
ਕਿਸਾਨ ਨੂੰ ਕਮਜੋਰ ਕਰਨ ਦਾ ਮਤਲਬ ਹੈ ਪੰਜਾਬ ਨੂੰ ਕਮਜੋਰ ਕਰਨਾ
ਰੋਪੜ : ਕੈਬਨਿਟ ਮੰਤਰੀ ਚਰਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ 'ਤੇ ਪੰਜਾਬ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਦੇ ਇਲਜਾਮ ਲਗਾਏ ਹਨ। ਰੋਪੜ ਦੇ ਬੇਲਾ ਵਿਖੇ ਰੋਜ਼ਗਾਰ ਮੇਲੇ ਦੀ ਸ਼ੁਰੂਆਤ ਕਰਨ ਆਏ ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਨੂੰ ਕਮਜੋਰ ਕਰਨ ਦਾ ਮਤਲਬ ਹੈ ਪੰਜਾਬ ਨੂੰ ਕਮਜੋਰ ਕਰਨਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਪੂਰੀ ਤਰ੍ਹਾਂ ਖੇਤੀ ਉਤੇ ਨਿਰਭਰ ਹੈ। ਪੰਜਾਬ ਨੂੰ ਆਰਥਿਕ ਤੌਰ 'ਤੇ ਕਮਜੋਰ ਕਰਨ ਦੇ ਮਕਸਦ ਨਾਲ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਜ਼ਰੀਏ ਖੇਤੀ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਸੌਪਣ ਦੇ ਰਾਹ ਪਈ ਹੋਈ ਹੈ।
Charanjit Singh Channi
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚੋਂ ਬੋਰੁਜਗਾਰੀ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਹੈ। ਇਸੇ ਲੜੀ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਮੇਲਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ 1 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਨੌਜਵਾਨਾਂ ਦੇ ਨਾਲ-ਨਾਲ ਅਨਪੜ੍ਹ ਨੌਜਵਾਨਾਂ ਨੂੰ ਵੀ ਨੌਕਰੀਆਂ ਮਿਲ ਰਹੀਆਂ ਹਨ।
Charanjit singh Channi
ਦੱਸ ਦੇਈਏ ਕਿ ਕੈਬਨਿਟ ਮੰਤਰੀ ਰੋਪੜ ਦੇ ਬੇਲਾ ਵਿਚ ਪੈਂਦੇ ਬੇਲਾ ਫਾਰਮੇਸੀ ਕਾਲਜ ਵਿਚ ਰੋਜ਼ਗਾਰ ਮੇਲਾ ਸ਼ੁਰੂ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਰੋਪੜ ਵਿਖੇ 1400 ਦੇ ਕਰੀਬ ਪ੍ਰਾਈਵੇਟ ਨੌਕਰੀ ਦੇਣ ਦਾ ਟੀਚਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨੀਂ ਮਸਲੇ ਉਤੇ ਵੀ ਕੇਂਦਰ ਸਰਕਾਰ ਤੇ ਜੰਮ ਕੇ ਨਿਸ਼ਾਨੇ ਸਾਧੇ ਚਰਨਜੀਤ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਇਕੱਲੇ ਕਿਸਾਨਾਂ ਦੇ ਹੀ ਨਹੀਂ ਬਲਕਿ ਪੂਰੇ ਪੰਜਾਬ ਦੇ ਲੋਕਾਂ ਖਿਲਾਫ ਹੈ ਤੇ ਕਿਸਾਨੀ ਨੂੰ ਖਤਮ ਕਰਕੇ ਕੇਂਦਰ ਸਰਕਾਰ ਪੰਜਾਬ ਨੂੰ ਖਤਮ ਕਰਨਾ ਚਾਹੁੰਦੀ ਹੈ।
Charanjit singh Channi
ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਘਰ-ਘਰ ਨੌਕਰੀ ਦੇਣ ਦੇ ਕੀਤੇ ਵਾਅਦੇ ਮੁਤਾਬਕ ਪੰਜਾਬ ਅੰਦਰ ਨੌਕਰੀ ਮੇਲੇ ਕਰਵਾਉਣ ਦਾ ਸਿਲਸਿਲਾ ਅਰੰਭਿਆ ਗਿਆ ਹੈ। ਪਿਛਲੇ ਸਮੇਂ ਦੌਰਾਨ ਵੱਡੀ ਗਿਣਤੀ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁਕੀਆਂ ਹਨ। ਸਰਕਾਰ ਵਲੋਂ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਕਿੱਤਾਮੁਖੀ ਕੋਰਸ ਕਰ ਚੁਕੇ ਨੌਜਵਾਨਾਂ ਨੂੰ ਪ੍ਰਾਈਵੇਟ ਅਦਾਰਿਆਂ ਅੰਦਰ ਨੌਕਰੀ ਮੁਹੱਈਆ ਕਰਵਾਉਣ 'ਚ ਮੱਦਦ ਕੀਤੀ ਜਾ ਰਹੀ ਹੈ।