ਨਾਨਕ ਨਾਮ ਲੇਵਾ ਸੰਗਤਾਂ ਲਈ ਪਲਕਾਂ ਵਿਛਾਈ ਬੈਠਾ ਡੇਰਾ ਬਾਬਾ ਨਾਨਕ
Published : Nov 6, 2019, 5:18 pm IST
Updated : Nov 6, 2019, 5:18 pm IST
SHARE ARTICLE
Dera Baba Nanak ready to host ‘Nanak Naam Leva Sangat’
Dera Baba Nanak ready to host ‘Nanak Naam Leva Sangat’

 8 ਤੋਂ 11 ਨਵੰਬਰ ਤੱਕ ਹੋਣ ਵਾਲਾ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਜਸ਼ਨਾਂ ਨੂੰ ਚਾਰ ਚੰਨ ਲਾਵੇਗਾ

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਸਮਰਪਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਵਿਖੇ 8 ਤੋਂ 11 ਨਵੰਬਰ ਤਕ ਹੋਣ ਵਾਲਾ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦੇ ਜਸ਼ਨਾਂ ਨੂੰ ਚਾਰ ਚੰਨ ਲਾਵੇਗਾ। ਸੂਬਾ ਸਰਕਾਰ ਵਲੋਂ ਸਹਿਕਾਰਤਾ ਅਦਾਰਿਆਂ ਦੇ ਸਹਿਯੋਗ ਨਾਲ ਵੱਲੋਂ ਚਾਰ ਰੋਜ਼ਾ ਉਤਸਵ ਲਈ ਡੇਰਾ ਬਾਬਾ ਨਾਨਕ ਨਾਨਕ ਨਾਮ ਲੇਵਾ ਸੰਗਤ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ ਜਿੱਥੇ 30 ਹਜ਼ਾਰ ਸ਼ਰਧਾਲੂਆਂ ਦੀ ਸਮਰੱਥਾ ਵਾਲਾ ਵਿਸ਼ਾਲ ਪੰਡਾਲ ਅਤੇ 3544 ਸੰਗਤ ਦੇ ਠਹਿਰਨ ਲਈ ਆਧੁਨਿਕ ਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਬਣ ਕੇ ਤਿਆਰ ਹੈ।

Dera Baba Nanak ready to host ‘Nanak Naam Leva Sangat’Dera Baba Nanak ready to host ‘Nanak Naam Leva Sangat’

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 8 ਨਵੰਬਰ ਨੂੰ ਸ਼ੁਰੂ ਹੋਣ ਵਾਲੇ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਦਾ ਆਗਾਜ਼ ਕਰਨਗੇ। ਇਹ ਜਾਣਕਾਰੀ ਸਰਕਾਰੀ ਬੁਲਾਰੇ ਵਲੋਂ ਦਿੱਤੀ ਗਈ। ਸਰਕਾਰੀ ਬੁਲਾਰੇ ਨੇ ਦਸਿਆ ਕਿ 8 ਅਕਤੂਬਰ ਨੂੰ ਸਵੇਰੇ 4 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਤੇ 5 ਤੋਂ 7.30 ਵਜੇ ਤੱਕ ਆਸਾ ਦੀ ਵਾਰ 7.30 ਤੋਂ 8.15 ਵਜੇ ਤੱਕ ਕਥਾ/ਗੁਰਮਤਿ ਵਿਚਾਰ, 8.15 ਤੋਂ 9.15 ਤਕ ਅਰਦਾਸ/ਹੁਕਮਨਾਮਾ ਅਤੇ 9.15 ਤੋਂ 10 ਵਜੇ ਤਕ ਕੀਰਤਨ ਦਰਬਾਰ ਸਜੇਗਾ। ਬਾਕੀ ਤਿੰਨੋਂ ਦਿਨ ਵੀ ਸਵੇਰੇ 5 ਤੋਂ 7.30 ਵਜੇ ਤੱਕ ਆਸਾ ਦੀ ਵਾਰ, 7.30 ਤੋਂ 8.15 ਵਜੇ ਤੱਕ ਕਥਾ/ਗੁਰਮਤਿ ਵਿਚਾਰ, 8.15 ਤੋਂ 9.15 ਤੱਕ ਅਰਦਾਸ/ਹੁਕਮਨਾਮਾ ਅਤੇ 9.15 ਤੋਂ 10 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਜਾਇਆ ਕਰੇਗਾ।

