
ਪ੍ਰਦੂਸ਼ਣ ਲਈ ਦੱਸਿਆ ਹਰ ਕਿਸੇ ਨੂੰ ਜ਼ਿੰਮੇਵਾਰ, ਠੋਸ ਹੱਲ ਕੱਢਣ ਦੀ ਕੀਤੀ ਅਪੀਲ
ਨਵੀਂ ਦਿੱਲੀ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਪਿੱਨਰ ਗੇਂਦਬਾਜ਼ ਹਰਭਜਨ ਸਿੰਘ ਨੇ ਉੱਤਰੀ ਭਾਰਤ ਵਿਚ ਵੱਧ ਰਹੇ ਪ੍ਰਦੂਸਣ ਦੇ ਪੱਧਰ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਹਾਲਾਤ ਲਈ ਹਰ ਕੋਈ ਜ਼ਿੰਮੇਵਾਰ ਹੈ। ਦੀਵਾਲੀ ਤੋਂ ਬਾਅਦ ਦਿੱਲੀ ਵਿਚ ਪ੍ਰਦੂਸ਼ਣ ਦੇ ਪੱਧਰ ਵਿਚ ਬਹੁਤ ਵਾਧਾ ਹੋਇਆ ਹੈ ਤੇ ਮੌਸਮ ਵਿਗੜਦਾ ਜਾ ਰਿਹਾ ਹੈ। ਜਿਸ ਕਾਰਨ ਸ਼ਹਿਰ ਵਿਚ ਇੱਕ ਜਨਤਕ ਸਿਹਤ ਐਮਰਜੈਂਸੀ ਵੀ ਲਾਗੂ ਕਰ ਦਿੱਤੀ ਗਈ ਹੈ। ਹਰਭਜਨ ਸਿੰਘ ਨੇ ਟਵਿੱਟਰ 'ਤੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ।
#AirPollution | Harbhajan Singh requests PM Modi to take immediate action to fix pollution woes in North India@harbhajan_singhhttps://t.co/OIR4P7IhJR
— HT Sports (@HTSportsNews) November 4, 2019
ਦਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਪ੍ਰਦੂਸ਼ਣ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਦਿੱਲੀ ਵਿਚ ਤਾਂ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ ਅਤੇ ਦਿੱਲੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਇਸ ਦੇ ਲਈ ਜ਼ਿੰਮੇਵਾਰ ਠਹਿਰਾ ਰਹੀ ਹੈ, ਜਦਕਿ ਪੰਜਾਬ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਵਿਚ ਲੱਖਾਂ ਦੀ ਗਿਣਤੀ ਵਿਚ ਵਾਹਨ ਅਤੇ ਉਦਯੋਗ ਹਨ ਜਿਨ੍ਹਾਂ ਕਾਰਨ ਦਿੱਲੀ ਦਾ ਵਾਤਾਵਰਣ ਖ਼ਰਾਬ ਹੋ ਰਿਹਾ ਹੈ। ਕਿਸਾਨਾਂ ਨੂੰ ਮਹਿਜ਼ ਬਦਨਾਮ ਕੀਤਾ ਜਾ ਰਿਹਾ ਹੈ। ਖ਼ੈਰ ਜੋ ਵੀ ਹੋਵੇ ਸਾਨੂੰ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਹੋਣ ਦੀ ਵਧੇਰੇ ਲੋੜ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।