Punjab News: ਵਿਧਾਇਕ ਗੱਜਣਮਾਜਰਾ ਨੈਤਿਕਤਾ ਦੇ ਆਧਾਰ 'ਤੇ ਦੇਣ ਅਸਤੀਫ਼ਾ-ਪ੍ਰਿਤਪਾਲ ਬਡਲਾ
Published : Oct 6, 2024, 4:25 pm IST
Updated : Oct 6, 2024, 4:25 pm IST
SHARE ARTICLE
MLA Gajan Majra to resign on the basis of ethics-Pritpal Badla
MLA Gajan Majra to resign on the basis of ethics-Pritpal Badla

Punjab News: ਪਿਛਲੇ ਇੱਕ ਸਾਲ ਤੋਂ ਹਲਕਾ ਅਮਰਗੜ੍ਹ ਦੇ ਵਿਕਾਸ ਕਾਰਜ ਠੱਪ ਹੋਏ ਪਏ-ਬਡਲਾ

ਚੰਡੀਗੜ੍ਹ: ਹਲਕਾ ਅਮਰਗੜ੍ਹ ਦੇ ਲੋਕ ਅੱਜ ਕੱਲ ਆਪਣੇ ਆਪ ਨੂੰ ਠੱਗਿਆ ਹੋਇਆ ਅਤੇ ਲਾਵਾਰਿਸ ਮਹਿਸੂਸ ਕਰ ਰਹੇ ਹਨ । ਕੱਲ੍ਹ ਵਿਧਾਇਕ ਸਾਬ੍ਹ ਦੇ ਭਰਾ ਦੀ ਈਡੀ ਵੱਲੋਂ ਕੀਤੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਸ.ਜਸਵੰਤ ਸਿੰਘ ਗੱਜਣਮਾਜਰਾ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ ਤੋਂ ਪੀਪੀਸੀਸੀ ਡੈਲੀਗੇਟ ਬੀਬੀ ਪ੍ਰਿਤਪਾਲ ਕੌਰ ਬਡਲਾ ਨੇ ਪ੍ਰੈੱਸ ਨੋਟ ਰਾਹੀਂ ਕੀਤਾ । ਬੀਬੀ ਬਡਲਾ ਨੇ ਕਿਹਾ ਕਿ ਵਿਧਾਇਕ ਸਾਬ੍ਹ ਜੋ ਖੁਦ ਪਿਛਲੇ ਇੱਕ ਸਾਲ ਤੋਂ ਜੇਲ ਵਿੱਚ ਹਨ, ਹੁਣ ਉਹਨਾਂ ਦੇ ਭਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹਨਾਂ ਨੂੰ ਜਲਦ ਤੋਂ ਜਲਦ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਬਾਕੀ ਉਹ ਮੁੱਖ ਮੰਤਰੀ ਸਾਬ੍ਹ ਨੂੰ ਵੀ ਬੇਨਤੀ ਕਰਦੇ ਹਨ ਕਿ ਹਲਕਾ ਅਮਰਗੜ੍ਹ ਦੇ ਵਾਸੀਆਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਹਲਕਾ ਵਿਧਾਇਕ ਨੂੰ ਅਸਤੀਫਾ ਦੇਣ ਲਈ ਕਹਿਣ । ਬੀਬੀ ਬਡਲਾ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਹਲਕਾ ਅਮਰਗੜ੍ਹ ਦੇ ਵਿਕਾਸ ਕਾਰਜ ਠੱਪ ਹੋਏ ਪਏ ਹਨ।

ਲੋਕਾਂ ਨੂੰ ਹਲਕਾ ਵਿਧਾਇਕ ਨਾਲ ਸੰਬੰਧਿਤ ਰੋਜ਼ਾਨਾ ਦੇ ਕੰਮਕਾਰਾਂ ਸੰਬੰਧੀ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ । ਇਸ ਲਈ ਹਲਕਾ ਅਮਰਗੜ੍ਹ ਦੇ ਠੱਪ ਕਾਰਜਾਂ ਨੂੰ ਚੱਲਦਾ ਕਰਨ ਅਤੇ ਹਲਕਾ ਵਾਸੀਆਂ ਦੀ ਸਹੂਲਤ ਲਈ ਵਿਧਾਇਕ ਗੱਜਣਮਾਜਰਾ ਨੂੰ ਆਪਣੇ ਅਹੁਦੇ ਤੋਂ ਜਲਦ ਅਸਤੀਫਾ ਦੇਣਾ ਚਾਹੀਦਾ ਹੈ।

ਬੀਬੀ ਬਡਲਾ ਨੇ ਅੱਗੇ ਕਿਹਾ ਕਿ ਹਲਕਾ ਵਿਧਾਇਕ ਦੇ ਪਤਨੀ ਅਤੇ ਭਰਾ ਵੱਲੋਂ ਸਰਕਾਰੀ ਕੰਮਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ ਜੋ ਕਿ ਬਿਲਕੁਲ ਸੰਵਿਧਾਨ ਦੀ ਉਲੰਘਣਾ ਹੈ। ਨਾ ਤਾਂ ਵਿਧਾਇਕ ਦੀ ਪਤਨੀ ਕੋਲ ਕੋਈ ਸੰਵਧਾਨਿਕ ਅਹੁਦਾ ਹੈ, ਨਾ ਹੀ ਉਹਨਾਂ ਦੇ ਭਰਾ ਕੋਲ । ਇਸ ਲਈ ਮੁੱਖ ਮੰਤਰੀ ਸਾਬ੍ਹ ਨੂੰ ਚਾਹੀਦਾ ਹੈ ਕਿ ਇਸ ਦਾ ਜਲਦ ਤੋਂ ਜਲਦ ਨੋਟਿਸ ਲੈਣ ਅਤੇ ਅਫਸਰਾਂ ਨੂੰ ਅਜਿਹੇ ਅਸੰਵਿਧਾਨਿਕ ਕੰਮਾਂ ਦਾ ਹਿੱਸਾ ਬਣਨ ਤੋਂ ਰੋਕਣ।

ਬੀਬੀ ਬਡਲਾ ਨੇ ਕਿਹਾ ਕਿ ਜੇਕਰ ਵਿਧਾਇਕ ਸਾਬ੍ਹ ਦੀ ਪਤਨੀ ਨੇ ਸਰਕਾਰੀ ਕੰਮਾਂਕਾਰਾਂ ਵਿੱਚ ਹਿੱਸਾ ਲੈਣਾ ਬੰਦ ਨਾ ਕੀਤਾ ਤਾਂ ਹਲਕਾ ਅਮਰਗੜ੍ਹ ਵਿੱਚ ਕਾਂਗਰਸ ਪਾਰਟੀ ਵੱਲੋਂ ਉਹਨਾਂ ਦਾ ਘਿਰਾਉ ਕੀਤਾ ਜਾਵੇਗਾ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement