
ਦੇਰ ਰਾਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਪਰਿਵਾਰ ਅੰਤਿਮ ਸੰਸਕਾਰ ਲਈ ਰਾਜ਼ੀ ਹੋ ਗਿਆ ਸੀ।
ਅੰਮ੍ਰਿਤਸਰ - ਪੰਜਾਬ ਦੇ ਅੰਮ੍ਰਿਤਸਰ 'ਚ ਕਤਲ ਕੀਤੇ ਗਏ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦਾ ਅੰਤਿਮ ਸਸਕਾਰ ਅੱਜ 10 ਵਜੇ ਕੀਤਾ ਜਾਵੇਗਾ। ਅੰਤਿਮ ਸਸਕਾਰ ਸ਼ਿਵਾਲਾ ਮੰਦਿਰ ਗੇਟ ਨੇੜੇ ਤਿਲਕ ਨਗਰ ਸਥਿਤ ਵਿਖੇ ਹੋਵੇਗਾ। ਜ਼ਿਕਰਯੋਗ ਹੈ ਕਿ ਦੇਰ ਰਾਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਪਰਿਵਾਰ ਅੰਤਿਮ ਸੰਸਕਾਰ ਲਈ ਰਾਜ਼ੀ ਹੋ ਗਿਆ ਸੀ।
ਸ਼ਨੀਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਸੂਰੀ ਦੀ ਦੇਹ ਨੂੰ ਤਿਲਕ ਨਗਰ ਸਥਿਤ ਉਸ ਦੇ ਘਰ ਲਿਜਾਇਆ ਗਿਆ। ਜਿੱਥੇ ਉਸ ਦੇ ਪਰਿਵਾਰ ਅਤੇ ਹਿੰਦੂ ਸੰਗਠਨਾਂ ਨੇ ਸ਼ਾਮ 6 ਵਜੇ ਤੱਕ ਧਰਨਾ ਦਿੱਤਾ। ਇਸ ਦੌਰਾਨ ਉਹ ਕਰੀਬ ਅੱਧਾ ਘੰਟਾ ਰੇਲਵੇ ਲਾਈਨਾਂ 'ਤੇ ਵੀ ਬੈਠੇ ਰਹੇ। ਪੁਲਿਸ ਨਾਲ ਹਲਕੀ ਝੜਪ ਵੀ ਹੋਈ। ਪਰਿਵਾਰ ਅਤੇ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ ਤੇ ਦੇਰ ਸ਼ਾਮ ਕੁੱਝ ਮੰਗਾਂ ਤੇ ਸਹਿਮਤੀ ਬਣੀ।