ਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਭਲਕੇ ਹੋਵੇਗੀ ਸਬ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ 
Published : Nov 6, 2022, 3:57 pm IST
Updated : Nov 6, 2022, 4:10 pm IST
SHARE ARTICLE
Punjab Government
Punjab Government

ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ ਸਬ ਕੈਬਨਿਟ ਕਮੇਟੀ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵੱਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਜੀ- 20 ਸੰਮੇਲਨ ਦੀ ਮਹਤੱਤਾ ਨੂੰ ਵੇਖਦਿਆਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਮੌਕੇ ਪੰਜਾਬ ਰਾਜ ਨੂੰ ਦੁਨੀਆਂ ਭਰ ਦੇ ਨਕਸ਼ੇ ਵਿਚ ਸੈਰ ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।
ਬੁਲਾਰੇ ਨੇ ਦੱਸਿਆ ਕਿ ਇਸੇ ਮਕਸਦ ਨਾਲ ਸਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਇਕ ਸਬ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਸ਼ਾਮਲ ਹਨ।  

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਪੰਜਾਬ ਰਾਜ ਲਈ ਬੜੇ ਮਾਣ ਦੀ ਗੱਲ ਹੈ ਕਿ ਇਹ ਜੀ-20 ਸੰਮੇਲਨ ਅੰਮ੍ਰਿਤਸਰ ਵਿਖੇ ਹੋਵੇਗਾ ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ਾਮਿਲ ਹੋਣਗੇ। ਇਸ ਵਿਚ ਸਿਖਿਆ, ਕਿਰਤ ਅਤੇ ਹੋਰ ਅਹਿਮ ਮੁੱਦਿਆਂ ਤੇ ਚਰਚਾ ਕਰਨਗੇ। ਜਿਸਦਾ ਰਾਜ ਦੇ ਲੋਕਾਂ ਨੂੰ ਲਾਭ ਪਹੁੰਚੇਗਾ। ਉਹਨਾਂ ਨੇ ਇਹ ਵੀ ਦੱਸਿਆ ਕਿ ਜੀ- 20 ਸਿਖਰ ਸੰਮੇਲਨ ਦੀ ਤਿਆਰੀ ਲਈ ਅੰਮ੍ਰਿਤਸਰ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਦੇ ਕੰਮ ਕੀਤੇ ਜਾਣਗੇ ਜੋ ਕਿ ਅਵਲ ਦਰਜੇ ਦੇ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

31 Oct 2024 8:24 AM

ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ

31 Oct 2024 8:18 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

30 Oct 2024 9:36 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:19 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:17 AM
Advertisement