ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆਂਦਾ ਜਾਵੇਗਾ ਚੰਡੀਗੜ੍ਹ 
Published : Nov 6, 2022, 2:13 pm IST
Updated : Nov 6, 2022, 2:13 pm IST
SHARE ARTICLE
Jagtar Singh Hawara
Jagtar Singh Hawara

17 ਦਸੰਬਰ ਨੂੰ ਕੋਰਟ 'ਚ ਪੇਸ਼ ਕਰਨ ਦੇ ਹੁਕਮ

ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਬੁੜੈਲ ਜੇਲ੍ਹ ਵਿਚ ਲਿਆਂਦਾ ਜਾ ਸਕਦਾ ਹੈ। ਜਗਤਾਰ ਹਵਾਰਾ ਨੂੰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਲੰਬੇ ਸਮੇਂ ਤੋਂ ਰੱਖਿਆ ਗਿਆ ਹੈ। ਜਨਵਰੀ 2004 ਵਿਚ ਉਹ ਆਪਣੇ ਸਾਥੀਆਂ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਉਰਾ ਅਤੇ ਕਤਲ ਕੇਸ ਦੇ ਦੋਸ਼ੀ ਦੇਵੀ ਸਿੰਘ ਸਮੇਤ ਬੁੜੈਲ ਜੇਲ੍ਹ ਵਿਚ 104 ਫੁੱਟ ਡੂੰਘੀ ਸੁਰੰਗ ਬਣਾ ਕੇ ਫਰਾਰ ਹੋ ਗਿਆ ਸੀ ਪਰ ਦੇਵੀ ਸਿੰਘ ਨੂੰ ਛੱਡ ਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 

ਇਸ ਦੇ ਨਾਲ ਹੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਜੇਲ੍ਹ ਅਥਾਰਟੀ ਨੂੰ ਕਿਹਾ ਹੈ ਕਿ ਜੇਕਰ ਹਵਾਰਾ ਖ਼ਿਲਾਫ਼ ਦਿੱਲੀ ਦੀਆਂ ਅਦਾਲਤਾਂ ਵਿਚ ਕੋਈ ਹੋਰ ਕੇਸ ਪੈਂਡਿੰਗ ਨਹੀਂ ਹੈ ਤਾਂ ਉਸ ਨੂੰ ਚੰਡੀਗੜ੍ਹ (ਬੜੈਲ ਜੇਲ੍ਹ) ਵਿਚ ਤਬਦੀਲ ਕੀਤਾ ਜਾਵੇ। ਇਸ ਨਾਲ ਚੰਡੀਗੜ੍ਹ ਵਿਚ ਉਸ ਵਿਰੁੱਧ ਲੰਬਿਤ ਕੇਸਾਂ ਦੀ ਸੁਚੱਜੀ ਸੁਣਵਾਈ ਹੋ ਸਕੇਗੀ। 

ਦਰਅਸਲ, ਚੰਡੀਗੜ੍ਹ ਅਦਾਲਤ ਵਿਚ ਇੱਕ ਕੇਸ ਦੀ ਸੁਣਵਾਈ ਦੌਰਾਨ ਹਵਾਰਾ ਨੂੰ ਨਾ ਤਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾ ਸਕਿਆ ਅਤੇ ਨਾ ਹੀ ਉਹ ਵਿਅਕਤੀਗਤ ਤੌਰ 'ਤੇ ਪੇਸ਼ ਹੋ ਸਕੇ। ਮੁਕੱਦਮੇ ਦੌਰਾਨ ਜੇਲ੍ਹ ਪ੍ਰਸ਼ਾਸਨ ਉਹਨਾਂ ਨੂੰ ਪੇਸ਼ ਨਹੀਂ ਕਰ ਸਕਿਆ। ਅਜਿਹੇ 'ਚ ਸਰਕਾਰੀ ਵਕੀਲ ਅਤੇ ਹਵਾਰਾ ਦੇ ਵਕੀਲ ਨੇ ਕਿਹਾ ਸੀ ਕਿ ਉਸ ਨੂੰ ਨਿੱਜੀ ਤੌਰ 'ਤੇ ਵੀ ਪੇਸ਼ ਕੀਤਾ ਜਾ ਸਕਦਾ ਹੈ। ਹਵਾਰਾ ਦੇ 2005 ਦੇ ਇੱਕ ਮਾਮਲੇ ਵਿਚ 4 ਅਕਤੂਬਰ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ। 

ਅਦਾਲਤ ਨੇ ਇਸ ਮਾਮਲੇ ਦੀ ਤਾਜ਼ਾ ਸੁਣਵਾਈ ਦੌਰਾਨ ਕਿਹਾ ਹੈ ਕਿ ਮਾਮਲੇ 'ਚ ਦੋਸ਼ ਤੈਅ ਕਰਨ 'ਤੇ ਬਹਿਸ ਸੁਣਾਈ ਜਾਣੀ ਹੈ। ਇਸ ਮਾਮਲੇ ਵਿਚ ਮੁਲਜ਼ਮ ਦਾ ਪੇਸ਼ ਹੋਣਾ ਜ਼ਰੂਰੀ ਹੈ। ਅਜਿਹੀ ਸਥਿਤੀ ਵਿਚ ਸਬੰਧਤ ਜੇਲ੍ਹ ਅਥਾਰਟੀ ਨੂੰ ਹਵਾਰਾ ਨੂੰ 17 ਦਸੰਬਰ ਤੱਕ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਜੇਲ੍ਹ ਅਥਾਰਟੀ ਨੂੰ ਕਿਹਾ ਗਿਆ ਹੈ ਕਿ ਜੇਕਰ ਦਿੱਲੀ 'ਚ ਉਸ ਖਿਲਾਫ਼ ਕੋਈ ਹੋਰ ਮਾਮਲਾ ਪੈਂਡਿੰਗ ਨਹੀਂ ਹੈ ਤਾਂ ਉਸ ਨੂੰ ਚੰਡੀਗੜ੍ਹ ਜੇਲ 'ਚ ਤਬਦੀਲ ਕੀਤਾ ਜਾ ਸਕਦਾ ਹੈ। 

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement