ਕੋਰ ਕਮੇਟੀ ਨੇ ਪੰਚਾਇਤੀ ਚੋਣਾਂ ਬਾਰੇ ਲੋਕਾਂ 'ਚ ਜਾਗਰੂਕਤਾ ਮੁਹਿੰਮ ਵਿੱਢਣ ਦਾ ਫ਼ੈਸਲਾ ਲਿਆ- ਬੁੱਧ ਰਾਮ
Published : Dec 6, 2018, 6:30 pm IST
Updated : Dec 6, 2018, 6:30 pm IST
SHARE ARTICLE
Budh Ram
Budh Ram

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਗਾਮੀ ਪੰਚਾਇਤੀ ਚੋਣਾਂ 'ਚ ਸਰਬਸੰਮਤੀ ਨੂੰ ਪਹਿਲ ਦੇਣ ਅਤੇ...

ਚੰਡੀਗੜ੍ਹ (ਸ.ਸ.ਸ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਗਾਮੀ ਪੰਚਾਇਤੀ ਚੋਣਾਂ 'ਚ ਸਰਬਸੰਮਤੀ ਨੂੰ ਪਹਿਲ ਦੇਣ ਅਤੇ ਪੜ੍ਹੇ-ਲਿਖੇ, ਬੇਦਾਗ਼ ਅਤੇ ਨੌਜਵਾਨ ਚਿਹਰਿਆਂ ਨੂੰ ਆਪਸੀ ਸਹਿਮਤੀ ਨਾਲ ਪੰਚ ਅਤੇ ਸਰਪੰਚ ਚੁਣਨ।
'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਨੂੰ ਪੰਚਾਇਤੀ ਚੋਣਾਂ ਨੂੰ ਆਪਣੇ-ਆਪਣੇ ਵੋਟ ਬੈਂਕ ਲਈ ਹਥਿਆਰ ਵਜੋਂ ਵਰਤਿਆਂ ਅਤੇ ਲੋਕਾਂ ਨੂੰ ਆਪਸ ਵਿਚ ਵੰਡ ਕੇ ਗਲੀਆਂ-ਨਾਲੀਆਂ 'ਚ ਹੀ ਉਲਝਾਈ ਰੱਖਿਆ।

ਨਤੀਜੇ ਵਜੋਂ ਅੱਜ 70 ਸਾਲ ਬਾਅਦ ਵੀ ਪੰਜਾਬ ਦੇ ਪਿੰਡ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਅਤੇ ਨਰਕ ਵਰਗੀ ਜ਼ਿੰਦਗੀ ਜੀਆਂ ਰਹੇ ਹਨ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਜਦ ਤੱਕ ਪਿੰਡਾਂ ਦੇ ਲੋਕ ਆਪਸੀ ਰੰਜਸ਼ਾਂ ਅਤੇ ਵੰਡੀਆਂ 'ਚ ਉਲਝ ਕੇ ਚੰਗੇ ਅਤੇ ਅਗਾਂਹਵਧੂ ਨੌਜਵਾਨਾਂ ਨੂੰ ਪੰਚਾਇਤੀ ਦੇ ਰੂਪ 'ਚ ਨੁਮਾਇੰਦਗੀ ਨਹੀਂ ਦੇਣਗੇ ਉਦੋਂ ਤੱਕ ਪਿੰਡ ਬਹੁਪੱਖੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹਿਣਗੇ। ਇਸ ਲਈ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਪਿੰਡਾਂ ਦੇ ਲੋਕ ਪਾਰਟੀਬਾਜ਼ੀ ਅਤੇ ਧੜੇਬਾਜ਼ੀ ਤੋਂ ਉੱਤੇ ਉੱਠ ਕੇ ਆਪਸੀ ਸਹਿਮਤੀ ਨਾਲ ਅਗਾਂਹਵਧੂ ਪੰਚਾਇਤਾਂ ਨੂੰ ਪਹਿਲ ਦੇਣ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਧਾਂਤਕ ਅਤੇ ਵਿਹਾਰਕ ਤੌਰ 'ਤੇ ਪੰਚਾਇਤਾਂ ਨੂੰ ਸਰਬਸੰਮਤੀ ਨਾਲ ਚੁਣੇ ਜਾਣ ਦੀ ਵਕਾਲਤ ਕਰਦੀ ਹੈ, ਇਸ ਲਈ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਘੋਸ਼ਣਾ ਕੀਤੀ ਹੋਈ ਹੈ ਕਿ ਉਨ੍ਹਾਂ ਦੇ ਲੋਕ ਸਭਾ ਹਲਕਿਆਂ 'ਚ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤ ਖ਼ਾਸ ਕਰ ਕੇ ਸਰਪੰਚ ਬਣਾਉਣਗੇ। ਉਨ੍ਹਾਂ ਪਿੰਡਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵਿਕਾਸ ਕੰਮਾਂ ਲਈ ਇਨਾਮ ਵਜੋਂ ਤੁਰੰਤ ਦਿੱਤੀ ਜਾਵੇਗੀ।

ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪੰਚਾਇਤੀ ਚੋਣਾਂ 'ਚ ਸਰਬਸੰਮਤੀ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਘੋਸ਼ਣਾਵਾਂ ਕਰੇ ਅਤੇ ਨਿਰਧਾਰਿਤ ਕੀਤੀ ਇਨਾਮੀ ਰਾਸ਼ੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰੇ, ਕਿਉਂਕਿ ਪੰਜਾਬ ਸਰਕਾਰ ਨੇ ਦੋ-ਢਾਈ ਲੱਖ ਰੁਪਏ ਦਾ ਐਲਾਨ ਤਾਂ ਕੀਤਾ ਹੋਇਆ ਹੈ ਪਰ ਇਸ 'ਤੇ ਅਮਲ ਨਹੀਂ ਕੀਤਾ। ਪ੍ਰਿੰਸੀਪਲ ਬੁੱਧ ਰਾਮ ਨੇ ਦੂਸਰੇ ਸੰਸਦ ਅਤੇ ਰਾਜ ਸਭਾ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਆਪਣੇ ਇਲਾਕੇ 'ਚ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡਾਂ ਨੂੰ 5 ਲੱਖ ਰੁਪਏ ਦੀ ਵਿਕਾਸ ਰਾਸ਼ੀ ਇਨਾਮ ਵਜੋਂ ਦੇਣ ਦੀ ਘੋਸ਼ਣਾ ਕਰਨ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ 'ਆਪ' ਕੋਰ ਕਮੇਟੀ ਬੈਠਕ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਸਤਾਰ ਨਾਲ ਵਿਚਾਰ ਵਟਾਂਦਰੇ ਹੋਏ ਅਤੇ ਫ਼ੈਸਲਾ ਲਿਆ ਗਿਆ ਕਿ ਪਾਰਟੀ ਪੰਚਾਇਤੀ ਚੋਣਾਂ ਲਈ ਜਨ-ਜਾਗਰਨ ਮੁਹਿੰਮ ਵਿੱਢੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਬਸੰਮਤੀ ਦੀ ਕੋਸ਼ਿਸ਼ ਸਿਰੇ ਨਹੀਂ ਚੜ੍ਹਦੀ ਤਾਂ ਵੀ ਪਿੰਡਾਂ ਦੇ ਲੋਕ ਇਸ ਗੱਲ 'ਤੇ ਪਹਿਰਾ ਦੇਣ ਕਿ ਉਹ ਇਮਾਨਦਾਰ, ਪੜ੍ਹੇ-ਲਿਖੇ ਅਤੇ ਨਸ਼ੇ ਵਗ਼ੈਰਾ ਨਾ ਵੰਡਣ ਵਾਲੇ ਉਮੀਦਵਾਰਾਂ ਨੂੰ ਹੀ ਪੰਚ-ਸਰਪੰਚ ਚੁਣਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement