ਹਲਵਾਰਾ ਏਅਰਪੋਰਟ 'ਤੇ ਤੈਨਾਤ ਪੁਲਿਸ ਮੁਲਾਜ਼ਮ ਨੇ ਡਿਊਟੀ ਦੌਰਾਨ ਕੀਤੀ ਖ਼ੁਦਕੁਸ਼ੀ
Published : Nov 6, 2025, 6:49 am IST
Updated : Nov 6, 2025, 8:22 am IST
SHARE ARTICLE
Policeman commits suicide on Halwara Airport
Policeman commits suicide on Halwara Airport

ਖ਼ੁਦਕੁਸ਼ੀ ਨੋਟ ਵਿਚ ਪਤਨੀ ਤੇ ਸੱਸ ਨੂੰ ਦਸਿਆ ਜ਼ਿੰਮੇਵਾਰ

Policeman commits suicide on Halwara Airport: ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦੀ ਸੁਰੱਖਿਆ ਵਿਚ ਤੈਨਾਤ ਪੰਜਾਬ ਪੁਲਿਸ ਦੇ ਮੁਲਾਜ਼ਮ ਬਲਜੀਤ ਸਿੰਘ ਬੰਬ (36) ਨੇ ਡਿਊਟੀ ਦੌਰਾਨ ਜ਼ਹਿਰੀਲਾ ਪਦਾਰਥ ਨਿਗਲ ਕੇ ਅਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਨੇ ਅਪਣੀ ਜੇਬ ਵਿਚ ਛੱਡੇ ਖ਼ੁਦਕੁਸ਼ੀ ਨੋਟ ਵਿਚ ਅਪਣੀ ਪਤਨੀ ਦਲਜੀਤ ਕੌਰ ਅਤੇ ਸੱਸ ਲਖਵਿੰਦਰ ਕੌਰ ਨੂੰ ਅਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।

ਥਾਣਾ ਸੁਧਾਰ ਦੇ ਇੰਚਾਰਜ ਗੁਰਦੀਪ ਸਿੰਘ ਨੇ ਦਸਿਆ ਕਿ ਮ੍ਰਿਤਕ ਬਲਜੀਤ ਸਿੰਘ ਦੀ ਮਾਤਾ ਚਰਨਜੀਤ ਕੌਰ ਦੇ ਬਿਆਨਾਂ ਅਤੇ ਸੁਸਾਈਡ ਨੋਟ ਦੇ ਆਧਾਰ ’ਤੇ ਦੋਸ਼ੀਆਂ ਵਿਰੁਧ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਖ਼ੁਦਕੁਸ਼ੀ ਨੋਟ ਵਿਚ ਬਲਜੀਤ ਸਿੰਘ ਨੇ ਲਿਖਿਆ ਹੈ ਕਿ ਉਸਦੀ ਪਤਨੀ ਚਾਰ ਸਾਲ ਪਹਿਲਾਂ ਪੁੱਤਰ ਅਰਪਣਜੋਤ ਸਿੰਘ ਨੂੰ ਲੈ ਕੇ ਅਪਣੇ ਪੇਕੇ ਪਿੰਡ ਆਲਮਪੁਰਾ (ਜ਼ਿਲ੍ਹਾ ਹਰਿਦੁਆਰ, ਉੱਤਰਾਖੰਡ) ਚਲੀ ਗਈ ਸੀ।

ਇਸ ਤੋਂ ਬਾਅਦ ਉਸਨੂੰ ਨਾ ਤਾਂ ਪੁੱਤਰ ਨੂੰ ਮਿਲਣ ਦਿਤਾ ਗਿਆ ਅਤੇ ਨਾ ਹੀ ਉਸ ਨਾਲ ਗੱਲ ਕਰਨ ਦੀ ਇਜਾਜ਼ਤ ਮਿਲੀ। ਇਸ ਕਾਰਨ ਉਹ ਮਾਨਸਿਕ ਤੌਰ ’ਤੇ ਬਹੁਤ ਪਰੇਸ਼ਾਨ ਹੋ ਗਿਆ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਿਆ। ਬਲਜੀਤ ਨੇ ਲਿਖਿਆ ਕਿ “ ਮੈਂ ਨਸ਼ੇ ਦੀ ਓਵਰਡੋਜ਼ ’ਚ ਜ਼ਹਿਰੀਲੀ ਦਵਾਈ ਖਾ ਕੇ ਅਪਣੀ ਜ਼ਿੰਦਗੀ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਮੇਰੀ ਮੌਤ ਲਈ ਮੇਰੀ ਪਤਨੀ ਦਲਜੀਤ ਕੌਰ ਅਤੇ ਸੱਸ ਲਖਵਿੰਦਰ ਕੌਰ ਜ਼ਿੰਮੇਵਾਰ ਹਨ।”ਐਸਐਚਓ ਗੁਰਦੀਪ ਸਿੰਘ ਨੇ ਦਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਜਗਰਾਓਂ ਸਿਵਲ ਹਸਪਤਾਲ ਵਿਚ ਕਰਵਾਇਆ ਗਿਆ। 

ਰਾਏਕੋਟ ਤੋਂ ਜਸਵੰਤ ਸਿੰਘ ਸਿੱਧੂ ਦੀ ਰਿਪੋਰਟ

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement