Patiala News : ਬੈਂਕ ਨਾਲ ਕਥਿਤ ਧੋਖਾਧੜੀ ਦੇ ਮਾਮਲੇ ’ਚ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਹਾਈ ਕੋਰਟ ਤੋਂ ਜ਼ਮਾਨਤ ’ਤੇ ਹੋਏ ਰਿਹਾਅ

By : BALJINDERK

Published : Nov 6, 2024, 9:03 pm IST
Updated : Nov 6, 2024, 9:03 pm IST
SHARE ARTICLE
‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਰਿਹਾਅ ਹੋਣ ’ਤੇ ਆਪ ਆਗੂ ਸਵਾਗਤ ਲਈ ਜੇਲ੍ਹ ਦੇ ਬਾਹਰ ਖੜੇ ਹੋਏ
‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਰਿਹਾਅ ਹੋਣ ’ਤੇ ਆਪ ਆਗੂ ਸਵਾਗਤ ਲਈ ਜੇਲ੍ਹ ਦੇ ਬਾਹਰ ਖੜੇ ਹੋਏ

Patiala News : ਉਹ ਲਗਪਗ ਇੱਕ ਸਾਲ ਤੋਂ ਪਟਿਆਲਾ ਜੇਲ੍ਹ ’ਚ ਬੰਦ ਸਨ।

Patiala News : ਬੈਂਕ ਨਾਲ ਕਥਿਤ ਧੋਖਾਧੜੀ ਦੇ ਮਾਮਲੇ ’ਚ ਈਡੀ ਵੱਲੋਂ ਗ੍ਰਿਫ਼ਤਾਰ ਅਮਰਗੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਹ ਲਗਪਗ ਇੱਕ ਸਾਲ ਤੋਂ ਪਟਿਆਲਾ ਜੇਲ੍ਹ ’ਚ ਬੰਦ ਸਨ। ਅੱਜ ਹੋਈ ਰਿਹਾਈ ਉਪਰੰਤ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਤਰਨਜੀਤ ਸਿੰਘ ਸੌਦ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਮਨਵਿੰਦਰ ਸਿੰਘ ਗਿਆਸਪੁਰਾ ਸਮੇਤ ‘ਆਪ’ ਦੇ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਦੱਸ ਦੇਈਏ ਕਿ ਵਿਧਾਇਕ ਗੱਜਣਮਾਜਰਾ ਨੂੰ ਪਿਛਲੇ ਸਾਲ 6 ਨਵਬੰਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਪਟਿਆਲਾ ਜੇਲ੍ਹ ਤੋਂ ਰਿਹਾਈ ਮਗਰੋਂ ਵਿਧਾਇਕ ਗੱਜਣਮਾਜਰਾ ਨੇ ਦੂਖਨਿਵਾਰਨ ਗੁਰਦੁਆਰਾ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਸੰਵਿਧਾਨ ਦੀ ਤਾਕਤ ਨਾਲ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਜ਼ਮਾਨਤ ਮਿਲੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਬਿਨਾਂ ਵਜ੍ਹਾ ਜੇਲ੍ਹ ਵਿਚ ਬੰਦ ਰੱਖਿਆ ਗਿਆ। ‘ਆਪ’ ਗ਼ਰੀਬ ਲੋਕਾਂ ਨੂੰ ਵਧੀਆ ਸਿੱਖਿਆ ਤੇ ਹੋਰ ਸਹੂਲਤਾਂ ਦੇ ਕੇ ਗ਼ਰੀਬ ਲੋਕਾਂ ਦਾ ਭਵਿੱਖ ਬਦਲ ਰਹੀ ਹੈ। ਜ਼ਮਾਨਤ ਹਰ ਇੱਕ ਦਾ ਹੱਕ ਹੈ। ਜ਼ਮਾਨਤ ਨਿਯਮ ਹੈ ਤੇ ਜੇਲ੍ਹ ਅਪਵਾਦ ਹੈ।

ਚੇਅਰਮੈਨ ਕੇਵਲ ਸਿੰਘ ਜਾਗੋਵਾਲ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਦੇ ਆਗੂ ਗਰੀਬ ਲੋਕਾਂ ਦੀ ਤਰੱਕੀ ਨਹੀਂ ਚਾਹੁੰਦੇ। ਦੇਸ਼ ਦੀ ਬਹੁਤ ਸਾਰੇ ਲੀਡਰਾਂ ਨੂੰ ਕੇਂਦਰ ਸਰਕਾਰ ਦੀ ਸਹਿ ’ਤੇ ਨਾਜਾਇਜ਼ ਜੇਲ੍ਹਾਂ ਵਿਚ ਬੰਦ ਰੱਖਿਆ ਹੋਇਆ ਹੈ। ਕੇਂਦਰੀ ਜਾਂਚ ਏਜੰਸੀਆਂ ਬਿਨਾਂ ਵਜ੍ਹਾ ਜਾਂਚ ਵਿਚ ਦੇਰੀ ਕਰਕੇ ਮੁਕੱਦਮਾ ਸ਼ੁਰੂ ਨਹੀਂ ਕਰਦੀਆਂ ਤੇ ਨਾ ਹੀ ਜਾਂਚ ਪੂਰੀ ਕਰਦੀਆਂ ਹਨ। ਕੋਈ ਗੁਨਾਹ ਸਾਬਤ ਹੋਣ ਤੋਂ ਬਿਨਾਂ ਹੀ ਆਗੂਆਂ ਨੂੰ ਜੇਲ੍ਹ ਰਹਿਣਾ ਪੈਂਦਾ ਹੈ। ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਤੇ ਹੋਰ ਆਗੂਆਂ ਨੂੰ ਵੀ ਬਿਨਾਂ ਮੁਕੱਦਮੇ ਚਲਾਏ ਜੇਲ੍ਹ ਵਿਚ ਰੱਖਿਆ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM
Advertisement