111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਫਗਵਾੜਾ ਦੇ ਵਿਸ਼ਵਕਰਮਾ ਮੰਦਰ ਵਿਖੇ ਮੁੱਖ ਮੰਤਰੀ ਚੰਨੀ ਹੋਏ ਨਤਮਸ
Published : Nov 6, 2021, 12:28 am IST
Updated : Nov 6, 2021, 12:28 am IST
SHARE ARTICLE
image
image

111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਫਗਵਾੜਾ ਦੇ ਵਿਸ਼ਵਕਰਮਾ ਮੰਦਰ ਵਿਖੇ ਮੁੱਖ ਮੰਤਰੀ ਚੰਨੀ ਹੋਏ ਨਤਮਸਤਕ

ਫਗਵਾੜਾ (ਕਪੂਰਥਲਾ), 5 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ ਨੂੰ “ਦੇਸ਼ ਦੀ ਸੋਨੇ ਦੀ ਚਿੜੀ” ਵਜੋਂ ਵਿਕਸਿਤ ਕੀਤਾ ਜਾਵੇਗਾ। ਅੱਜ ਇਥੇ ਵਿਸ਼ਵਕਰਮਾ ਮੰਦਰ ਵਿਖੇ 111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਵਿਸ਼ਵਕਰਮਾ ਦਿਵਸ ਮੌਕੇ  ਸ਼ਿਲਪਕਾਰਾਂ,ਕਾਮਿਆਂ,ਕਿਰਤੀਆਂ ਨੂੰ ਮੁਬਾਰਕਬਾਦ ਦਿਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬਾ ਤਰੱਕੀ ਦੀ ਰਾਹ ’ਤੇ ਪੈ ਗਿਆ ਹੈ ਅਤੇ ਵਿਆਪਕ ਯੋਜਨਾਬੰਦੀ ਰਹੀਂ ਇਸਦਾ ਚਹੁੰਮੁਖੀ ਵਿਕਾਸ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਉਨ੍ਹਾਂ ਦਾ ਪਹਿਲੇ ਦਿਨ ਤੋਂ ਹੀ ਇਕਲੌਤਾ ਮੰਤਵ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ ਪੱਖੀ ਪ੍ਰਸ਼ਾਸਨ ਮੁਹਈਆ ਕਰਵਾਉਣਾ ਸੀ, ਜਿਸਦੇ ਮੱਦੇਨਜ਼ਰ ਦੇਸ਼ ਵਿਚ ਸੱਭ ਤੋਂ ਸਸਤੀ ਬਿਜਲੀ,ਬਸੇਰਾ ਯੋਜਨਾ ਤਹਿਤ ਗ਼ਰੀਬਾਂ ਨੂੰ ਪਲਾਟ ਦੇਣ ਵਰਗੇ ਭਲਾਈ ਵਾਲੇ ਫ਼ੈਸਲੇ ਲਾਗੂ ਕੀਤੇ ਗਏ ਹਨ। ਉਨਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਲੋਕਾਂ ਦੀ ਭਲਾਈ ਲਈ ਹੋਰ ਵੀ ਕਦਮ ਚੁੱਕੇ ਜਾ ਰਹੇ ਹਨ। 
 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement