ਸੁਰੱਖਿਆ 'ਤੇ ਪੁਲਿਸ ਸਖ਼ਤ, ਰੈਸਟੋਰੈਂਟਾ, ਕਲੱਬ, ਪੱਬ ਨੂੰ ਰਾਤ 11.30 ਤੋਂ ਬੰਦ ਕਰਨ ਦਾ ਆਦੇਸ਼ ਜਾਰੀ
Published : Dec 6, 2019, 4:03 pm IST
Updated : Dec 6, 2019, 4:03 pm IST
SHARE ARTICLE
Gurpreet singh bhullar bar restaurants
Gurpreet singh bhullar bar restaurants

ਸ਼ਹਿਰ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬਣਾਏ ਰੱਖਣ ਦੇ ਉਦੇਸ਼ ਤੋਂ ਇਹ ਕਦਮ ਚੁੱਕਿਆ ਗਿਆ ਹੈ।

ਜਲੰਧਰ: ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਡੀ.ਸੀ.ਪੀ. (ਕਾਨੂੰਨ ਵਿਵਸਥਾ) ਬਲਕਾਰ ਸਿੰਘ ਨੇ ਇਕ ਆਦੇਸ਼ ਜਾਰੀ ਕਰਕੇ ਸ਼ਹਿਰ 'ਚ ਪੈਂਦੇ ਕਮਿਸ਼ਨਰੇਟ ਇਲਾਕੇ 'ਚ ਸਾਰੇ ਰੈਸਟੋਰੈਂਟਾਂ, ਕਲੱਬ, ਬਾਰ, ਪੱਬ ਅਤੇ ਹੋਰ ਲਾਈਸੈਂਸ ਸ਼ੁਦਾ ਖਾਣ-ਪੀਣ ਦੇ ਸਥਾਨਾਂ 'ਤੇ ਰਾਤ 11.30 ਵਜੇ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।

PhotoPhotoਸ਼ਹਿਰ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬਣਾਏ ਰੱਖਣ ਦੇ ਉਦੇਸ਼ ਤੋਂ ਇਹ ਕਦਮ ਚੁੱਕਿਆ ਗਿਆ ਹੈ। ਡੀ.ਸੀ.ਪੀ. ਬਲਕਾਰ ਸਿੰਘ ਨੇ ਕਿਹਾ ਕਿ ਕਮਿਸ਼ਨਰੇਟ ਖੇਤਰ 'ਚ ਉਕਤ ਆਦੇਸ਼ 7 ਦਸੰਬਰ 2019 ਤੋਂ ਲੈ ਕੇ 15 ਜਨਵਰੀ 2020 ਤੱਕ ਜਾਰੀ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਜੋ ਵੀ ਪੁਲਸ ਦੇ ਆਦੇਸ਼ਾਂ ਦੀ ਉਲੰਘਣਾ ਕਰੇਗਾ। ਉਸ ਦੇ ਖਿਲਾਫ ਸਬੰਧਿਤ ਧਰਾਵਾਂ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।

PhotoPhotoਡੀ.ਸੀ.ਪੀ. ਨੇ ਕਿਹਾ ਕਿ ਇਹ ਗੱਲ ਦੇਖਣ 'ਚ ਸਾਹਮਣੇ ਆਈ ਹੈ ਕਿ ਪਤੰਗ ਉਡਾਉਣ ਦੇ ਲਈ ਜਿਸ ਡੋਰ ਦਾ ਇਸਤੇਮਾਲ ਕੀਤਾ ਜਾਂਦਾ ਹੈ, ਉਹ ਸੂਤੀ ਡੋਰ ਨਹੀਂ ਹੁੰਦੀ ਬਲਕਿ ਚਾਈਨਾ ਡੋਰ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

PhotoPhoto ਚਾਈਨਾ ਡੋਰ ਨਾਲ ਮਨੁੱਖੀ ਜਾਨ ਨੂੰ ਖਤਰਾ ਬਣਿਆ ਰਹਿੰਦਾ ਹੈ, ਕਿਉਂਕਿ ਇਸ ਨਾਲ ਦੋ-ਪਹੀਆ ਵਾਹਨਾਂ 'ਤੇ ਨਿਕਲਣ ਵਾਲੇ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਨ੍ਹਾਂ ਤੱਥਾਂ ਨੂੰ ਧਿਆਨ 'ਚ ਰੱਖਦੇ ਹੋਏ ਸਿੰਥੈਟਿਕ/ ਪਲਾਸਟਿਕ ਦੀ ਬਣੀ ਡੋਰ ਨਾਲ ਪਤੰਗ ਉਡਾਉਣ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਂਦੀ ਹੈ।

PhotoPhotoਇਹ ਆਦੇਸ਼ ਕਮਿਸ਼ਨਰੇਟ ਪੁਲਸ ਖੇਤਰ 'ਚ 30 ਨਵੰਬਰ 2019 ਤੋਂ ਲਾਗੂ ਕਰ ਦਿੱਤੇ ਗਏ ਸਨ ਅਤੇ ਇਨ੍ਹਾਂ ਨੇ 29 ਮਈ 2020 ਤੱਕ ਲਾਗੂ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੋ ਵੀ ਪੁਲਸ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਦਾ ਹੋਇਆ ਫੜਿਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement