ਹੁਸ਼ਿਆਰਪੁਰ ਵਿਖੇ ਪਿਸੌਤਲ ਸਾਫ਼ ਕਰਦੇ ਸਮੇਂ ASI ਦੀ ਗੋਲੀ ਲੱਗਣ ਨਾਲ ਹੋਈ ਮੌਤ
Published : Nov 6, 2021, 12:56 pm IST
Updated : Nov 6, 2021, 12:56 pm IST
SHARE ARTICLE
ASI Gurmeet Singh
ASI Gurmeet Singh

ਪਰਿਵਾਰ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। 

 

ਹੁਸ਼ਿਆਰਪੁਰ (ਪੰਕਜ਼ ਨੰਗਲਾ) - ਹੁਸ਼ਿਆਰਪੁਰ ਪੁਲਿਸ ’ਚ ਤਾਇਨਾਤ ਬਤੌਰ ਏ. ਐੱਸ. ਆਈ. ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਬਤੌਰ ਏ. ਐੱਸ. ਆਈ. ਡਿਊਟੀ ਦੌਰਾਨ ਆਪਣੀ ਸੇਵਾ ਨਿਭਾਅ ਰਿਹਾ ਸੀ ਤੇ ਉਹ ਡਿਊਟੀ ਦੌਰਾਨ ਆਪਣੀ ਪਿਸੌਤਲ ਸਾਫ਼ ਕਰ ਰਿਹਾ ਸੀ ਜਿਸ ਦੌਰਾਨ ਉਸ ਤੋਂ ਗੰਨ ਦਾ ਘੋੜਾ ਦੱਬਿਆ ਗਿਆ ਤੇ ਅਚਾਨਕ ਗੋਲੀ ਚੱਲ ਗਈ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਉਹ 4 ਦਿਨ ਛੁੱਟੀ ਬਤੀਤ ਕਰਨ ਤੋਂ ਬਾਅਦ ਡਿਊਟੀ 'ਤੇ ਵਾਪਸ ਆਇਆ ਸੀ। 

 

ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਜਦਕਿ ਮਾਮਲੇ ਦੀ ਜਾਂਚ ਉਪਰੰਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। ਏ. ਐੱਸ. ਆਈ. ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਗੱਡੀ ’ਚ ਬੈਠਦੇ ਹੋਏ ਆਪਣੀ ਪਿਸਤੌਲ ਨੂੰ ਸਾਫ਼ ਕਰਨ ਲੱਗਾ ਕਿ ਗੋਲ਼ੀ ਚੱਲ ਗਈ, ਜਿਸ ਨਾਲ ਗੁਰਮੀਤ ਸਿੰਘ ਦੀ ਮੌਤ ਹੋ ਗਈ। ਪਰਿਵਾਰ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement