Punjab Governor vs Punjab Govt row: ਬਿਲਾਂ ਨੂੰ ਮਨਜ਼ੂਰੀ ਦੇਣ ’ਚ ਰਾਜਪਾਲ ਦੀ ਦੇਰੀ ਦਾ ਮਾਮਲਾ: ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਅੱਜ
Published : Nov 6, 2023, 9:00 am IST
Updated : Nov 6, 2023, 9:45 am IST
SHARE ARTICLE
Supreme court to hear Punjab government's plea against governor's delay
Supreme court to hear Punjab government's plea against governor's delay

ਬਿਲਾਂ ਨੂੰ ਮਨਜ਼ੂਰੀ ਦੇਣ ’ਚ ਕੀਤੀ ਗਈ ਕਥਿਤ ਦੇਰੀ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ।

Punjab Governor vs Punjab Govt row News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਬਿਲਾਂ ਨੂੰ ਮਨਜ਼ੂਰੀ ਦੇਣ ’ਚ ਕੀਤੀ ਗਈ ਕਥਿਤ ਦੇਰੀ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ।

ਕੇਸ ਨੂੰ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ। ਪਟੀਸ਼ਨ ’ਚ ਰਾਜਪਾਲ ਨੂੰ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਬਿਲਾਂ ਨੂੰ ਮਨਜ਼ੂਰੀ ਦੇਣ ਲਈ ਹੁਕਮ ਦੇਣ ਦੀ ਬੇਨਤੀ ਕੀਤੀ ਗਈ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਅਜਿਹੀ ‘ਗੈਰ-ਸੰਵਿਧਾਨਕ ਕਾਰਵਾਈ’ ਕਾਰਨ ਸਮੁੱਚਾ ਪ੍ਰਸ਼ਾਸਨ ‘ਲਗਭਗ ਠੱਪ’ ਹੋ ਗਿਆ ਹੈ।

ਸੂਬਾ ਸਰਕਾਰ ਦੀ ਦਲੀਲ ਹੈ ਕਿ ਰਾਜਪਾਲ ਬਿਲਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕ ਸਕਦਾ ਅਤੇ ਸੰਵਿਧਾਨ ਦੀ ਧਾਰਾ 200 ਤਹਿਤ ਉਸ ਦੀਆਂ ਸ਼ਕਤੀਆਂ ਸੀਮਤ ਹਨ। ਇਹ ਲੇਖ ਰਾਜਪਾਲ ਨੂੰ ਬਿਲਾਂ ਨੂੰ ਰੋਕਣ ਜਾਂ ਵਿਚਾਰ ਲਈ ਰਾਸ਼ਟਰਪਤੀ ਕੋਲ ਭੇਜਣ ਦਾ ਅਧਿਕਾਰ ਦਿੰਦਾ ਹੈ। ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਚਾਲੇ ਟਕਰਾਅ ਚੱਲ ਰਿਹਾ ਹੈ।

(For more news apart from Supreme court to hear Punjab government's plea against governor's delay , stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement