
ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਲਈ 72 ਘੰਟੇ ਪੁਰਾਣੀ RT ਟੈਸਟ ਦੀ ਰਿਪੋਰਟ ਹੋਣੀ ਲਾਜ਼ਮੀ ਹੈ।
ਚੰਡੀਗੜ੍ਹ - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨਜ਼ਦੀਕ ਆ ਰਿਹਾ ਹੈ ਤੇ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣਗੇ। ਸਿੱਖ ਸੰਗਤ ਦਾ ਜੱਥਾ 17 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਅਤੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
Kartarpur Corridor
ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ। ਕੋਰੋਨਾ ਕਾਰਨ ਸਿੱਖ ਸੰਗਤ ਦਾ ਜੱਥਾ ਪਿਛਲੇ ਸਾਲ ਪਾਕਿਸਤਾਨ ਨਹੀਂ ਜਾ ਸਕਿਆ ਸੀ। ਜਿਸ ਕਾਰਨ ਇਸ ਸਾਲ ਸ਼ਰਧਾਲੂਆਂ ਵਿਚ ਹੋਰ ਵੀ ਉਤਸ਼ਾਹ ਹੈ। ਦੂਜੇ ਪਾਸੇ ਸਿੱਖ ਜਥੇਬੰਦੀਆਂ ਕੇਂਦਰ ਸਰਕਾਰ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕਰ ਰਹੀਆਂ ਹਨ।
Harjinder Singh Dhami
ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਾਂ ਦਾ ਜੱਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ।
kartarpur sahib
ਇਸ ਤੋਂ ਇਲਾਵਾ ਪਾਕਿਸਤਾਨੀ ਦੂਤਘਰ ਨੇ ਸ਼੍ਰੋਮਣੀ ਕਮੇਟੀ ਨੂੰ ਫੋਨ ‘ਤੇ ਸੂਚਿਤ ਕੀਤਾ ਹੈ ਕਿ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਲਈ 72 ਘੰਟੇ ਪੁਰਾਣੀ RT ਟੈਸਟ ਦੀ ਰਿਪੋਰਟ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾਵੇਗਾ। ਇਹ ਕੈਂਪ 72 ਘੰਟੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਇਆ ਜਾਵੇਗਾ।