Dera Baba Nanak ready to host ‘Nanak Naam Leva Sangat’Dera Baba Nanak ready to host ‘Nanak Naam Leva Sangat’

ਉਨ੍ਹਾਂ ਦਸਿਆ ਕਿ 9 ਨਵੰਬਰ ਨੂੰ ਇਤਿਹਾਸਕ ਕਰਤਾਰਪੁਰ ਲਾਂਘਾ ਖੁੱਲ੍ਹਣ ਵਾਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਉਤਸਵ ਦੌਰਾਨ ਸ਼ਾਮਲ ਹੋ ਕੇ ਜਸ਼ਨਾਂ ਨੂੰ ਸਿਖਰ ਉਤੇ ਲਿਜਾਣਗੇ ਜਦੋਂ ਮੁੱਖ ਮੰਤਰੀ ਦੀ ਅਗਵਾਈ ਹੇਠ ਪਹਿਲਾ ਜੱਥਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗਾ ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਸ਼ਾਮਲ ਹੋਣਗੇ।

Dera Baba Nanak ready to host ‘Nanak Naam Leva Sangat’Dera Baba Nanak ready to host ‘Nanak Naam Leva Sangat’

ਸਰਕਾਰੀ ਬੁਲਾਰੇ ਨੇ ਦਸਿਆ ਕਿ ਚਾਰ ਦਿਨ ਚੱਲਣ ਵਾਲੇ ਡੇਰਾ ਬਾਬਾ ਉਤਸਵ ਦੌਰਾਨ ਕੁੱਲ 7 ਪੰਡਾਲ ਸਜਾਏ ਹਨ ਜਿਥੇ ਇਕ ਨੰਬਰ ਪੰਡਾਲ ਵਿਚ ਰੋਜ਼ਾਨਾ ਸਵੇਰੇ ਗੁਰਮਤਿ ਸਮਾਗਮ, 2 ਨੰਬਰ ਪੰਡਾਲ ਵਿਚ ਹਰ ਰੋਜ਼ ਰਾਤ ਨੂੰ 7.30 ਤੋਂ 8.30 ਤੱਕ ਥੀਏਟਰ ਫੈਸਟੀਵਲ, ਪੰਡਾਲ 3, 5, 6 ਤੇ 7 ਵਿਚ ਦੁਪਹਿਰ 2.30 ਤੋਂ ਸ਼ਾਮ 4 ਵਜੇ ਤੱਕ ਸੈਮੀਨਾਰ ਸੈਸ਼ਨ, ਪੰਡਾਲ 4 ਵਿਚ ਦੁਪਹਿਰ 2.30 ਤੋਂ ਸ਼ਾਮ 4 ਵਜੇ ਤੱਕ ਫ਼ਿਲਮ ਫੈਸਟੀਵਲ ਅਤੇ ਸ਼ਾਮ 4 ਤੋਂ 7 ਵਜੇ ਤੱਕ ਕਵੀ ਦਰਬਾਰ ਕਰਵਾਇਆ ਜਾਵੇਗਾ। ਕਵੀ ਦਰਬਾਰ ਵਿੱਚ ਪੰਜਾਬ ਦੇ ਚੋਟੀ ਦੇ ਕਵੀਆਂ ਸਣੇ ਦੇਸ਼ ਦੀਆਂ ਬਾਕੀ ਭਾਸ਼ਾਵਾਂ ਦੇ ਕਵੀਆਂ ਵੀ ਸ਼ਿਰਕਤ ਕਰਨਗੇ।

Dera Baba Nanak ready to host ‘Nanak Naam Leva Sangat’Dera Baba Nanak ready to host ‘Nanak Naam Leva Sangat’

ਸੁਖਜਿੰਦਰ ਸਿੰਘ ਰੰਧਾਵਾ ਨੇ ਦਸਿਆ ਕਿ ਸੰਗਤਾਂ ਦੇ ਠਹਿਰਾਅ ਦੇ ਬੰਦੋਬਸਤ 30 ਏਕੜ ਜਗ੍ਹਾ ਵਿੱਚ ਫੈਲੀ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਵਿਚ ਕੀਤੇ ਗਏ ਹਨ ਜਿੱਥੇ ਕੁੱਲ 3544 ਸ਼ਰਧਾਲੂ ਠਹਿਰਨ ਦਾ ਪ੍ਰਬੰਧ ਹੈ। ਇਹ ਟੈਂਟ ਸਿਟੀ ਸੰਗਤ ਦੇ ਸਵਾਗਤ ਲਈ ਤਿਆਰ ਹੈ ਜਿਥੇ 544 ਟੈਂਟ ਯੂਰਪੀਅਨ ਸਟਾਈਲ, 100 ਸਵਿਸ ਕੌਟੇਜ਼ ਅਤੇ 20 ਦਰਬਾਰ ਸਟਾਈਲ ਦੀਆਂ ਰਿਹਾਇਸ਼ਾਂ ਹਨ।

Dera Baba Nanak ready to host ‘Nanak Naam Leva Sangat’Dera Baba Nanak ready to host ‘Nanak Naam Leva Sangat’

ਟੈਂਟ ਸਿਟੀ ਦਾ ਪ੍ਰਾਜੈਕਟ 4.2 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਗਿਆ ਹੈ, ਜਿਸ 'ਚ ਯੂਰਪੀਅਨ ਤਰੀਕੇ ਦੀ ਰਿਹਾਇਸ਼ ਵੀ ਬਣਾਈ ਗਈ ਹੈ ਜਿਥੇ 6-6 ਵਿਅਕਤੀ ਠਹਿਰ ਸਕਦੇ ਹਨ। ਇਸ ਤਰੀਕੇ ਦੀ ਰਿਹਾਇਸ਼ ਨਾਲ 140 ਵਖਰੇ ਬਾਥਰੂਮ ਅਤੇ 140 ਵਾਸ਼ਰੂਮ ਵੀ ਬਣਾਏ ਗਏ ਹਨ ਤਾਂ ਕਿ ਸ਼ਰਧਾਲੂਆਂ ਦੀਆਂ ਮੁਢਲੀਆਂ ਲੋੜਾਂ ਵੀ ਪੂਰੀਆਂ ਹੋ ਸਕਣ।

Dera Baba Nanak ready to host ‘Nanak Naam Leva Sangat’Dera Baba Nanak ready to host ‘Nanak Naam Leva Sangat’

ਇਸ ਟੈਂਟ ਸਿਟੀ ਵਿਚ ਕੁੱਲ 3544 ਵਿਅਕਤੀ ਠਹਿਰ ਸਕਦੇ ਹਨ ਜਿਨ੍ਹਾਂ ਵਿਚੋਂ 26 ਯੂਰਪੀਅਨ ਸਟਾਈਲ, 10 ਸਵਿਸ ਕੋਟੇਜ਼ ਅਤੇ 2 ਦਰਬਾਰ ਟੈਂਟ ਸਿਵਲ ਅਫ਼ਸਰਾਂ ਤੇ ਕਰਮਚਾਰੀਆਂ ਲਈ ਹੋਣਗੇ ਅਤੇ ਯੂਰਪੀਅਨ ਤਰੀਕੇ ਵਾਲੀ ਟੈਂਟ ਸਿਟੀ ਵਿਚ ਹਰੇਕ ਲਈ ਪੱਛਮੀ ਪਖਾਨੇ/ਵਾਸ਼ਰੂਮ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਪੁਲਿਸ ਅਫਸਰਾਂ/ਮੁਲਾਜ਼ਮਾਂ ਲਈ ਹੋਰ 56 ਯੂਰਪੀਅਨ ਸਟਾਈਲ ਟੈਂਟ, 8 ਸਵਿਸ ਕੋਟੇਜ਼ ਅਤੇ ਦੋ ਦਰਬਾਰ ਟੈਂਟ ਰੱਖੇ ਗਏ ਹਨ ਅਤੇ ਹਰੇਕ ਯੂਰਪੀਅਨ ਟੈਂਟ ਲਈ 17 ਪਖਾਨੇ /ਵਾਸ਼ਰੂਮ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।

Dera Baba Nanak ready to host ‘Nanak Naam Leva Sangat’Dera Baba Nanak ready to host ‘Nanak Naam Leva Sangat’

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement