Tarn Taran News : ਪੁਲਿਸ ਨੇ ਤਿੰਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਖੇ ਭੇਜਿਆ
Tarn Taran News : ਤਰਨ ਤਾਰਨ ਵਿੱਚ ਉਸ ਵਕਤ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਬੈਂਕਾਂ ਦੀ ਨਹਿਰ ਵਿੱਚੋਂ ਤਿੰਨ ਲਾਸ਼ਾਂ ਬਰਾਮਦ ਹੋਈਆਂ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤਿੰਨੇ ਲਾਸ਼ਾਂ ਪ੍ਰਵਾਸੀ ਮਜ਼ਦੂਰਾਂ ਦੀਆਂ ਦੱਸੀਆਂ ਜਾ ਰਹੀਆਂ ਹਨ। ਉੱਥੇ ਹੀ ਇਸ ਘਟਨਾ ਤੋਂ ਬਾਅਦ ਮੌਕੇ ’ਤੇ ਪੁਲਿਸ ਪਾਰਟੀ ਨੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਇਸ ਮਾਮਲੇ ਸਬੰਧੀ ਥਾਣਾ ਭਿਖੀ ਪਿੰਡ ਦਾ ਕੋਈ ਵੀ ਪੁਲਿਸ ਅਧਿਕਾਰੀ ਮੀਡੀਆ ਨੂੰ ਬਿਆਨ ਦੇਣ ਤੋਂ ਕੰਨੀ ਕਤਰਾ ਰਿਹਾ ਹੈ।
(For more news The bodies of three migrant workers found in canals create an atmosphere of terror in village News in Punjabi, stay tuned to Rozana Spokesman)