
ਸਿਵਲ ਹਸਪਤਾਲ 'ਚ ਕਰਵਾਇਆ ਗਿਆ ਕੈਦੀ ਨੂੰ ਦਾਖਲ
ਬਠਿੰਡਾ : ਬਠਿੰਡਾ ਦੀ ਕੇਂਦਰੀ ਜੇਲ ਵਿਚ ਕੈਦੀਆਂ ਵਿਚਾਲੇ ਖੂਨੀ ਝੜਪ ਹੋ ਗਈ। ਇਸ ਝੜਪ ਵਿਚ ਇਕ ਕੈਦੀ ਨੇ ਦੂਜੇ ਦੇ ਸਿਰ ’ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।
photo
ਇਸ ਹਮਲੇ ਵਿਚ ਕੈਦੀ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਕੈਦੀ ਦੀ ਪਹਿਚਾਣ ਮਨੀਪਾਲ ਵਾਸੀ ਸੰਗਰੂਰ ਵਜੋਂ ਹੋਈ ਹੈ ਜੋ ਕਿ ਕਤਲ ਦੇ ਮਾਮਲੇ ਵਿਚ ਜੇਲ ਵਿਚ ਬੰਦ ਹੈ।
photo
ਸਿਵਲ ਹਸਪਤਾਲ ਵਿੱਚ ਦਾਖਲ ਕਰਵਾਏ ਮਨੀਪਾਲ ਪਾਰਸ ਨੇ ਦੱਸਿਆ ਕਿ ਉਹ ਸ਼ਨੀਵਾਰ ਨੂੰ ਜੇਲ੍ਹ ਵਿੱਚ ਬਣੇ ਪਾਰਕ ਵਿੱਚ ਬੈਠਾ ਸੀ। ਇਸ ਦੌਰਾਨ ਕੁਝ ਕੈਦੀ ਉੱਥੇ ਆਏ ਅਤੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਦੋਸ਼ੀ ਜੇਲ੍ਹ ਵਿਚ ਬਿਨਾਂ ਗੱਲ ਤੋਂ ਉਸ ਨਾਲ ਕੁੱਟਮਾਰ ਅਤੇ ਝਗੜਾ ਕਰ ਰਹੇ ਸਨ।
photo
ਉਧਰ ਸਰਕਾਰੀ ਹਸਪਤਾਲ ਦੇ ਡਾਕਟਰ ਮੁਤਾਬਕ ਜ਼ਖਮੀ ਦੇ ਸਿਰ, ਹੱਥ ਅਤੇ ਪੈਰ ਦੇ ਸੱਟਾਂ ਲੱਗੀਆਂ ਹਨ। ਕਿਸੇ ਤੇਜ਼ਧਾਰ ਹਥਿਆਰ ਨਾਲ ਕੈਦੀ ’ਤੇ ਹਮਲਾ ਕੀਤਾ ਗਿਆ ਹੈ। ਜ਼ਖਮੀ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੇ ਇਲਾਜ ਤੋਂ ਬਾਅਦ ਕੈਦੀ ਨੂੰ ਬਠਿੰਡਾ ਜੇਲ ਵਿਚ ਹੀ ਸ਼ਿਫਟ ਕਰ ਦਿੱਤਾ ਜਾਵੇਗਾ।