ਕਾਂਗਰਸੀ ਖ਼ਾਨਾ-ਜੰਗੀ ਦਾ ਖ਼ਮਿਆਜ਼ਾ ਭੁਗਤ ਰਿਹਾ ਹੈ ਪੰਜਾਬ-ਭਗਵੰਤ ਮਾਨ
Published : Nov 6, 2020, 5:31 pm IST
Updated : Nov 6, 2020, 5:31 pm IST
SHARE ARTICLE
Bhagwant Mann
Bhagwant Mann

ਰੇਲ ਮੰਤਰੀ ਨੂੰ ਖ਼ੁਦ ਕਿਉਂ ਨਹੀਂ ਮਿਲੇ ਕੈਪਟਨ ਅਮਰਿੰਦਰ ਸਿੰਘ?

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾਧਾਰੀ ਕਾਂਗਰਸ ਦੇ ਆਗੂਆਂ ਦੀ ਆਪਸੀ ਲੜਾਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਗੰਭੀਰਤਾ ਦਾ ਕਿਸਾਨਾਂ ਸਮੇਤ ਪੂਰਾ ਪੰਜਾਬ ਖ਼ਮਿਆਜ਼ਾ ਭੁਗਤ ਰਿਹਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਬੀਤੇ ਕੱਲ੍ਹ ਕਾਂਗਰਸੀ ਸੰਸਦ ਮੈਂਬਰਾਂ ਦੇ ਵੱਖ-ਵੱਖ ਧੜਿਆਂ ਨੇ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤਾਂ ਕੀਤੀਆਂ ਅਤੇ ਵੱਖ-ਵੱਖ ਬਿਆਨਬਾਜ਼ੀ ਕੀਤੀ ਹੈ

Bhagwant MannBhagwant Mann

ਉਸ ਤੋਂ ਸਪਸ਼ਟ ਹੈ ਕਿ ਕਾਂਗਰਸ 'ਚ ਖ਼ਾਨਾ-ਜੰਗੀ ਸਿਖ਼ਰਾਂ 'ਤੇ ਹੈ ਅਤੇ ਆਪਣੇ ਫਾਰਮ ਹਾਊਸ 'ਤੇ ਆਰਾਮ ਫ਼ਰਮਾ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਨਾ ਸਰਕਾਰ 'ਤੇ ਪਕੜ ਰਹੀ ਹੈ ਅਤੇ ਨਾ ਹੀ ਪਾਰਟੀ 'ਤੇ ਕੋਈ ਪਕੜ ਰਹੀ ਹੈ। ਕੋਈ ਵੀ ਚੋਣ ਵਾਅਦਾ ਪੂਰਾ ਕਰਨ ਤੋਂ ਅਸਫਲ ਰਹੇ ਮੁੱਖ ਮੰਤਰੀ ਅਮਰਿੰਦਰ ਸਿੰਘ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੇ ਹਨ।

cmCM Amrinder Singh

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨੀ ਸੰਘਰਸ਼ ਦੀ ਆਪਸੀ ਲੜਾਈ ਕਾਰਨ ਮਾਲ ਗੱਡੀਆਂ ਚਲਾਉਣ ਬਾਰੇ ਬੈਠਕ ਪੂਰੀ ਤਰਾਂ ਫ਼ੇਲ੍ਹ ਹੋ ਗਈ। ਮਾਨ ਨੇ ਕਿਹਾ ਕਿ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਹੋਏ ਕਾਂਗਰਸ ਦੇ ਕੁੱਝ ਸੰਸਦਾਂ ਨੇ ਬੈਠਕ ਦੇ ਸਫਲ ਹੋਣ ਦਾ ਦਾਅਵਾ ਕੀਤਾ ਜਦਕਿ ਕੁੱਝ ਸੰਸਦਾਂ ਨੇ ਵਾਕਆਊਟ ਕਰਨ ਦੀਆਂ ਗੱਲਾਂ ਕੀਤੀਆਂ। ਕੁੱਲ ਮਿਲਾ ਕੇ ਨਤੀਜਾ ਇਹ ਨਿਕਲਿਆ ਕਿ ਕਾਂਗਰਸੀ ਸੰਸਦਾਂ ਦੀ ਬੈਠਕ ਦਾ ਕੋਈ ਫ਼ਾਇਦਾ ਨਹੀਂ ਹੋਇਆ।

CM Amrinder SinghCM Amrinder Singh

ਗੰਭੀਰਤਾ ਦੀ ਕਮੀ ਇਥੇ ਵੀ ਸਪੱਸ਼ਟ ਦੇਖੀ ਜਾ ਸਕਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਸੀ। ਉਹ ਰੇਲ ਮੰਤਰੀ ਨੂੰ ਖੁਦ ਮਿਲਣ ਲਈ ਨਹੀਂ ਗਏ। ਜੇਕਰ ਉਹ ਪੰਜਾਬ ਦੇ ਹਿੱਤ ਲਈ ਸੋਚਦੇ ਤਾਂ ਉਹ ਖੁਦ ਰੇਲ ਮੰਤਰੀ ਨੂੰ ਮਿਲ ਕੇ ਸਮੱਸਿਆਵਾਂ ਦਾ ਹੱਲ ਲੱਭਦੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਦਾ ਦੁਖਾਂਤ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਪੰਜਾਬ ਅਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਨਾ ਨੀਅਤ ਹੈ ਅਤੇ ਨਾ ਹੀ ਕੋਈ ਕਾਬਲੀਅਤ ਦਿਖਾਈ ਦਿੰਦੀ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜਦੋਂ ਨੀਅਤ ਅਤੇ ਕਾਬਲੀਅਤ ਜਵਾਬ ਦੇ ਜਾਵੇ ਤਾਂ ਗੱਦੀ ਛੱਡ ਦੇਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Suit-Boot ਪਾ ਕੇ Gentleman ਲੁਟੇਰਿਆਂ ਨੇ ਲੁੱਟਿਆ ਕਬਾੜ ਨਾਲ ਭਰਿਆ ਟਰੱਕ, ਲੱਖਾਂ ਦਾ ਕਬਾੜ ਤੇ ਪਿਕਅਪ ਗੱਡੀ

18 May 2024 9:39 AM

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM
Advertisement