Hazoori Ragi: ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ 'ਤੇ ਨਸ਼ੇੜੀਆਂ ਨੇ ਕੀਤਾ ਹਮਲਾ, ਗੱਡੀ ਦੇ ਸ਼ੀਸ਼ੇ ਭੰਨੇ  
Published : Nov 6, 2023, 11:53 am IST
Updated : Nov 6, 2023, 5:10 pm IST
SHARE ARTICLE
Bhai Mahadeep singh
Bhai Mahadeep singh

ਹਜ਼ੂਰੀ ਰਾਗੀ ਵੱਲੋਂ ਵੀ ਵੀ ਆਪਣੇ ਬਚਾਅ ਲਈ ਤਲਵਾਰ ਕੱਢੀ ਗਈ ਜਿਸ ਤੋਂ ਬਾਅਦ ਲੋਕਾਂ ਨੇ ਵਿਚ ਆ ਕੇ ਇਸ ਮਾਮਲੇ ਨੂੰ ਸ਼ਾਂਤ ਕਰਵਾਇਆ। 

ਅੰਮ੍ਰਿਤਸਰ - ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਦੀਪ ਸਿੰਘ 'ਤੇ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਹੈ, ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਭਾਈ ਮਹਾਦੀਪ ਸਿੰਘ ਦੀ ਕਾਰ ਦੇ ਸ਼ੀਸ਼ੇ ਤੋੜੇ ਜਾ ਰਹੇ ਹਨ ਤੇ ਭਾਈ ਮਹਾਦੀਪ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਤਾਂ ਉਸ ਤੋਂ ਬਾਅਦ ਉਹਨਾਂ ਵੱਲੋਂ ਵੀ ਆਪਣੇ ਬਚਾਅ ਲਈ ਤਲਵਾਰ ਕੱਢੀ ਗਈ ਜਿਸ ਤੋਂ ਬਾਅਦ ਲੋਕਾਂ ਨੇ ਵਿਚ ਆ ਕੇ ਇਸ ਮਾਮਲੇ ਨੂੰ ਸ਼ਾਂਤ ਕਰਵਾਇਆ। 

ਭਾਈ ਮਹਾਂਦੀਪ ਸਿੰਘ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਬਟਾਲਾ ਦੇ ਇਕ ਪਿੰਡ ਵਿਚ ਕੀਰਤਨ ਕਰਨ ਗਏ ਸਨ ਤੇ ਜਦੋਂ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਇਕ ਵਿਅਕਤੀ ਨੇ ਉਹਨਾਂ ਦੀ ਗੱਡੀ ਰੋਕ ਲਈ ਤੇ ਸ਼ੀਸ਼ਾ ਹੇਠਾਂ ਕਰਨ ਲਈ ਕਿਹਾ ਕਿ ਤੇ ਜਦੋਂ ਉਹਨਾਂ ਨ ਸ਼ੀਸ਼ਾ ਹੇਠਾਂ ਕੀਤਾ ਤਾਂ ਵਿਅਕਤੀ ਕਹਿਣ ਲੱਗਾ ਕਿ ਕੀ ਤੁਹਾਨੂੰ ਗੱਡੀ ਨਹੀਂ ਚਲਾਉਣੀ ਆਉਂਦੀ ਤੇ ਫਾਲਤੂ ਗੱਲਾਂ ਕਰਨ ਲੱਗ ਪਿਆ। ਰਾਗੀ ਸਿੰਘ ਨੇ ਦੱਸਿਆ ਕਿ ਵਿਅਕਤੀ ਦੀ ਸ਼ਰਾਬ ਪੀਤੀ ਹੋਈ ਸੀ ਤੇ ਉਹ ਜਾਣ ਬੁੱਝ ਕੇ ਹੱਥ ਫੜਣ ਲੱਗ ਪਿਆ। 

ਉਹਨਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਲੋਕਾਂ ਨੇ ਆ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ ਤਾਂ ਉਹਨਾਂ ਨੇ ਧਮਕੀ ਦਿੱਤੀ ਕਿ ਉਹ ਅੱਗੇ ਆਉਣ ਉਹਨਾਂ ਨਾਲ ਫਿਰ ਗੱਲ ਕਰਦੇ ਹਨ।  ਭਾਈ ਮਹਾਂਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਅੱਗੇ ਚਲੇ ਗਏ ਤਾਂ ਉਹਨਾਂ ਨੇ ਗੱਡੀ ਨੂੰ 2-3 ਵਾਰ ਰੋਕਿਆ ਜਿਸ ਕਰ ਕੇ ਉਹਨਾਂ ਦੀ ਗੱਡੀ ਡਿਵਾਇਡਰ 'ਤੇ ਚੜ੍ਹ ਗਈ ਤੇ ਉਹਨਾਂ ਨੇ ਹਥਿਆਰ ਕੱਢ ਕੇ ਗੱਡੀ 'ਤੇ ਹਮਲਾ ਕੀਤਾ ਜਿਸ ਤੋਂ ਬਾਅਦ ਬਚਾਅ ਲਈ ਉਹਨਾਂ ਵੱਲੋਂ ਵੀ ਸ੍ਰੀ ਸਾਹਿਬ ਕੱਡੀ ਗਈ ਪਰ ਜਦੋਂ ਉਹਨਾਂ ਨੇ ਸ੍ਰੀ ਸਾਹਿਬ ਦੇਖੀ ਤਾਂ ਉਹ ਚਲੇ ਗਏ। 

ਭਾਈ ਮਹਾਦੀਪ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਇਸ ਖਿਲਾਫ਼ ਬਣਦੀ ਕਾਰਵਾਈ ਜਲਦ ਤੋਂ ਜਲਦ ਕਰਨ ਕਿਉਂਕਿ ਉਹਨਾਂ ਨਾਲ ਵਾਪਰੀ ਇਹ ਦੂਜੀ ਘਟਨਾ ਹੈ ਤੇ ਦੋਨੋਂ ਵਾਰ ਹੀ ਘਟਨਾ ਨੂੰ ਨਸ਼ੇੜੀਆਂ ਨੇ ਅੰਜਾਮ ਦਿੱਤਾ।  

ਇਸ ਦੇ ਨਾਲ ਹੀ ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨਿੰਦਾ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।  ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਜਾਣਕਾਰੀ ਅਨੁਸਾਰ ਡਿਊਟੀ ਤੋਂ ਆ ਰਹੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਮਹਾਂਦੀਪ ਸਿੰਘ ਨਾਲ ਕੁਝ ਲੋਕਾਂ ਵੱਲੋਂ ਦੁਰਵਿਹਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਗੱਡੀ ਭੰਨੀ ਗਈ।

ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਕੀਰਤਨੀਆਂ ਨਾਲ ਅਜਿਹਾ ਵਰਤਾਰਾ ਕਰਨਾ ਠੀਕ ਨਹੀਂ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਮੁਲਜ਼ਮ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਨਾ ਕਰੇ। 

Tags: aamritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement