ਨਵਜੋਤ ਸਿੰਘ ਸਿੱਧੂ ਨੂੰ 5 ਦਿਨਾਂ ਲਈ ਮੁਕੰਮਲ ਆਰਾਮ ਦੀ ਸਲਾਹ
Published : Dec 6, 2018, 4:54 pm IST
Updated : Dec 6, 2018, 4:54 pm IST
SHARE ARTICLE
Navjot Singh Sidhu advised complete rest for 5 days
Navjot Singh Sidhu advised complete rest for 5 days

ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੂੰ ਡਾਕਟਰਾਂ ਨੇ 3 ਤੋਂ 5...

ਚੰਡੀਗੜ੍ਹ (ਸਸਸ) : ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੂੰ ਡਾਕਟਰਾਂ ਨੇ 3 ਤੋਂ 5 ਦਿਨਾਂ ਤੱਕ ਮੁਕੰਮਲ ਆਰਾਮ ਕਰਨ ਦੀ ਸਲਾਹ ਦਿਤੀ ਹੈ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਸਿੱਧੂ ਜੋ ਪਿਛਲੇ 17 ਦਿਨਾਂ ਤੋਂ ਚੋਣ ਮੁਹਿੰਮ 'ਤੇ ਸਨ ਅਤੇ ਇਸ ਦੌਰਾਨ ਉਨ੍ਹਾਂ ਵਲੋਂ ਲਗਾਤਾਰ 70 ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਇਸ ਨਾਲ ਉਨ੍ਹਾਂ ਦੀਆਂ ਵੋਕਲ ਕੌਰਡਜ਼ 'ਤੇ ਮਾੜਾ ਪ੍ਰਭਾਵ ਪਿਆ।

ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਵੋਕਲ ਕੌਰਡਜ਼ 'ਤੇ ਮਾੜਾ ਪ੍ਰਭਾਵ ਨਾਲ ਉਨ੍ਹਾਂ ਦੀ ਆਵਾਜ਼ ਨੂੰ ਨੁਕਸਾਨ ਪਹੁੰਚ ਸਕਦਾ ਹੈ ਜਿਸ ਕਾਰਨ ਡਾਕਟਰਾਂ ਵਲੋਂ ਸ. ਸਿੱਧੂ ਨੂੰ ਨੂੰ 3-5 ਦਿਨ ਦੇ ਮੁਕੰਮਲ ਆਰਾਮ ਦੀ ਸਲਾਹ ਦਿਤੀ ਗਈ ਹੈ। ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਕੈਬਨਿਟ ਮੰਤਰੀ ਸ. ਸਿੱਧੂ ਐਂਮਬੋਲਿਜ਼ਮ ਟਰੀਟਮੈਂਟ ਲੈ ਰਹੇ ਹਨ, ਇਸ ਲਈ ਲਗਾਤਾਰ ਹਵਾਈ ਯਾਤਰਾ ਉਨ੍ਹਾਂ ਲਈ ਹਾਨੀਕਾਰਕ ਹੈ।

ਕੁਝ ਸਾਲ ਪਹਿਲਾਂ ਜ਼ਿਆਦਾ ਹਵਾਈ ਯਾਤਰਾ ਕਾਰਨ ਉਹ ਡੀ.ਵੀ.ਟੀ. ਦੀ ਸਮੱਸਿਆ ਤੋਂ ਪ੍ਰਭਾਵਿਤ ਹੋ ਗਏ ਸਨ। ਉਨ੍ਹਾਂ ਵਲੋਂ ਲੜੀਵਾਰ ਹੀਮਾਟੌਲੋਜੀ (ਬਲੱਡ) ਟੈਸਟ ਕਰਵਾਏ ਗਏ ਹਨ। ਡਾਕਟਰਾਂ ਦੀ ਸਲਾਹ ਨਾਲ ਉਹ ਮੁਕੰਮਲ ਜਾਂਚ ਅਤੇ ਰਿਕਵਰੀ ਲਈ ਕਿਸੇ ਅਣਦੱਸੀ ਥਾਂ 'ਤੇ ਗਏ ਹਨ। ਉਨ੍ਹਾਂ ਨੂੰ ਸਾਹ ਲੈਣ ਦੇ ਅਭਿਆਸ ਅਤੇ ਫਿਜ਼ੀਓਥੈਰੇਪੀ ਦੇ ਨਾਲ ਵਿਸ਼ੇਸ਼ ਦਵਾਈਆਂ ਦਿਤੀਆਂ ਜਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement