆਪਣੇ ਪਿਤਾ ਦੀ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ।

ਜਾਣਕਾਰੀ ਮੁਤਾਬਕ ਵਿਅਕਤੀ ਦੀ ਪਛਾਣ ਮੋਗਾ ਦੇ ਰਹਿਣ ਵਾਲੇ 37 ਸਾਲਾ ਅਭਿਸ਼ੇਕ ਢੀਂਗਰਾ ਵਜੋਂ ਹੋਈ ਹੈ। ਦਰਅਸਰ ਵਿਅਕਤੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੈ। ਜਿਸ ਤੋਂ ਬਾਅਦ ਉਸ ਨੇ ਆਪਣੇ ਪਿਤਾ ਦੇ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰੀ । ਇਸ ਦੌਰਾਨ ਤੁਰੰਤ ਉਸ ਨੂੰ ਇਲਾਜ ਲਈ ਮੋਗਾ ਦੇ ਮੈਡੀਸਿਟੀ 'ਚ ਦਾਖਲ ਕਰਾਇਆ ਗਿਆ ਹੈ ਜਿੱਥੇ ਉਸ ਦਾ ਆਪਰੇਸ਼ਨ ਚੱਲ ਰਿਹਾ ਹੈ। ਅਭਿਸ਼ੇਕ ਢੀਂਗਰਾ ਦੇ ਪਿਤਾ ਮੋਗਾ 'ਚ ਗੁਰੂ ਨਾਨਕ ਮਾਰਕੀਟ 'ਚ ਸਥਿਤ ਇੱਕ ਕੱਪੜਾ ਵਪਾਰੀ ਦਾ ਕੰਮ ਕਰਦਾ ਹੈ।

ਇਸ ਮਾਮਲੇ ਵਿੱਚ ਮੋਗਾ ਦੇ ਡੀਐਸਪੀ ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 10 ਵਜੇ ਮੋਗਾ ਦੇ ਗੁਰਨਾਨਕ ਮਾਰਕੀਟ ਵਿੱਚ ਕੱਪੜੇ ਦੇ ਦੁਕਾਨਦਾਰ ਅਭਿਸ਼ੇਕ ਢੀਂਗਰਾ ਉਮਰ ਕਰੀਬ 37 ਸਾਲ ਨੇ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ ਅਤੇ ਗੋਲੀ ਉਸ ਦੇ ਪੇਟ ਵਿੱਚ ਲੱਗੀ ਹੈ।ਉਸ ਦਾ ਇਲਾਜ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚਲ ਰਿਹਾ ਹੈ। ਕਾਰਨਾਂ ਬਾਰੇ ਅਜੇ ਤੱਕ ਕੁਝ ਵੀ ਸਾਹਮਣੇ ਨਹੀਂ ਆਇਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement