ਨਸ਼ਾ ਤਸਕਰੀ 'ਚ ਸਾਹਮਣੇ ਆਇਆ ਫਿਲਮ ਨਿੱਕਾ ਜ਼ੈਲਦਾਰ ਦੇ ਨਿਰਮਾਤਾ ਦਾ ਨਾਮ
Published : Nov 6, 2020, 2:05 pm IST
Updated : Nov 6, 2020, 2:05 pm IST
SHARE ARTICLE
PO and film producer arrested by police
PO and film producer arrested by police

ਮਾਨਸਾ ਪੁਲਿਸ ਨੇ ਹਰਪ੍ਰੀਤ ਸਿੰਘ ਅਤੇ ਮਸ਼ਹੂਰ ਪੰਜਾਬੀ ਫਿਲਮ ਨਿੱਕਾ ਜ਼ੈਲਦਾਰ ਦੇ ਨਿਰਮਾਤਾ ਅਮਨੀਤ ਸ਼ੇਰ ਸਿੰਘ ਨੂੰ ਕੀਤਾ ਗ੍ਰਿਫਤਾਰ

ਮਾਨਸਾ: ਪੁਲਿਸ ਨੇ ਜਗਦੀਸ਼ ਭੋਲਾ ਡਰੱਗ ਰੈਕੇਟ ਵਿਚ ਭਗੌੜੇ ਹੋਏ ਹਰਪ੍ਰੀਤ ਸਿੰਘ ਅਤੇ ਮਸ਼ਹੂਰ ਪੰਜਾਬੀ ਫਿਲਮ ਨਿੱਕਾ ਜ਼ੈਲਦਾਰ ਦੇ ਨਿਰਮਾਤਾ ਅਮਨੀਤ ਸ਼ੇਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਉਹਨਾਂ ਕੋਲੋਂ 32 ਬੋਰ ਪਿਸਤੌਲ ਸਮੇਤ 14 ਕਾਰਤੂਸ, ਰਾਈਫਲ 30 ਬੋਰ ਸਮੇਤ 12 ਕਾਰਤੂਸ, 5 ਕਾਰਤੂਸ, 12 ਬੋਰ ਬੰਦੂਕ ਅਤੇ ਜਾਅਲੀ ਦਸਤਾਵੇਜ਼ ਤੇ ਇਕ ਔਡੀ ਕਾਰ ਬਰਾਮਦ ਕੀਤੀ ਹੈ।

Amneet Sher SinghAmneet Sher Singh

ਹਰਪ੍ਰੀਤ ਸਿੰਘ ਖਿਲਾਫ਼ ਪਹਿਲਾਂ ਵੀ ਫ਼ਤਹਿਗੜ੍ਹ ਸਾਹਿਬ ਵਿਖੇ ਆਈਪੀਸੀ ਅਤੇ ਐਨਡੀਪੀਐਸ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ। ਉਸ ਨੂੰ ਮਾਰਚ 2013 ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਜਾਅਲੀ ਪਾਸਪੋਰਟ ਅਤੇ ਅਧਾਰ ਕਾਰਡ ਬਰਾਮਦ ਕੀਤੇ ਹਨ। ਪੁਲਿਸ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਹਰਪ੍ਰੀਤ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਸੀ।

Punjab PolicePunjab Police

ਐਸਐਸਐਪੀ ਸੁਰਿੰਦਰ ਸਿੰਘ ਲਾਂਬਾ ਨੇ ਦੱਸਿਆ ਕਿ ਪੁਲਿਸ ਨੇ ਜਾਅਲੀ ਦਸਤਾਵੇਜ਼ ਤੋਂ ਇਲਾਵਾ ਹਥਿਆਰ ਅਤੇ ਕਾਰ ਵੀ ਬਰਾਮਦ ਕੀਤੀ ਹੈ। ਐਸਐਸਪੀ ਨੇ ਤਸਕਰੀ ਵਿਚ ਮੁਲਜ਼ਮਾਂ ਦੇ ਅੰਤਰਰਾਸ਼ਟਰੀ ਲਿੰਕ ਹੋਣ ਦਾ ਦਾਅਵਾ ਕੀਤਾ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਜਾਂਚ ਜਾਰੀ ਹੈ ਤੇ ਉਹਨਾਂ ਨੂੰ ਉਮੀਦ ਹੈ ਕਿ ਜਾਂਚ ਵਿਚ ਨਵੇਂ ਤੱਥਾਂ ਦਾ ਪ੍ਰਗਟਾਵਾ ਹੋਵੇਗਾ।

Drugs in punjabDrugs

ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਨਸਾ ਸਿਟੀ -2 ਥਾਣੇ ਵਿਚ ਆਈਪੀਸੀ ਅਤੇ ਆਰਮਜ਼ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਐਸਪੀ ਲਾਂਬਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਚਾਰ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਨਸ਼ਾ ਤਸਕਰ ਦੇ ਨਾਲ ਪੰਜਾਬੀ ਫਿਲਮ ਨਿਰਮਾਤਾ ਦੀ ਗ੍ਰਿਫਤਾਰੀ ਇਕ ਵੱਡਾ ਸਵਾਲ ਖੜ੍ਹਾ ਕਰ ਰਹੀ ਹੈ, ਜਿਸ ਦੇ ਚਲਦਿਆਂ ਪੁਲਿਸ ਇਸ ਕੇਸ ਨੂੰ ਵੱਖਰੇ ਦ੍ਰਿਸ਼ਟੀਕੋਣ ਤੋਂ ਦੇਖਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement