
29 ਨਵੰਬਰ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਵੀ ਐਲਾਨ ਕੀਤਾ ਹੈ।
ਚੰਡੀਗੜ੍ਹ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੀ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ 16 ਨਵੰਬਰ ਨੂੰ ਧਰਨੇ ਦੇ ਕੇ ਮੰਗ ਪੱਤਰ ਦਿੱਤਾ ਜਾਵੇਗਾ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸੇਵਾਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਲੰਬੇ ਸਮੇਂ ਤੋਂ ਸੂਬਾ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਹੈ, ਜਿਸ ਤੋਂ ਦੁਖੀ ਹੋ ਕੇ ਜਥੇਬੰਦੀ ਨੇ 29 ਨਵੰਬਰ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਵੀ ਐਲਾਨ ਕੀਤਾ ਹੈ।