
ਕਈ ਮਹੀਨਿਆਂ ਤੱਕ ਚੱਲੀ ਸੁਣਵਾਈ ਤੋਂ ਬਾਅਦ ਦਿਨਕਰ ਗੁਪਤਾ ਦੇ ਹੱਕ ਵਿੱਚ ਆਇਆ ਫ਼ੈਸਲਾ
ਚੰਡੀਗੜ੍ਹ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਡੀਜੀਪੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੱਤੀ ਹੈ। ਦਿਨਕਰ ਗੁਪਤਾ ਦੇ ਡੀਜੀਪੀ ਬਣਨ ਖ਼ਿਲਾਫ਼ ਸਾਰੀਆਂ ਪਟੀਸ਼ਨਾਂ ਹਾਈ ਕੋਰਟ ਨੇ ਖ਼ਾਰਜ ਕਰ ਦਿੱਤੀਆਂ ਹਨ। ਸੈਂਟਰਲ ਐਡਮਿਨੀਸਟ੍ਰੇਸ਼ਨ ਟ੍ਰਿਬਿਊਨਲ ਨੇ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ। ਕੈਟ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
Punjab Haryana High Court
ਗੁਪਤਾ ਨੂੰ ਡੀਜੀਪੀ ਪੰਜਾਬ ਬਣਾਉਣ ਖ਼ਿਲਾਫ਼ ਪੰਜਾਬ ਦੇ ਆਈਪੀਐੱਸ ਅਫ਼ਸਰ ਮੁਹੰਮਦ ਮੁਸਤਫ਼ਾ ਤੇ ਪੰਜਾਬ ਦੇ ਹੋਰ ਆਈਪੀਐੱਸ ਅਫ਼ਸਰਾਂ ਦੀ ਪਟੀਸ਼ਨ 'ਤੇ ਕੈਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ ਜਿਸ ਤੋਂ ਬਾਅਦ ਡੀਜੀਪੀ ਦਿਨਕਰ ਗੁਪਤਾ ਨੇ ਕੈਟ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਨੌਤੀ ਦਿੱਤੀ ਸੀ,ਕਈ ਮਹੀਨਿਆਂ ਤੱਕ ਚੱਲੀ ਸੁਣਵਾਈ ਤੋਂ ਬਾਅਦ ਦਿਨਕਰ ਗੁਪਤਾ ਦੇ ਹੱਕ ਵਿੱਚ ਫ਼ੈਸਲਾ ਆਇਆ ਹੈ।