ਮੁਹਾਲੀ ਸ਼ਰਾਬ ਦੇ ਠੇਕੇ ’ਤੇ ਚੱਲੀ ਗੋਲੀ: ਮੁਲਜ਼ਮ ਠੇਕੇ ਦੇ ਕਰਿੰਦੇ ਨੂੰ ਗੋਲੀ ਮਾਰ ਹੋਏ ਫਰਾਰ
Published : Nov 6, 2022, 4:07 pm IST
Updated : Nov 6, 2022, 4:07 pm IST
SHARE ARTICLE
Shot fired at Mohali Liquor shop
Shot fired at Mohali Liquor shop

ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੀਤੀ ਕਾਰਵਾਈ ਸ਼ੁਰੂ

 

ਮੁਹਾਲੀ:- ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਜੈਅੰਤੀ ਮਾਜਰਾ ਵਿੱਚ ਸ਼ਰਾਬ ਦੇ ਠੇਕੇ ’ਤੇ ਇੱਕ ਨੌਕਰ ਦੇ ਪੇਟ ਵਿੱਚ ਗੋਲੀ ਮਾਰ ਦਿੱਤੀ ਗਈ। ਇਹ ਘਟਨਾ ਬੀਤੀ ਸ਼ਨੀਵਾਰ ਦੇਰ ਰਾਤ ਵਾਪਰੀ। ਜਾਣਕਾਰੀ ਅਨੁਸਾਰ ਗੋਲੀ ਲੱਗਣ ਤੋਂ ਬਾਅਦ ਪੂਰੀ ਰਾਤ ਕਰਿੰਦਾ ਠੇਕੇ 'ਤੇ ਪਿਆ ਰਿਹਾ। ਦਰਅਸਲ ਹਮਲਾਵਰ ਠੇਕੇ ਦਾ ਸ਼ਟਰ ਹੇਠ ਕਰ ਗਏ ਸਨ। ਸਵੇਰੇ ਘਟਨਾ ਦੀ ਸੂਚਨਾ ਮਿਲਦੇ ਹੀ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਥਾਣਾ ਮੁੱਲਾਂਪੁਰ ਨੂੰ ਦਿੱਤੀ ਗਈ।

ਪੁਲਿਸ ਨੇ ਦਿਨ ਵੇਲੇ ਮੌਕੇ ’ਤੇ ਪਹੁੰਚ ਕੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਪੁਲਿਸ ਜ਼ਖਮੀ ਦੇ ਬਿਆਨ ਲੈਣ 'ਚ ਲੱਗੀ ਹੋਈ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ ਠੇਕੇ ’ਤੇ ਸੀਸੀਟੀਵੀ ਕੈਮਰੇ ਨਾ ਲੱਗਣ ਕਾਰਨ ਮੁਲਜ਼ਮਾਂ ਦੀ ਪਛਾਣ ਨਹੀਂ ਹੋ ਸਕੀ।
ਮੁੱਲਾਂਪੁਰ ਥਾਣੇ ਦੇ ਐਸਐਚਓ ਸਤਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ 3 ਵਿਅਕਤੀ ਠੇਕੇਦਾਰ ਤੋਂ ਸ਼ਰਾਬ ਲੈਣ ਆਏ ਸਨ। ਉਨ੍ਹਾਂ ਦੀ ਠੇਕਾ ਮੁਲਾਜ਼ਮਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ 'ਤੇ ਉਨ੍ਹਾਂ 'ਚੋਂ ਇਕ ਨੇ ਨੌਕਰ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਕਰਿੰਦੇ ਦੇ ਢਿੱਡ ਵਿੱਚ ਲੱਗੀ ਅਤੇ ਦੂਜੇ ਪਾਸੇ ਤੋਂ ਚਲੀ ਗਈ। ਐਸਐਚਓ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਪੁਲਿਸ ਨੂੰ ਸਵੇਰੇ 6.30 ਵਜੇ ਦੇ ਕਰੀਬ ਦਿੱਤੀ ਗਈ।

ਜ਼ਖਮੀ ਦੀ ਪਛਾਣ ਓਮ ਪ੍ਰਕਾਸ਼ ਵਾਸੀ ਨਵਾਂਗਾਓ ਵਜੋਂ ਹੋਈ ਹੈ। ਫਿਲਹਾਲ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਸ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਠੇਕਾ ਸਿੰਗਲਾ ਗਰੁੱਪ ਦਾ ਦੱਸਿਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement