Diesel Tanker Overturned in Chandigarh: ਚੰਡੀਗੜ੍ਹ 'ਚ ਪਲਟਿਆ ਡੀਜ਼ਲ ਦਾ ਟੈਂਕਰ, ਲੋਕਾਂ ਨੇ ਮਚਾਈ ਲੁੱਟ, ਬਾਲਟੀਆਂ ਭਰ ਕੇ ਲੈ ਕੇ ਡੀਜ਼ਲ

By : GAGANDEEP

Published : Nov 6, 2023, 10:07 am IST
Updated : Nov 6, 2023, 11:47 am IST
SHARE ARTICLE
Diesel Tanker Overturned in Chandigarh
Diesel Tanker Overturned in Chandigarh

Diesel Tanker Overturned in Chandigarh

Diesel Tanker Overturned in Chandigarh: ਚੰਡੀਗੜ੍ਹ 'ਚ ਦੇਰ ਰਾਤ ਡੀਜ਼ਲ ਨਾਲ ਭਰਿਆ ਟੈਂਕਰ ਪਲਟ ਗਿਆ। ਇਹ ਘਟਨਾ ਸੈਕਟਰ 20-21 ਚੌਕ ਵਿਖੇ ਵਾਪਰੀ। ਇਹ ਤੇਲ ਟੈਂਕਰ ਡੀਜ਼ਲ ਨਾਲ ਭਰਿਆ ਹੋਇਆ ਸੀ। ਇਸ ਨੂੰ ਦੇਖਦੇ ਹੋਏ ਲੋਕਾਂ ਵਿੱਚ ਬਾਲਟੀਆਂ, ਬੋਤਲਾਂ ਅਤੇ ਪਲਾਸਟਿਕ ਦੇ ਡਰੰਮਾਂ ਵਿਚ ਡੀਜ਼ਲ ਭਰਨ ਦਾ ਮੁਕਾਬਲਾ ਹੋਇਆ। ਮੌਕੇ ’ਤੇ ਪੁੱਜੀ ਪੁਲਿਸ ਦੀ ਪੀਸੀਆਰ ਟੀਮ ਵੀ ਲੋਕਾਂ ਨੂੰ ਇਸ ਲੁੱਟ-ਖਸੁੱਟ ਤੋਂ ਨਹੀਂ ਰੋਕ ਸਕੀ। ਹਾਲਾਂਕਿ ਪੁਲਿਸ ਨੇ ਇਹ ਰਸਤਾ ਆਉਣ-ਜਾਣ ਵਾਲੇ ਵਾਹਨਾਂ ਲਈ ਬੰਦ ਕਰ ਦਿਤਾ ਸੀ।

ਇਹ ਵੀ ਪੜ੍ਹੋ: Maternity Leave in Armry: ਕੇਂਦਰ ਸਰਕਾਰ ਵੱਲੋਂ ਮਹਿਲਾ ਸੈਨਿਕਾਂ ਨੂੰ ਦੀਵਾਲੀ ਦਾ ਤੋਹਫਾ, ਮਿਲੇਗੀ ਜਣੇਪਾ-ਚਾਈਲਡ ਕੇਅਰ ਛੁੱਟੀ

ਇਹ ਘਟਨਾ ਰਾਤ ਕਰੀਬ 10:30 ਵਜੇ ਦੀ ਦੱਸੀ ਜਾ ਰਹੀ ਹੈ। ਸੂਚਨਾ ਤੋਂ ਬਾਅਦ ਪੁਲਿਸ ਦੀ ਪੀਸੀਆਰ ਟੀਮ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਟੈਂਕਰ ਨੂੰ ਸਿੱਧਾ ਕਰਨ ਲਈ ਜੇਸੀਬੀ ਮੰਗਵਾਈ ਸੀ ਪਰ ਕਰੀਬ 2 ਘੰਟੇ ਬਾਅਦ ਸਾਢੇ 12 ਵਜੇ ਜੇਸੀਬੀ ਮੌਕੇ ’ਤੇ ਪੁੱਜੀ। ਇਸ ਤੋਂ ਬਾਅਦ ਟੈਂਕਰ ਨੂੰ ਸਿੱਧਾ ਕਰਕੇ ਸੜਕ ਨੂੰ ਸਾਫ਼ ਕਰਕੇ ਆਵਾਜਾਈ ਸ਼ੁਰੂ ਕਰ ਦਿਤੀ ਗਈ। ਡੀਜ਼ਲ ਸੜਕ 'ਤੇ ਫੈਲ ਰਿਹਾ ਸੀ, ਫਿਰ ਵੀ ਰਾਤ ਨੂੰ ਡਿਜ਼ਾਸਟਰ ਮੈਨੇਜਮੈਂਟ ਟੀਮ ਮੌਕੇ 'ਤੇ ਨਹੀਂ ਪਹੁੰਚੀ।

ਇਹ ਵੀ ਪੜ੍ਹੋ: Haryana News: ਕਿਸਾਨ ਨੇ ਪਾਈ ਧੱਕ, 3.800 ਕਿਲੋ ਦੇਸੀ ਘਿਓ ਤੇ ਖਾਧੀ 300 ਗ੍ਰਾਮ ਮਾਵਾ ਬਰਫੀ

ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਟੈਂਕਰ ਸੈਕਟਰ 20-21 ਦੇ ਚੌਕ ਕੋਲ ਪਹੁੰਚਿਆ ਤਾਂ ਅਚਾਨਕ ਇਕ ਕਾਰ ਸਾਹਮਣੇ ਆ ਗਈ। ਇਸ ਕਾਰ ਨੂੰ ਬਚਾਉਣ ਲਈ ਟੈਂਕਰ ਚਾਲਕ ਨੇ ਬ੍ਰੇਕਾਂ ਲਗਾ ਦਿਤੀਆਂ। ਇਸ ਤੋਂ ਬਾਅਦ ਟੈਂਕਰ ਬੇਕਾਬੂ ਹੋ ਕੇ ਪਲਟ ਗਿਆ। ਕਾਰ ਚਾਲਕ ਔਰਤ ਦੱਸੀ ਜਾ ਰਹੀ ਹੈ। ਟੈਂਕਰ ਚਾਲਕ ਵੀ ਮੌਕੇ ਤੋਂ ਫਰਾਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement