ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਝੋਨੇ ਦੀ  ਜਾਅਲੀ ਖ਼ਰੀਦ ਵਿਰੁੱਧ ਸਖ਼ਤੀ ਵਧਾਈ
Published : Nov 6, 2021, 8:01 pm IST
Updated : Nov 6, 2021, 8:01 pm IST
SHARE ARTICLE
Punjab food department tighten screws against bogus paddy procurement
Punjab food department tighten screws against bogus paddy procurement

ਅੰਮ੍ਰਿਤਸਰ ਦੀ ਜੰਡਿਆਲਾ ਗੁਰੂ ਮੰਡੀ ਵਿੱਚ ਗ਼ੈਰ-ਕਾਨੂੰਨੀ ਖ਼ਰੀਦ ਦਾ ਪਤਾ ਲਗਾਉਣ ਲਈ  ਵਿਜੀਲੈਂਸ ਜਾਂਚ ਕੀਤੀ ਜਾਵੇ: ਆਸ਼ੂ

ਚੰਡੀਗੜ੍ਹ: ਝੋਨੇ ਦੀ ਫਰਜ਼ੀ ਤੇ ਗ਼ੈਰ-ਕਾਨੂੰਨੀ ਖ਼ਰੀਦ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸ਼ਨੀਵਾਰ ਨੂੰ ਭਗਵਤੀ ਰਾਈਸ ਐਂਡ ਜਨਰਲ ਮਿੱਲ, ਮਾਨਸਾ ‘ਤੇ ਛਾਪੇਮਾਰੀ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਲਿਆਂਦੇ ਝੋਨੇ ਦੀਆਂ 3600 ਬੋਰੀਆਂ ਬਰਾਮਦ ਕੀਤੀਆਂ।

Paddy procurement in Punjab starts from tomorrowPaddy procurement 

ਹੋਰ ਪੜ੍ਹੋ: ਕਿਸਾਨ ਆਗੂਆਂ ਨੇ ਦੱਸਿਆ ਟਿਕਰੀ ਬਾਰਡਰ ਦਾ ਰਸਤਾ ਖੋਲ੍ਹਣ ਦਾ ਪੂਰਾ ਸੱਚ

ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਮਾਨਸਾ ਅਤੇ ਅੰਮ੍ਰਿਤਸਰ ਵਿਸ਼ੇਸ਼ ਕਰਕੇ ਜੰਡਿਆਲਾ ਗੁਰੂ ਦੀਆਂ ਕੁਝ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਅੰਕੜਿਆਂ ਵਿੱਚ ਆਏ ਅਣ-ਕਿਆਸੇ ਵਾਧੇ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਣਪਛਾਤੇ ਤੱਤ ‘ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।  ਉਨਾਂ ਕਿਹਾ ਕਿ ਮਾਨਸਾ ਦੀ ਭਗਵਤੀ ਰਾਈਸ ਅਤੇ ਜਨਰਲ ਮਿੱਲ ਦੇ ਦੋਸ਼ੀ ਰਾਈਸ ਮਿੱਲਰ ਵਿਰੁੱਧ ਪਹਿਲਾਂ ਹੀ ਐਫ.ਆਈ.ਆਰ. ਕੀਤੀ ਜਾ ਚੁੱਕੀ ਹੈ।

Bharat Bhushan AshuBharat Bhushan Ashu

ਹੋਰ ਪੜ੍ਹੋ: ਕਿਸਾਨਾਂ ਨੂੰ ਸਿੰਘੂ ਬਾਰਡਰ 'ਤੇ ਆਉਣ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ ਲਗਾ ਦਿੱਤੀ ਫ਼ੌਜ!

ਇਸੇ ਤਰਾਂ ਜੰਗੀਰ ਓਪਨ ਪਲਿੰਥ ਬਰੇਟਾ ਮਾਨਸਾ ਤੋਂ ਕਰੀਬ 150 ਮੀਟਰਿਕ ਟਨ ਗ਼ੈਰ-ਕਾਨੂੰਨੀ ਢੰਗ ਨਾਲ ਲਿਆਂਦਾ ਝੋਨਾ ਜ਼ਬਤ ਕੀਤਾ ਗਿਆ ਹੈ, ਜਿਸ ਤੋਂ ਬਾਅਦ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਮੰਤਰੀ ਨੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀਆਂ ਅਜਿਹੀਆਂ ਨਾਪਾਕ ਗਤੀਵਿਧੀਆਂ  ਵਿੱਚ ਸ਼ਾਮਲ ਵਿਅਕਤੀਆਂ  ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ  ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

Paddy ProcurementPaddy Procurement

ਹੋਰ ਪੜ੍ਹੋ: ਕਿਸਾਨਾਂ ਨੂੰ ਸਿੰਘੂ ਬਾਰਡਰ 'ਤੇ ਆਉਣ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ ਲਗਾ ਦਿੱਤੀ ਫ਼ੌਜ!

ਮੰਤਰੀ ਨੇ ਅੰਮ੍ਰਿਤਸਰ ਦੀ ਮੰਡੀ ਜੰਡਿਆਲਾ ਗੁਰੂ ਵਿਖੇ ਝੋਨੇ ਦੀ ਗੈਰ-ਕਾਨੂੰਨੀ ਖਰੀਦ ਵਿੱਚ ਕੀਤੀਆਂ ਬੇਨਿਯਮੀਆਂ ਦਾ ਪਤਾ ਲਗਾਉਣ ਲਈ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਮੈਂ ਵਿਭਾਗ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ ਤਾਂ ਜੋ ਇਨਾਂ ਮੰਡੀਆਂ ਵਿੱਚ ਚੱਲ ਰਹੇ ਸ਼ੀਜਨ ਦੌਰਾਨ ਅਜਿਹੀ ਕਿਸੇ ਵੀ ਜਾਅਲੀ ਖ਼ਰੀਦ ਦੀ ਕੋਸ਼ਿਸ਼ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਾਜ਼ਿਸ਼ ਦੀ ਤਹਿ ਤੱਕ ਪਹੁੰਚਣ ਲਈ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਦੀ ਜਾਂਚ ਕੀਤੀ ਜਾ ਰਹੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement