ਦੀਵਾਲੀ ਮੌਕੇ ਮੁੱਖ ਮੰਤਰੀ ਚੰਨੀ ਨੇ ਬਸੇਰਾ ਸਕੀਮ ਅਧੀਨ 269 ਲਾਭਪਾਤਰੀਆਂ ਨੂੰ ਚਮਕੌਰ ਸਾਹਿਬ ਵਿਖੇ
Published : Nov 6, 2021, 12:35 am IST
Updated : Nov 6, 2021, 12:35 am IST
SHARE ARTICLE
image
image

ਦੀਵਾਲੀ ਮੌਕੇ ਮੁੱਖ ਮੰਤਰੀ ਚੰਨੀ ਨੇ ਬਸੇਰਾ ਸਕੀਮ ਅਧੀਨ 269 ਲਾਭਪਾਤਰੀਆਂ ਨੂੰ ਚਮਕੌਰ ਸਾਹਿਬ ਵਿਖੇ ਦਿਤੇ ਮਾਲਕਾਨਾ ਹੱਕ

ਚਮਕੌਰ ਸਾਹਿਬ, 5 ਨਵੰਬਰ (ਦਿਲਮੋਹਨ) : ਦੀਵਾਲੀ ਦੇ ਸ਼ੁੱਭ ਮੌਕੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਮਕੌਰ ਸਾਹਿਬ ਵਿਖੇ ‘ਬਸੇਰਾ ਸਕੀਮ’ ਅਧੀਨ ਝੁੱਗੀ ਝੌਂਪੜੀਆਂ ਵਿਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਆਰਜ਼ੀ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ ਦਿਤੇ ਗਏ। ਮੁੱਖ ਮੰਤਰੀ ਚੰਨੀ ਨੇ ਖ਼ੁਦ ਇੰਦਰਾ ਕਲੋਨੀ ਦੇ ਕੁੱਝ ਗ਼ਰੀਬ ਲੋਕਾਂ ਦੇ ਘਰਾਂ ਜਾ ਕੇ ਦੀਵੇ ਜਗਾਏ ਅਤੇ ਉਨ੍ਹਾਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਸੌਂਪੀਆਂ। ਇਸ ਉਪਰੰਤ ਬਾਕੀ ਲੋਕਾਂ ਨੂੰ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇੰਦਰਾ ਕਲੋਨੀ ਦੇ ਵਾਸੀਆਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਦਿਤੀਆਂ।
ਇਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਰਾਜ ਸਰਕਾਰ ਦੀ ਜ਼ਮੀਨ ’ਤੇ ਝੁੱਗੀ ਝੌਂਪੜੀਆਂ ’ਚ ਰਹਿੰਦੇ ਪ੍ਰਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਬਸੇਰਾ ਸਕੀਮ ਨਾਲ ਲੋੜਵੰਦ ਲੋਕਾਂ ਦਾ ਅਪਣਾ ਘਰ ਹੋਣ ਦਾ ਸੁਪਨਾ ਪੂਰਾ ਹੋ ਰਿਹਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬੇ ਵਿਚ ਬਸੇਰਾ ਸਕੀਮ ਤਹਿਤ ਸਾਰੇ ਯੋਗ ਲਾਭਪਾਤਰਾਂ ਨੂੰ ਜਲਦ ਕਵਰ ਕੀਤਾ ਜਾਵੇਗਾ ਜਿਸ ਲਈ ਇਸ ਸਬੰਧੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ ਕਰ ਦਿਤੀਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਘਰਾਂ ਦੇ ਮਾਲਕਾਨਾ ਹੱਕ ਦੇਣ ਲਈ ਡਰੋਨ ਮੈਪਇੰਗ ਚੱਲ ਰਹੀ ਹੈ ਅਤੇ ਜਲਦ ਉਨਾਂ ਨੂੰ ਵੀ ਘਰਾਂ ਦੀ ਮਲਕੀਅਤ ਦੇ ਹੱਕ ਦਿਤੇ ਜਾਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਪੰਜਾਬ ਦੇ ਲੋਕਾਂ ਲਈ ਦੀਵਾਲੀ ਦਾ ਵੱਡਾ ਤੋਹਫ਼ਾ ਦਿਤਾ ਗਿਆ ਹੈ। ਇਸ ਨਾਲ ਸੂਬੇ ਦੇ ਕੁਲ 71.75 ਲੱਖ ਘਰੇਲੂ ਖਪਤਕਾਰਾਂ ਵਿਚੋਂ 69 ਲੱਖ ਖਪਤਕਾਰਾਂ ਨੂੰ ਲਾਭ ਹੋਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਐਲ.ਈ.ਡੀ ਲਾਈਟਾਂ ਲਾਉਣ ਲਈ 2.50 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਇਲਾਕੇ ਦੇ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਸਤਲੁਜ ਦਰਿਆ ’ਤੇ ਬੇਲਾ-ਪਨਿਆਲੀ ਪੁਲ ਦਾ ਨੀਂਹ ਪੱਥਰ 6 ਨਵੰਬਰ ਨੂੰ ਰਖਿਆ ਜਾਵੇਗਾ। ਜਿਸ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਦਿਤਾ ਜਾਵੇਗਾ ਜਿਨ੍ਹਾਂ ਦੀ ਜ਼ਮੀਨ ਇਸ ਪੁਲ ਦੀ ਉਸਾਰੀ ਲਈ ਐਕਵਾਇਰ ਕੀਤੀ ਜਾਵੇਗੀ।   
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement