ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
Published : Nov 6, 2019, 4:54 pm IST
Updated : Nov 6, 2019, 4:54 pm IST
SHARE ARTICLE
Guru Nanak Birth Anniversary special session of Punjab assembly
Guru Nanak Birth Anniversary special session of Punjab assembly

ਬਾਬੇ ਨਾਨਕ ਨੂੰ ਯਾਦ ਕਰਦਿਆਂ ਪਰਾਲੀ ਨਾ ਸਾੜਨ ਤੇ ਪਾਣੀ ਦੀ ਬਚਤ ਕਰਨ ਦੀ ਅਪੀਲ

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਦੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਪੰਜਾਬ ਵਿਧਾਨ ਸਭਾ ਦੇ ਬੁੱਧਵਾਰ ਨੂੰ ਸੱਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਦੇ ਪ੍ਰਭਾਵ ਤੋਂ ਬਚਾਉਣ ਦਾ ਸੱਦਾ ਦਿੱਤਾ। ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕੁਦਰਤ ਤੇ ਮਨੁੱਖਤਾ ਦੇ ਵਿਚਕਾਰ ਆਪਸੀ ਅੰਤਰੀਵ ਸਾਂਝ ਨੂੰ ਦਰਸਾਇਆ।

Guru Nanak Birth Anniversary special session of Punjab assemblyGuru Nanak Birth Anniversary special session of Punjab assembly

ਕੈਪਟਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਦੀ ਭਾਵਨਾ ਨੂੰ ਕਾਇਮ ਰੱਖਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਵੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਕਾਰਨ ਫੈਲਦੀਆਂ ਘਾਤਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਜਿਵੇਂ ਕਿ ਮੌਜੂਦਾ ਸਮੇਂ ਹਵਾ ਪ੍ਰਦੂਸ਼ਣ ਨੇ ਕੌਮੀ ਰਾਜਧਾਨੀ ਸਮੇਤ ਸਮੁੱਚੇ ਉਤਰੀ ਭਾਰਤ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ।

Guru Nanak Birth Anniversary special session of Punjab assemblyGuru Nanak Birth Anniversary special session of Punjab assembly

ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕੁਦਰਤ ਅਤੇ ਕੁਦਰਤੀ ਸਰੋਤਾਂ ਨੂੰ ਸਾਂਭਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਸਾਫ਼-ਸੁਥਰਾ, ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਸ ਲਈ ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਦੀ ਘੱਟ ਵਰਤੋਂ, ਪਾਣੀ ਦੀ ਘੱਟ ਵਰਤੋਂ ਵਾਲੀਆਂ ਫਸਲਾਂ ਪੈਦਾ ਕਰਨ, ਪਰਾਲੀ ਨਾ ਸਾੜਨ ਅਤੇ ਰਸਾਇਣਕ ਖਾਦਾਂ ਦੀ ਘੱਟ ਵਰਤੋਂ ’ਤੇ ਜ਼ੋਰ ਦਿੱਤਾ।

Guru Nanak Birth Anniversary special session of Punjab assemblyGuru Nanak Birth Anniversary special session of Punjab assembly

ਇਹੋ ਵਿਚਾਰ ਦੇਸ਼ ਦੇ ਉਪ ਰਾਸ਼ਟਰਪਤੀ ਐਮ.ਵੈਂਕੱਈਆ ਨਾਇਡੂ ਵਲੋਂ ਪ੍ਰਗਟਾਏ ਗਏ ਜੋ ਇਤਿਹਾਸਕ ਸੈਸ਼ਨ ਦੇ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸੱਤਿਆਦੇਵ ਨਰਾਇਣ ਆਰੀਆ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਣੇ ਪੰਜਾਬ ਦੇ ਸੰਸਦ ਮੈਂਬਰ ਅਤੇ ਪੰਜਾਬ ਤੇ ਹਰਿਆਣਾ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਹਾਜ਼ਰੀ ਵਿਚ ਸ਼ਿਰਕਤ ਕੀਤੀ।

Guru Nanak Birth Anniversary special session of Punjab assemblyGuru Nanak Birth Anniversary special session of Punjab assembly

ਆਪਣੇ ਸੰਬੋਧਨ ਵਿਚ ਪੰਜਾਬ ਦੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਰਾਬਰੀ ਵਾਲਾ ਸਮਾਜ ਸਿਰਜਣ, ਸਮਾਜਕ ਤੇ ਆਰਥਕ ਨਾਬਰਾਬਰੀ ਖਤਮ ਕਰਨ ਦੇ ਸਦੀਵੀਂ ਸੰਦੇਸ਼ ਦੀ ਪਾਲਣਾ ਕਰਨ ਲਈ ਸਾਰਿਆਂ ਨੂੰ ਅਪੀਲ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਸੰਦੇਸ਼ਾਂ ’ਤੇ ਮੁੜ ਵਿਚਾਰ ਕਰਨ ਅਤੇ ਇਸ ਤੋਂ ਕਿਸੇ ਭਟਕਣ ਨੂੰ ਠੀਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਕੈਪਟਨ ਨੇ ਕਿਹਾ ਕਿ ਮੌਜੂਦਾ ਪੀੜ੍ਹੀ ਨੂੰ ਆਪਣੇ ਜੀਵਨ ਕਾਲ ਵਿਚ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦੀ ਬਖਸ਼ਿਸ਼ ਹਾਸਲ ਹੋਈ ਹੈ। ਉਨ੍ਹਾਂ ਨੇ ਪਹਿਲੇ ਸਿੱਖ ਗੁਰੂ ਦੀਆਂ ਰਹਿਮ ਅਤੇ ਪਿਆਰ ਕਰਨ ਦੀਆਂ ਸਿੱਖਿਆਵਾਂ ਅਤੇ ਕਦਰਾ ਕੀਮਤਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਹਿਣਸ਼ੀਲਤਾ ਤੇ ਸਦਭਾਵਨਾ ’ਤੇ ਜ਼ੋਰ ਦੇਣ ਲਈ ਗੁਰੂ ਸਾਹਿਬ ਦੀ ਏਕਤਾ ਅਤੇ ਇਕ ਪਰਮਾਤਮਾ ਦੇ ਫਲਸਫੇ ਦਾ ਵਿਸ਼ੇਸ਼ ਜ਼ਿਕਰ ਕੀਤਾ।

Guru Nanak Birth Anniversary special session of Punjab assemblyGuru Nanak Birth Anniversary special session of Punjab assembly

ਆਪਣੇ ਮੁੱਖ ਭਾਸ਼ਣ ਵਿੱਚ ਉਪ ਰਾਸ਼ਟਰਪਤੀ ਐਮ. ਵੈਂਕੱਈਆ ਨਾਇਡੂ ਨੇ ਅਗਲੇ ਕੁਝ ਦਿਨਾਂ ਤੱਕ ਕਰਤਾਰਪੁਰ ਲਾਂਘਾ ਖੁੱਲ੍ਹਣ ’ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਨੂੰ ਪਵਿੱਤਰ ਅਸਥਾਨ ਕਰਤਾਰਪੁਰ ਨਾਲ ਜੋੜੇਗਾ ਜਿੱਥੇ ਗੁਰੂ ਸਾਹਿਬ ਜੀ ਨੇ ਆਪਣੇ ਜੀਵਨ ਦੇ ਅੰਤਿਮ 18 ਵਰ੍ਹੇ ਬਿਤਾਏ। ਉਨ੍ਹਾਂ ਨੇ ਵਿਧਾਇਕਾਂ ਨੂੰ ਇਕਸਾਰਤਾ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਅਨੁਸਾਰ ਲੋਕਾਂ ਦੀ ਸੇਵਾ ਕਰਕੇ ਮਿਸਾਲ ਕਾਇਮ ਕਰਨ ਦਾ ਸੱਦਾ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਬਰਾਬਰਤਾ ਦੇ ਮੁਦੱਈ ਦੱਸਦਿਆਂ ਸ੍ਰੀ ਨਾਇਡੂ ਨੇ ਕਿਹਾ ਕਿ ਪਹਿਲੇ ਸਿੱਖ ਗੁਰੂ ਸਾਹਿਬ ਨੇ ਔਰਤਾਂ ਦੇ ਸਤਿਕਾਰ ਲਈ ਵੀ ਆਵਾਜ਼ ਬੁਲੰਦ ਕੀਤੀ।

Guru Nanak Birth Anniversary special session of Punjab assemblyGuru Nanak Birth Anniversary special session of Punjab assembly

ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਨਿਆਂਕਾਰੀ ਸਮਾਜ ਨੂੰ ਯਕੀਨੀ ਬਣਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਆਪਸੀ ਪਿਆਰ ਅਤੇ ਸਤਿਕਾਰ ਦੇ ਦਿਖਾਏ ਰਾਹ ’ਤੇ ਚੱਲਣ ਦੀ ਅਪੀਲ ਕੀਤੀ। ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਸ਼ਾਂਤੀ ਤੇ ਸਦਭਾਵਨਾ ਨੂੰ ਇਕਮਾਤਰ ਰਸਤਾ ਦੱਸਦਿਆਂ ਉਨ੍ਹਾਂ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਕਸ਼ਮਕਸ਼ ਨੂੰ ਖਤਮ ਕਰਨ ਲਈ ਕਰਤਾਰਪੁਰ ਮਾਡਲ ਸਹਾਈ ਹੋਵੇਗਾ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਧਾਰਮਿਕ ਸਹਿਣਸ਼ੀਲਤਾ, ਅਮਨ-ਸ਼ਾਂਤੀ ਅਤੇ ਇਕ ਪ੍ਰਮਾਤਮਾ ਦਾ ਸੰਦੇਸ਼ ਫਿਰਕੂ ਹਿੰਸਾ ਦਾ ਖਾਤਮਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਫਿਰਕੂ ਹਿੰਸਾ ਵਿਸ਼ਵ ਦੇ ਸਾਹਮਣੇ ਬਹੁਤ ਵੱਡੀ ਚੁਣੌਤੀ ਹੈ।

Guru Nanak Birth Anniversary special session of Punjab assemblyGuru Nanak Birth Anniversary special session of Punjab assembly

ਇਸ ਮੌਕੇ ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ, ਸਾਬਕਾ ਪ੍ਰਧਾਨ ਮੰਤਰੀ, ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕਿਆ, ਯਾਦਗਾਰੀ ਚਿੰਨ੍ਹ ਅਤੇ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement