'ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਇੱਕੋ ਹੀ ਦਿਨ ’ਚ 5000 ਕਰੋੜ ਤੋਂ ਵੱਧ ਦਾ ਐਮਐਸਪੀ ਭੁਗਤਾਨ ਕੀਤਾ'

By : GAGANDEEP

Published : Nov 6, 2022, 5:03 pm IST
Updated : Nov 6, 2022, 7:01 pm IST
SHARE ARTICLE
 Lal Chand Kataruchak
Lal Chand Kataruchak

ਸੂਬੇ ’ਚ ਝੋਨੇ ਦੀ ਖਰੀਦ 140 ਲੱਖ ਮੀਟਰਿਕ ਟਨ ਤੋਂ ਪਾਰ : ਖੁਰਾਕ ਤੇ ਸਿਵਲ ਸਪਲਾਈ ਮੰਤਰੀ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਕਰਨ ਲਈ ਕੀਤੀ ਵਚਨਬੱਧਤਾ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕੱਲ ਇੱਕੋ ਦਿਨ ਵਿੱਚ ਲਗਭਗ 1,84,409 ਕਿਸਾਨਾਂ ਦੇ ਖਾਤਿਆਂ ਵਿੱਚ 5334.54 ਕਰੋੜ ਰੁਪਏ ਦੀ ਐੱਮ.ਐੱਸ.ਪੀ. ਅਦਾਇਗੀ ਸਿੱਧੇ ਤੌਰ ‘ਤੇ ਜਾਰੀ ਕਰ ਦਿੱਤੀ ਗਈ ਹੈ, ਜਦਕਿ 1500 ਕਰੋੜ ਰੁਪਏ ਦੀ ਅਦਾਇਗੀ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਜੋ ਕਿ ਸੋਮਵਾਰ ਨੂੰ ਬੈਂਕਾਂ ਦੇ ਖੁੱਲਣ ਤੋਂ ਬਾਅਦ ਜਾਰੀ ਕਰ ਦਿੱਤੇ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਬੀਤੇ ਕੱਲ ਤੱਕ ਇਸ ਸੀਜ਼ਨ ਦੇ 144 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਅਦਾਇਗੀਆਂ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਬੀਤੇ ਕੱਲ ਤੱਕ ਕੁੱਲ 25424.86 ਕਰੋੜ ਰੁਪਏ ਦੀਆਂ ਐਮ.ਐਸ.ਪੀ. ਅਦਾਇਗੀਆਂ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਤੱਕ ਲਗਭਗ 6.5 ਲੱਖ ਕਿਸਾਨ ਐਮ.ਐਸ.ਪੀ. ਦਾ ਲਾਭ ਉਠਾ ਚੁੱਕੇ ਹਨ। ਉਨਾਂ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਦੇ ਖ਼ੂਨ-ਪਸੀਨੇ ਨਾਲ ਪੈਦਾ ਕੀਤੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।

ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ  ਰਾਹੁਲ ਭੰਡਾਰੀ ਨੇ ਕਿਹਾ ਕਿ ਨਵੰਬਰ ਲਈ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਨਜੂਰੀ ਦੇ ਨਾਲ, ਐਮ.ਐਸ.ਪੀ. ਭੁਗਤਾਨ ਨਿਰਵਿਘਨ ਕਰਨਾ ਜਾਰੀ ਰੱਖਿਆ ਗਿਆ ਹੈ। ਉਨਾਂ ਇਹ ਵੀ ਕਿਹਾ ਕਿ ਮਾਝਾ ਖੇਤਰ ਵਿੱਚ ਲਗਭਗ ਸਾਰੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਹੋ ਚੁੱਕੀ ਹੈ ਅਤੇ ਹੁਣ ਸਭ ਤੋਂ ਵੱਧ ਝੋਨੇ ਦੀ ਆਮਦ ਮਾਲਵਾ ਖੇਤਰ ਵਿੱਚ ਹੋ ਰਹੀ ਹੈ। ਜ਼ਿਲਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 72 ਘੰਟੇ ਪਹਿਲਾਂ ਖਰੀਦੇ ਗਏ ਝੋਨੇ ਵਿੱਚੋਂ 98 ਫੀਸਦੀ ਤੋਂ ਵੱਧ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement