8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸੌਂਦ
Published : Nov 6, 2025, 5:56 pm IST
Updated : Nov 6, 2025, 5:56 pm IST
SHARE ARTICLE
Light and sound shows will be held in Gurdaspur, Faridkot, Fastrizilka and Hoshiarpur dicts on November 8: Saund
Light and sound shows will be held in Gurdaspur, Faridkot, Fastrizilka and Hoshiarpur dicts on November 8: Saund

ਕੈਬਨਿਟ ਮੰਤਰੀਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਭਰੀ ਜਾਵੇਗੀ ਹਾਜ਼ਰੀ

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਆਂ ਵਿੱਚ ਵੱਖ-ਵੱਖ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ।  

ਸੌਂਦ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਹੋਣਗੇ।

ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸ਼ਮੂਲੀਅਤ ਕਰਨਗੇ। ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ,  ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਹਾਜ਼ਰੀ ਭਰੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾ ਰਿਹਾ ਹੈ, ਤਾਂ ਜੋ ਮੌਜੂਦਾ ਪੀੜੀ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਸੌਂਦ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਪਠਾਨਕੋਟ ਵਿਖੇ ਕਰਵਾਏ ਸ਼ੋਅ ਬੇਹੱਦ ਸਫਲ ਰਹੇ ਹਨ। ਸਾਰੀ ਸੰਗਤ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਉਨ੍ਹਾਂ 8 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਟ ਸ਼ੋਅਜ਼ ਵਿੱਚ ਵੀ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਅਗਲੇ ਪੜਾਅ ਵਿੱਚ 11, 14, 17 ਅਤੇ 20 ਨਵੰਬਰ ਨੂੰ ਸੂਬੇ ਦੇ ਬਾਕੀ ਬਚਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ।  
------

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement