Amritsar News : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਿੱਖ ਵਿਦਵਾਨਾਂ ਦੀ ਇਕੱਤਰਤਾ ਹੋਈ ਖ਼ਤਮ, ਕਈ ਪੰਥਕ ਮਸਲਿਆਂ ’ਤੇ ਹੋਈ ਚਰਚਾ
Published : Nov 6, 2024, 2:47 pm IST
Updated : Nov 6, 2024, 3:40 pm IST
SHARE ARTICLE
ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ

Amritsar News : ਸੁਖਬੀਰ ਬਾਦਲ ਬਾਰੇ ਲਿਖਤੀ ਰੂਪ 'ਚ ਦਿੱਤੇ ਸੁਝਾਅ

Amritsar News : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ। ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ ਅਤੇ ਸਿੱਖ ਪੰਥ ਦੇ ਸਰਬਪੱਖੀ ਹਿਤਾਂ ਅਤੇ ਮਸਲਿਆਂ ਉੱਤੇ ਵਿਆਪਕ ਪਹੁੰਚ ਅਪਨਾ ਕੇ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ‘ਤੇ ਜ਼ੋਰ ਦਿੱਤਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਹਰੇਕ ਸਿੱਖ ਵਿਦਵਾਨ ਦੇ ਵਿਚਾਰ ਬੜੇ ਧਿਆਨ ਤੇ ਸੰਜੀਦਗੀ ਨਾਲ ਸੁਣੇ। ਕੁਝ ਵਿਦਵਾਨਾਂ ਨੇ ਆਪਣੇ ਲਿਖਤੀ ਵਿਚਾਰ ਵੀ ਭੇਜੇ ਸਨ। ਜਿਨ੍ਹਾਂ ਨੂੰ ਵੀ ਇਸ ਇਕੱਤਰਤਾ ਵਿਚ ਵਿਚਾਰ-ਚਰਚਾ ਵਿਚ ਸ਼ਾਮਿਲ ਕੀਤਾ ਗਿਆ।

ਇਸ ਮੌਕੇ ਸਾਰੇ ਵਿਦਵਾਨਾਂ ਦੇ ਵਿਚਾਰ ਸੁਣਨ ਤੋਂ ਬਾਅਦ ਸਿੰਘ ਸਾਹਿਬਾਨ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਮੇਂ-ਸਮੇਂ ਪੰਥ ਵਿਚ ਕੌਮੀ ਮੁੱਦਿਆਂ ‘ਤੇ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰੇ ਦੀ ਹਮੇਸ਼ਾ ਇਹ ਰਵਾਇਤ ਰਹੀ ਹੈ ਅਤੇ ਇਸ ਰਵਾਇਤ ਨੂੰ ਅੱਗੇ ਤੋਂ ਵੀ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੰਘ ਸਭਾਵਾਂ ਅਤੇ ਗੁਰਦੁਆਰਾ ਕਮੇਟੀਆਂ ਨਾਲ ਵੀ ਪੰਥਕ ਮਸਲਿਆਂ ‘ਤੇ ਵਿਚਾਰ-ਚਰਚਾ ਲਈ ਇਕੱਤਰਤਾ ਕੀਤੀ ਜਾਵੇਗੀ ਤਾਂ ਜੋ ਵਿਸ਼ਾਲ ਪੰਥਕ ਸੰਦਰਭ ਵਿਚ ਕੌਮ ਦੀ ਸਾਂਝੀ ਅਤੇ ਇਕਮਤ ਰਾਏ ਨੂੰ ਸਿੱਖ ਸੰਸਥਾਵਾਂ ਦੇ ਅਮਲਾਂ ਦਾ ਹਿੱਸਾ ਬਣਾ ਕੇ ਪੰਥ ਨੂੰ ਨਵੇਂ ਤੇ ਉੱਜਲ ਦਿਸਹੱਦਿਆਂ ਵੱਲ ਲਿਜਾਇਆ ਜਾ ਸਕੇ। 

ਮੀਟਿੰਗ ਤੋਂ ਉਪਰੰਤ ਬਾਹਰ ਨਿਕਲੇ ਬੁੱਧੀਜੀਵੀਆਂ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਹੋਰ ਵੀ ਕਈ ਪੰਥਕ ਮਸਲਿਆਂ ਤੇ ਚਰਚਾ ਹੋਈ। ਬੁੱਧੀਜੀਵੀਆਂ ਨੇ ਕਿਹਾ ਕਿ ਕਿਸ ਵਿਸ਼ੇ ’ਤੇ ਚਰਚਾ ਹੋਈ ਹੈ ਇਸ ਸਬੰਧੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇਣਗੇ।  

ਭਾਈ ਹਰਸਿਮਰਨ ਸਿੰਘ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦਾ ਮੁੱਦਾ ਉਹਨਾਂ ਵੱਲੋਂ ਗਿਆਨੀ ਰਘਬੀਰ ਸਿੰਘ ਸਾਹਮਣੇ ਪੂਰੇ ਜ਼ੋਰ ਸ਼ੋਰ ਨਾਲ ਚੁੱਕਿਆ ਗਿਆ।  ਉਹਨਾਂ ਕਿਹਾ ਕਿ ਮੀਟਿੰਗ ’ਚ ਇਹ ਚਰਚਾ ਹੋਈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਵੇਂ ਉੱਪਰ ਚੁੱਕਿਆ ਜਾ ਸਕਦਾ ਹੈ। ਸਿੱਖ ਬੁੱਧੀਜੀਵੀ ਸਰਬਜੀਤ ਸਿੰਘ ਨੇ ਕਿਹਾ ਕਿ ਅੰਦਰ ਮੀਟਿੰਗ ਬਹੁਤ ਹੀ ਵਧੀਆ ਮਾਹੌਲ ਵਿੱਚ ਹੋਈ ਹੈ ਅਤੇ ਹਰ ਇੱਕ ਨੇ ਆਪਣੇ ਵਿਚਾਰ ਰੱਖੇ ਹਨ। ਹੁਣ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਰਨਾ ਹੈ ਕਿ ਸੁਖਬੀਰ ਬਾਦਲ ਨੂੰ ਕਿਸ ਤਰ੍ਹਾਂ ਦੀ ਸਜ਼ਾ ਲਗਾਈ ਜਾਣੀ ਚਾਹੀਦੀ ਹੈ। 

ਭਾਈ ਹਰਸਿਮਰਨ ਸਿੰਘ ਅਨੰਦਪੁਰ ਸਾਹਿਬ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਦੌਰਾਨ ਸਿੰਘ ਸਾਹਿਬ ਵੱਲੋਂ ਬੈਠਕ ਹੋਰ ਵੀ ਬੁਲਾਈ ਜਾ ਸਕਦੀ ਹੈ। 

(For more news gathering of Sikh scholars on Sri Akal Takht Sahib ended, apart from Badal, many other sectarian issues were discussed News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement