ਪੰਜਾਬ ਦੇ ਮੌਜੂਦਾ ਹਾਲਾਤ 'ਤੇ ਸਾਨੂੰ ਦੁੱਖ ਹੈ : ਰਵੀ ਸਿੰਘ
Published : Dec 6, 2019, 10:30 am IST
Updated : Dec 6, 2019, 10:30 am IST
SHARE ARTICLE
Ravi Singh
Ravi Singh

ਖ਼ਾਲਸਾ ਏਡ ਦੇ ਮੁਖੀ ਨੇ ਅਕਾਲ ਤਖ਼ਤ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ  (ਚਰਨਜੀਤ ਸਿੰਘ): ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨਾਲ ਪੰਜਾਬ ਦੇ ਮਸਲਿਆਂ ਬਾਰੇ ਵਿਚਾਰ ਕੀਤੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਰਵੀ ਸਿੰਘ ਨੇ ਕਿਹਾ ਕਿ ਪੰਜਾਬ ਦਾ ਸਾਨੂੰ ਵਿਦੇਸ਼ ਬੈਠੇ ਸਿੱਖਾਂ ਨੂੰ ਵੀ ਦਰਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਸਾਨੂੰ ਦੁਖ ਹੈ ਕਿ ਪੰਜਾਬ ਕਿਧਰ ਜਾ ਰਿਹਾ ਹੈ।

Giani Harpreet Singh Giani Harpreet Singh

ਉਨ੍ਹਾਂ 'ਜਥੇਦਾਰ' ਨੂੰ ਅਪੀਲ ਕੀਤੀ ਹੈ ਕਿ ਵਿਦੇਸ਼ਾਂ ਵਿਚ ਪੜ੍ਹਾਈ ਲਈ ਗਏ ਨੌਜਵਾਨਾਂ ਦੀ ਮਦਦ ਕਰਨ ਲਈ ਅਕਾਲ ਤਖ਼ਤ ਸਾਹਿਬ ਤੋਂ ਸੰਦੇਸ਼ ਜਾਰੀ ਕੀਤਾ ਜਾਵੇ ਤਾਕਿ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀ ਬੱਚਿਆਂ ਦੀ ਰਾਖੀ ਤੇ ਮਦਦ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸ਼ਬਦ ਗ਼ਲਤ ਮੰਨਿਆ ਜਾ ਰਿਹਾ ਹੈ।

Ravi Singh, Founder of Khalsa AidRavi Singh, Founder of Khalsa Aid

ਸਿਰੋਪਾਉ ਦੀ ਹੋ ਰਹੀ ਦੁਰਵਰਤੋਂ 'ਤੇ ਗੱਲ ਕਰਦਿਆਂ ਰਵੀ ਸਿੰਘ ਨੇ ਕਿਹਾ ਕਿ ਕੌਮ ਦੀ ਖ਼ਾਤਰ ਕੁੱਝ ਕਰ ਦਿਖਾਉਣ ਵਾਲਿਆਂ ਨੂੰ ਹੀ ਸਿਰੋਪਾਉ ਦਿਤੇ ਜਾਣ ਜਿਸ ਤਰ੍ਹਾਂ ਨਾਲ ਸਿਰੋਪਾਉ ਵੰਡੇ ਜਾ ਰਹੇ ਹਨ ਉਹ ਠੀਕ ਨਹੀਂ ਹੈ। ਇਸ ਪ੍ਰਚਲਣ ਨੂੰ ਰੋਕਣ ਲਈ ਉਨ੍ਹਾਂ 'ਜਥੇਦਾਰ' ਨੂੰ ਅਪੀਲ ਕੀਤੀ।

Ravi Singh Founder of Khalsa AidRavi Singh Founder of Khalsa Aid

ਪੰਜਾਬ ਵਿਚ ਨਸ਼ਿਆਂ ਦੇ ਵਹਿ ਰਹੇ ਛੇਵੇਂ ਦਰਿਆ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਰਵੀ ਸਿੰਘ ਨੇ ਕਿਹਾ ਕਿ ਇਹੀ ਕੰਮ ਸਰਕਾਰਾਂ ਦੇ ਹਨ ਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਨਸ਼ਿਆਂ 'ਤੇ ਰੋਕ ਲਗਾਉਣ। ਇੱਕਲੀ ਜਥੇਬੰਦੀ ਇਹ ਕੰਮ ਨਹੀਂ ਕਰ ਸਕਦੀ।

ravi singh Khalsa Aid ravi singh Khalsa Aid

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਸਮੇਂ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਤ ਕਿਸਾਨਾਂ ਦੀ ਮਦਦ ਵੀ ਅਸੀ ਕੀਤੀ ਹੈ। ਕਰੀਬ 10 ਹਜ਼ਾਰ ਕਿਸਾਨਾਂ ਨੂੰ ਫ਼ਸਲ ਲਈ ਬੀਜ, ਮੱਝਾਂ, 1500 ਟਨ ਖਾਦ ਵੀ ਦਿਤੀ ਹੈ। ਅਸੀ ਪੰਜਾਬ ਦੇ ਕਿਸਾਨਾਂ ਨਾਲ ਜੁੜੇ ਹੋਏ ਹਾਂ। ਉਨ੍ਹਾਂ ਕਿਹਾ ਕਿ ਸਾਡੇ ਲੰਗਰ ਵਿਚ ਕਦੇ ਵੀ ਕਿਸੇ ਤਰ੍ਹਾਂ ਨਾਲ ਭੇਦਭਾਵ ਨਹੀਂ ਕੀਤਾ ਜਾਂਦਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement