Fazilka Accident News: ਰਾਜੇਸ਼ ਕੁਮਾਰ (33) ਅਤੇ ਵਰਿੰਦਰ ਕੁਮਾਰ (23) ਵਜੋਂ ਹੋਈ ਪਹਿਚਾਣ
ਫਾਜ਼ਿਲਕਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਭਿਆਨਕ ਹਾਦਸੇ ਦੌਰਾਨ 2 ਭਰਾਵਾਂ ਦੀ ਜਾਨ ਚਲੀ ਗਈ। ਦੋਹਾਂ ਮ੍ਰਿਤਕਾਂ ਦੀ ਪਛਾਣ ਰਾਜੇਸ਼ ਕੁਮਾਰ (33) ਅਤੇ ਵਰਿੰਦਰ ਕੁਮਾਰ (23) ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਵਾਲੇ ਦਿਨ 1 ਨਵੰਬਰ ਦੀ ਸ਼ਾਮ ਨੂੰ ਦੋਵੇਂ ਭਰਾ ਖੇਤ ਤੋਂ ਮੋਟਰਸਾਈਕਲ 'ਤੇ ਘਰ ਵਾਪਸ ਪਰਤ ਰਹੇ ਸਨ। ਇਸ ਦੌਰਾਨ ਪਿੰਡ ਸ਼ਤੀਰਵਾਲਾਂ ਦੇ ਨਜ਼ਦੀਕ ਸੇਮਨਾਲੇ ਕੋਲ ਦੋਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।
ਇਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਦੋਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ। ਇੱਥੇ ਇਲਾਜ ਦੌਰਾਨ ਦੋਹਾਂ ਦੀ ਮੌਤ ਹੋ ਗਈ। ਦੋਹਾਂ ਦੀਆਂ ਲਾਸ਼ਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ। ਫਿਲਹਾਲ ਪੁਲਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।