ਪੁਲਿਸ ਨੇ ਮੁਲਜ਼ਮ ਦੀ ਭਾਲ ਕੀਤੀ ਸ਼ੁਰੂ
ਲੁਧਿਆਣਾ: ਪੰਜਾਬ ਦੇ ਅੰਮ੍ਰਿਤਸਰ 'ਚ ਹਿੰਦੂ ਨੇਤਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਤਣਾਅਪੂਰਨ ਮਾਹੌਲ ਵਿੱਚ ਵੀ ਕੁਝ ਸ਼ਰਾਰਤੀ ਅਨਸਰ ਅੱਗ ਲਾਉਣ ਤੋਂ ਬਾਜ਼ ਨਹੀਂ ਆ ਰਹੇ। ਮਾਹੌਲ ਨੂੰ ਭੜਕਾਉਣ ਲਈ ਹਿੰਦੂ ਨੇਤਾ ਦੀ ਮੌਤ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਲੱਡੂ ਵੰਡਣ ਦੀਆਂ ਕੁਝ ਖਬਰਾਂ ਸਾਹਮਣੇ ਆਈਆਂ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਤੋਂ ਬਾਅਦ ਲੁਧਿਆਣਾ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ਦੀ ਸਮੱਗਰੀ ਭਾਵਨਾਵਾਂ ਨੂੰ ਭੜਕਾਉਣ ਵਾਲੀ ਹੈ। ਵੀਡੀਓ 'ਚ ਇਕ ਵਿਅਕਤੀ ਅੰਮ੍ਰਿਤਸਰ 'ਚ ਮਾਰੇ ਗਏ ਸ਼ਿਵ ਸੈਨਾ ਟਕਸਾਲੀ ਦੇ ਮੁਖੀ ਸੁਧੀਰ ਸੂਰੀ ਦੇ ਕਤਲ 'ਤੇ ਖੁਸ਼ੀ ਮਨਾਉਂਦੇ ਹੋਏ ਵੀਡੀਓ ਬਣਾ ਰਿਹਾ ਹੈ। ਦੋਸ਼ੀ ਬੱਸ 'ਚ ਬੈਠੀਆਂ ਸਵਾਰੀਆਂ ਨੂੰ ਲੱਡੂ ਵੰਡਦ ਹੈ ਤੇ ਕਹਿੰਦਾ ਹੈ ਕਿ ਇਕ-ਇਕ ਨਹੀਂ ਦੋ-ਦੋ ਲੱਡੂ ਨਹੀਂ ਖਾਓ, ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਮਾਰਿਆ ਗਿਆ।
ਵਾਇਰਲ ਵੀਡੀਓ 'ਚ ਇਕ ਕਲੀਨ ਸ਼ੇਵਨ ਨੌਜਵਾਨ ਹੱਥ 'ਚ ਡੱਬਾ ਫੜ ਕੇ ਲੋਕਾਂ ਨੂੰ ਲੱਡੂ ਵੰਡ ਰਿਹਾ ਹੈ, ਉਸ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਹ ਮਾਮਲਾ ਹਨੀ ਭਾਰਦਵਾਜ ਵਾਸੀ ਚੰਦਰ ਨਗਰ ਸਿਵਲ ਲਾਈਨ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਹਨੀ ਭਾਰਦਵਾਜ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਸ਼ਿਵ ਸੈਨਾ ਅੰਮ੍ਰਿਤਸਰ ਦੇ ਮੁਖੀ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਸੇ ਕਾਰਨ ਜਲੰਧਰ ਬਾਈਪਾਸ ਲੁਧਿਆਣਾ ਵਿੱਚ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਇੱਕ ਵਿਅਕਤੀ ਨੇ ਲੋਕਾਂ ਵਿੱਚ ਲੱਡੂ ਵੰਡ ਕੇ ਸ਼ਿਵ ਸੈਨਾ ਸਮਾਜਵਾਦੀ ਦਾ ਵਿਰੋਧ ਕਰਕੇ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਲਾਕਾ ਪੁਲਿਸ ਨੇ ਅਣਪਛਾਤੇ ਹਮਲਾਵਰ ਦੇ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।