ਵਿੱਤ ਮੰਤਰੀ ਨੇ ਲੁਧਿਆਣਾ ’ਚ ਵਿਸ਼ਵਕਰਮਾ ਮੰਦਰ ਦੇ ਨਵੀਨੀਕਰਨ ਲਈ ਇਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਕੀ
Published : Nov 6, 2021, 12:32 am IST
Updated : Nov 6, 2021, 12:32 am IST
SHARE ARTICLE
image
image

ਵਿੱਤ ਮੰਤਰੀ ਨੇ ਲੁਧਿਆਣਾ ’ਚ ਵਿਸ਼ਵਕਰਮਾ ਮੰਦਰ ਦੇ ਨਵੀਨੀਕਰਨ ਲਈ ਇਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਕੀਤਾ ਐਲਾਨ

ਵਿਸ਼ਵਕਰਮਾ ਦਿਵਸ ਮੌਕੇ ਲੁਧਿਆਣਾ ਵਿਖੇ ਕਰਵਾਇਆ 

ਲੁਧਿਆਣਾ, 5 ਨਵੰਬਰ (ਜਗਪਾਲ ਸਿੰਘ ਸੰਧੂ/ਆਰ ਪੀ. ਸਿੰਘ) : ਪੰਜਾਬ ਦੇ ਵਿੱਤ ਤੇ ਕਰ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਬਾਰੇ ਫ਼ੈਸਲਾ 9 ਨਵੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਲਵੇਗੀ। ਅੱਜ ਬਾਬਾ ਵਿਸ਼ਵਕਰਮਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਗਏ ਰਾਜ ਪਧਰੀ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕਰਨ ਲਈ ਵੀ ਭਾਰੀ ਰਾਹਤ ਦੇਣ ਦੀ ਇੱਛੁਕ ਹੈ ਪਰ ਅੰਤਮ ਫ਼ੈਸਲਾ ਕੈਬਨਿਟ ਮੀਟਿੰਗ ਵਿਚ ਲਿਆ ਜਾਵੇਗਾ ਅਤੇ ਕਿਹਾ ਕੇਂਦਰ ਸਰਕਾਰ ਨੂੰ ਐਕਸਾਈਜ਼ ਡਿਊਟੀ ਹਾਲੇ ਹੋਰ ਘੱਟ ਕਰਨੀ ਚਾਹੀਦੀ ਹੈ।
ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ‘ਕਿਰਤ ਦੇ ਦੇਵਤਾ’ ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਪੂਰੇ ਬ੍ਰਹਿਮੰਡ ਦੇ ਸ੍ਰੇਸ਼ਟ ਨਿਰਮਾਤਾ ਹਨ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜੋ ਵੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਦੇਖ ਰਹੇ ਹਾਂ, ਉਹ ਬਾਬਾ ਵਿਸ਼ਵਕਰਮਾ ਦੇ ਅਸ਼ੀਰਵਾਦ ਅਤੇ ਮਸ਼ੀਨੀ ਹੁਨਰ ਨਾਲ ਹੀ ਹੋ ਰਿਹਾ ਹੈ। ਉਨ੍ਹਾਂ ਵਿਸ਼ਵਕਰਮਾ ਮੰਦਰ ਦੇ ਨਵੀਨੀਕਰਨ ਲਈ ਇਕ ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਉਦਯੋਗ ਤੇ ਵਣਜ ਮੰਤਰੀ ਸ.ਗੁਰਕੀਰਤ ਸਿੰਘ ਕੋਟਲੀ ਵੀ ਬਾਬਾ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋਏ ਅਤੇ ਦੋਵਾਂ ਮੰਤਰੀਆਂ ਵਲੋਂ ਅਪਣੇ ਅਖਤਿਆਰੀ ਕੋਟੇ ਵਿਚੋਂ 10-10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ। 
ਇਸ ਮੌਕੇ ਉਦਯੋਗਪਤੀ ਵਨੀਤ ਮੌਦਗਿੱਲ, ਤਰਵਿੰਦਰ ਸਿੰਘ, ਸ਼ੈਲ ਵਿਨਾਇਕ, ਨੀਰਜ ਕੁਮਾਰ ਧੀਰ, ਹਰਵਿੰਦਰ ਸਿੰਘ ਧੀਮਾਨ, ਦੀਪਜੋਤ ਸਿੰਘ ਸੇਠੀ, ਨਿਖਿਲ ਢੰਡ, ਰੋਹਿਤ ਆਹੂਜਾ, ਤਰੁਣ ਨੰਦਾ, ਪੁਨੀਤ ਗੋਇਲ ਅਤੇ ਦੀਦਾਰਜੀਤ ਸਿੰਘ ਲੋਟੇ ਨੂੰ ਉਦਯੋਗ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਗਿਆ।
L48_R P Singh_05_04
 

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement