ਪੰਜਾਬ ਸਮੇਤ ਕਈ ਸੂਬਿਆਂ 'ਚ ਅਤਿਵਾਦੀ ਹਮਲੇ ਦਾ ਅਲਰਟ ਜਾਰੀ
Published : Nov 6, 2019, 10:52 am IST
Updated : Nov 6, 2019, 10:52 am IST
SHARE ARTICLE
Terrorist alert alert issued in several states, including Punjab
Terrorist alert alert issued in several states, including Punjab

ਡੇਰਾ ਬਾਬਾ ਨਾਨਕ 'ਚ ਵਾਹਨਾਂ ਦੀ ਚੈਕਿੰਗ, ਨੇਪਾਲ ਤੇ ਬੰਗਲਾਦੇਸ਼ ਜ਼ਰੀਏ ਘੁਸਪੈਠ ਦਾ ਸ਼ੱਕ

ਪੰਜਾਬ ਸਮੇਤ ਕਈ ਸੂਬਿਆਂ 'ਚ ਅਤਿਵਾਦੀ ਹਮਲੇ ਦਾ ਅਲਰਟ ਜਾਰੀ
ਪੁਲਿਸ ਵੱਲੋਂ ਡੇਰਾ ਬਾਬਾ ਨਾਨਕ 'ਚ ਕੀਤੀ ਗਈ ਵਾਹਨਾਂ ਦੀ ਚੈਕਿੰਗ
ਖ਼ੁਫ਼ੀਆ ਏਜੰਸੀਆਂ ਨੂੰ ਨੇਪਾਲ ਤੇ ਬੰਗਲਾਦੇਸ਼ ਜ਼ਰੀਏ ਘੁਸਪੈਠ ਦਾ ਸ਼ੱਕ
ਲਾਂਘਾ ਖੁੱਲ੍ਹਣ ਤੋਂ ਮਹਿਜ਼ ਚਾਰ ਦਿਨ ਪਹਿਲਾਂ ਜਾਰੀ ਕੀਤਾ ਗਿਆ ਅਲਰਟ

ਪੰਜਾਬ- ਸਿੱਖਾਂ ਦੀ 70 ਸਾਲਾਂ ਦੀ ਅਰਦਾਸ ਪੂਰੀ ਹੋਣ ਜਾ ਰਹੀ ਹੈ ਕਿਉੁਂਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਵਿਚ ਮਹਿਜ਼ ਕੁੱਝ ਦਿਨ ਬਾਕੀ ਰਹਿ ਗਏ ਹਨ। ਅਜਿਹੇ ਵਿਚ ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਵਿਚ ਅਤਿਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਜਿੱਥੇ ਪੁਲਿਸ ਵੱਲੋਂ ਕਰਤਾਰਪੁਰ ਲਾਂਘੇ ਨੇੜੇ ਅਤੇ ਹੋਰ ਕਈ ਥਾਵਾਂ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

Kartarpur CorridorKartarpur Corridor

ਉਥੇ ਹੀ ਸਰਹੱਦ ਨੇੜਲੇ ਖੇਤਰਾਂ ਵਿਚ ਫ਼ੌਜ ਤਾਇਨਾਤ ਕਰ ਦਿੱਤੀ ਗਈ ਹੈ। ਕਰਤਾਰਪੁਰ ਸਾਹਿਬ ਦੇ ਲਾਂਘੇ ਨੇੜੇ ਵੀ ਫ਼ੌਜ ਵੱਲੋਂ ਕਾਫ਼ੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਦੇ ਨਾਲ-ਨਾਲ ਦਿੱਲੀ, ਯੂਪੀ ਅਤੇ ਜੰਮੂ-ਕਸ਼ਮੀਰ ਵਿਚ ਵੀ ਅਤਿਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ।

ਅਲਰਟ ਤੋਂ ਬਾਅਦ ਇਨ੍ਹਾਂ ਸੂਬਿਆਂ ਵਿਚ ਵੀ ਪੁਲਿਸ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਨੇਪਾਲ ਅਤੇ ਬੰਗਲਾਦੇਸ਼ ਦੇ ਸਰਹੱਦੀ ਖੇਤਰ ਤੋਂ ਅਤਿਵਾਦੀ ਭਾਰਤ ਵਿਚ ਘੁਸਪੈਠ ਕਰ ਸਕਦੇ ਹਨ। ਜਿਸ ਦੇ ਚਲਦਿਆਂ ਖ਼ੁਫ਼ੀਆ ਏਜੰਸੀਆਂ ਵੱਲੋਂ ਇਹ ਅਲਰਟ ਜਾਰੀ ਕੀਤਾ ਗਿਆ ਹੈ। ਖ਼ੁਫ਼ੀਆ ਏਜੰਸੀਆਂ ਵੱਲੋਂ ਇਹ ਅਲਰਟ ਅਜਿਹੇ ਸਮੇਂ ਕੀਤਾ ਗਿਆ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ 9 ਨਵੰਬਰ ਨੂੰ ਕੀਤਾ ਜਾਣਾ ਹੈ।

Captain Amrinder SinghCaptain Amrinder Singh

ਉਥੇ ਹੀ ਕੁੱਝ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਕੁੱਝ ਸਰਕਾਰ ਵੱਲੋਂ ਜਾਣਬੁੱਝ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਡਰਦੇ ਮਾਰੇ ਕਰਤਾਰਪੁਰ ਸਾਹਿਬ ਨਾ ਜਾਣ। ਕੁੱਝ ਲੋਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦਾ ਵੀ ਵਿਰੋਧ ਕੀਤਾ ਜਾ ਰਿਹ ਹੈ ਜਿਸ ਵਿਚ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਨੂੰ ਪਾਕਿਸਤਾਨ ਦੀ ਸਾਜਿਸ਼ ਦੱਸਿਆ ਸੀ। ਕੁੱਝ ਸਿੱਖਾਂ ਦਾ ਕਹਿਣਾ ਹੈ ਕਿ ਪਹਿਲਾਂ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਇਸ ਕਰਕੇ ਨਹੀਂ ਖੋਲ੍ਹਿਆ ਕਿਉਂਕਿ ਉਥੇ ਇਮਰਾਨ ਖ਼ਾਨ ਵਰਗਾ ਪ੍ਰਧਾਨ ਮੰਤਰੀ ਨਹੀਂ ਸੀ ਹੁਣ ਜਦੋਂ ਇਮਰਾਨ ਖ਼ਾਨ ਵੱਲੋਂ ਸਿੱਖਾਂ ਲਈ ਚੰਗੇ ਕੰਮ ਕੀਤੇ ਜਾ ਰਹੇ ਹਨ ਤਾਂ ਕੁੱਝ ਲੋਕ ਉਲਟੀਆਂ ਸਿੱਧੀਆਂ ਬਿਆਨਬਾਜ਼ੀਆਂ ਕਰਕੇ ਇਸ ਸ਼ੁਭ ਕਾਰਜ ਵਿਚ ਖਲਲ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।

kartarpur corridorkartarpur corridor

ਦੇਖਿਆ ਜਾਵੇ ਤਾਂ ਇਸ ਸਮੇਂ ਕਰਤਾਰਪੁਰ ਸਾਹਿਬ ਲਾਂਘੇ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਕਰਨ ਦੀ ਜ਼ਿੰਮੇਵਾਰੀ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਦੀ ਬਰਾਬਰੀ ਹੈ। ਜਿਸ ਦੇ ਲਈ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੇ ਸੁਰੱਖਿਆ ਚੌਕਸੀ ਵਧਾਈ ਹੋਈ ਹੈ ਪਰ ਜੇਕਰ ਅਜਿਹੇ ਵਿਚ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੇ ਲਈ ਇਕੱਲੇ ਪਾਕਿਸਤਾਨ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾਹੈ। ਫਿਲਹਾਲ ਸਮੂਹ ਗੁਰੂ ਨਾਨਕ ਨਾਮਲੇਵਾ ਸੰਗਤ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement