ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ
Published : Oct 6, 2025, 2:40 pm IST
Updated : Oct 6, 2025, 2:40 pm IST
SHARE ARTICLE
Election Commission of India issues notification for by-election for Rajya Sabha seat from Punjab
Election Commission of India issues notification for by-election for Rajya Sabha seat from Punjab

24 ਅਕਤੂਬਰ ਨੂੰ ਹੋਵੇਗੀ ਵੋਟਿੰਗ (ਜੇਕਰ ਜ਼ਰੂਰੀ ਹੋਵੇ)

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ  ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ।

ਚੋਣ ਕਮਿਸ਼ਨ ਦੁਆਰਾ 6 ਅਕਤੂਬਰ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਲੋਕ ਪ੍ਰਤੀਨਿਧਤਾ ਐਕਟ, 1951 ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ ਉਕਤ ਖਾਲੀ ਥਾਂ ਨੂੰ ਭਰਨ ਲਈ ਉਪ-ਚੋਣ ਕਰਵਾਈ ਜਾਵੇਗੀ।

ਇਸ ਸ਼ਡਿਊਲ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ 6 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ 13 ਅਕਤੂਬਰ, 2025 (ਸੋਮਵਾਰ) ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ ਹੈ, ਹਾਲਾਂਕਿ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 25 ਅਧੀਨ ਇਸ ਦੌਰਾਨ ਆਉਣ ਵਾਲੀਆਂ ਗਜ਼ਟਿਡ ਜਨਤਕ ਛੁੱਟੀਆਂ ਵਾਲੇ ਦਿਨ ਕੋਈ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ।

14 ਅਕਤੂਬਰ, 2025 (ਮੰਗਲਵਾਰ): ਨਾਮਜ਼ਦਗੀਆਂ ਦੀ ਪੜਤਾਲ ਦੀ ਮਿਤੀ
16 ਅਕਤੂਬਰ, 2025 (ਵੀਰਵਾਰ): ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ
24 ਅਕਤੂਬਰ, 2025 (ਸ਼ੁੱਕਰਵਾਰ): ਵੋਟਿੰਗ ਦੀ ਮਿਤੀ (ਜੇਕਰ ਜ਼ਰੂਰੀ ਹੋਵੇ)
28 ਅਕਤੂਬਰ, 2025 (ਮੰਗਲਵਾਰ): ਉਹ ਮਿਤੀ ਜਿਸ ਤੋਂ ਪਹਿਲਾਂ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ

ਵੋਟਿੰਗ, ਜੇਕਰ ਲੋੜੀਂਦੀ ਹੋਈ, ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ।

ਪੰਜਾਬ ਸਰਕਾਰ ਦੀ ਸਲਾਹ ਨਾਲ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਸਕੱਤਰ ਰਾਮ ਲੋਕ ਖਟਾਨਾ ਨੂੰ ਜ਼ਿਮਨੀ ਚੋਣ ਲਈ ਰਿਟਰਨਿੰਗ ਅਫ਼ਸਰ ਅਤੇ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਡਿਪਟੀ ਸਕੱਤਰ ਜਸਵਿੰਦਰ ਸਿੰਘ ਨੂੰ ਚੋਣ ਪ੍ਰਕਿਰਿਆ ਦੇ ਸੰਚਾਲਨ ਵਿੱਚ ਸਹਾਇਤਾ ਲਈ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement