ਮੇਰੇ ਧੀਆਂ-ਪੁੱਤ ਸੜਕਾਂ ਉਤੇ ਬੈਠੇ ਹੋਣ ਮੈਂ ਘਰ ਦੀਵਾਲੀ ਕਿਵੇਂ ਮਨਾ ਸਕਦਾਂ ? : ਪਰਗਟ ਸਿੰਘ
Published : Nov 6, 2021, 12:33 am IST
Updated : Nov 6, 2021, 12:33 am IST
SHARE ARTICLE
image
image

ਮੇਰੇ ਧੀਆਂ-ਪੁੱਤ ਸੜਕਾਂ ਉਤੇ ਬੈਠੇ ਹੋਣ ਮੈਂ ਘਰ ਦੀਵਾਲੀ ਕਿਵੇਂ ਮਨਾ ਸਕਦਾਂ ? : ਪਰਗਟ ਸਿੰਘ

ਜਲੰਧਰ, 5 ਨਵੰਬਰ (ਨਿਰਮਲ ਸਿੰਘ, ਵਰਿੰਦਰ ਸ਼ਰਮਾ) : ਸਿਖਿਆ ਮੰਤਰੀ ਪਰਗਟ ਸਿੰਘ ਨੇ ਦੀਵਾਲੀ ਦੀ ਰਾਤ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਅਪਣੀ ਰਿਹਾਇਸ਼ ਕੋਲ ਧਰਨੇ ਉਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਦ ਮਿਲਣ ਗਏ। 
ਸਿਖਿਆ ਮੰਤਰੀ ਨੇ ਕਿਹਾ, “ਤੁਸੀ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤਿਉਹਾਰ ਦੇ ਦਿਨ ਤੁਸੀ ਬਾਹਰ ਬੈਠੇ ਹੋ ਤਾਂ ਮੈਂ ਕਿਵੇਂ ਦੀਵਾਲੀ ਦੀਆਂ ਖ਼ਸ਼ੀਆਂ ਮਨਾ ਸਕਦਾ ਹਾਂ। ਪਰਗਟ ਸਿੰਘ ਨੇ ਨੌਜਵਾਨਾਂ ਨੂੰ ਮਠਿਆਈਆਂ ਵੀ ਵੰਡੀਆਂ। ਉਨ੍ਹਾਂ ਸੱਦਾ ਦਿਤਾ ਕਿ ਮਸਲੇ ਦਾ ਹੱਲ ਸੜਕ ਉਤੇ ਨਹੀਂ ਗੱਲਬਾਤ ਨਾਲ ਹੀ ਹੋ ਸਕਦਾ ਹੈ ਅਤੇ ਉਹ ਉਨ੍ਹਾਂ ਦੀ ਹਰ ਗੱਲ ਸੁਣ ਕੇ ਇਸ ਨੂੰ ਸਕਰਾਤਮਕ ਤਰੀਕੇ ਨਾਲ ਹੱਲ ਕਰਨਾ ਚਾਹੁੰਦੇ ਹਨ। 
ਸਿਖਿਆ ਮੰਤਰੀ ਨੇ ਕਿਹਾ ਕਿ ਸਿਖਿਆ ਕਦੇ ਵੀ ਤਰਜੀਹੀ ਵਿਸ਼ਾ ਨਹੀਂ ਰਿਹਾ ਅਤੇ ਪਿਛਲੇ ਲੰਮੇ ਸਮੇਂ ਦੀਆਂ ਮਾੜੀਆਂ ਨੀਤੀਆਂ ਕਾਰਨ ਅਜੋਕੀ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਚੀਨ-ਜਪਾਨ ਜਿਹੇ ਵਿਕਸਤ ਮੁਲਕਾਂ ਦੀ ਉਦਾਹਰਨ ਦਿੰਦਿਆਂ ਮਨੁੱਖੀ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਵਕਾਲਤ ਕੀਤੀ। ਪਰਗਟ ਸਿੰਘ ਨੇ ਕਿਹਾ ਕਿ ਜੋ ਵੀ ਉਨ੍ਹਾਂ ਦੀ ਪਹੁੰਚ ’ਚ ਹੋਇਆ ਅਤੇ ਵੱਧ ਤੋਂ ਵੱਧ ਸੰਭਵ ਹੋਇਆ। ਉਹ ਸੰਘਰਸ਼ ਕਰ ਰਹੇ ਅਧਿਆਪਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਲਈ ਕਰਨਗੇ ਕਿਉਂਕਿ ਉਨ੍ਹਾਂ ਖ਼ੁਦ ਸਿਖਿਆ ਵਿਭਾਗ ਮੰਗ ਕੇ ਲਿਆ। ਸਿਖਿਆ ਮੰਤਰੀ ਨੇ ਕਿਹਾ ਨੌਜਵਾਨ ਹਮੇਸ਼ਾ ਹੀ ਉਨ੍ਹਾਂ ਦੇ ਦਿਲ ਦੇ ਸੱਭ ਤੋਂ ਨੇੜੇ ਰਹੇ ਹਨ।
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement