
ਦਿੱਲੀ ਅੰਦੋਲਨ 'ਚ ਹਿੱਸਾ ਲੈਣ ਜਾ ਰਹੇ ਕਿਸਾਨ ਦੀ ਹਾਦਸੇ 'ਚ ਮੌਤ
ਨਵਾਂਸ਼ਹਿਰ, 5 ਦਸੰਬਰ: ਨਵਾਂ ਸ਼ਹਿਰ ਦੇ ਇਕ ਕਿਸਾਨ ਸੁਰਿੰਦਰ ਸਿੰਘ ਦੀ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਜਾਂਦੇ ਸਮੇਂ ਹਾਦਸਾ ਵਾਪਰਨ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮੰਡੇਰ ਨਿਵਾਸੀ ਨੰਬਰਦਾਰ ਜਸਬੀਰ ਸਿੰਘ ਘੁੰਮਣ ਨੇ ਦਸਿਆ ਕਿ ਪਿੰਡ ਹਸਨਪੁਰ ਮੰਡੇਰ ਦਾ ਕਿਸਾਨ ਸੁਰਿੰਦਰ ਸਿੰਘ (50 ਸਾਲ) ਪੁੱਤਰ ਮੇਜਰ ਸਿੰਘ ਅਪਣੇ ਟਰੈਕਟਰ ਟਰਾਲੀ ਵਿਚ 10-12 ਕਿਸਾਨਾਂ ਨੂੰ ਲੈ ਕੇ ਦਿੱਲੀ ਵਿਖੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਿਹਾ ਸੀ। ਜਦੋਂ ਉਹ ਦਿੱਲੀ ਤੋਂ ਪਿਛੇ ਸੋਨੀਪਤ ਦੇ ਨਜ਼ਦੀਕ ਪਹੁੰਚਿਆ ਤਾਂ ਰਾਤ 8-9 ਵਜੇ ਦੇ ਕਰੀਬ ਉਹ ਰੋਡ ਕਰਾਸ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਫੇਟ ਮਾਰ ਦਿਤੀ ਜਿਸ ਕਾਰਨ ਕਿਸਾਨ ਨੇ ਮੌਕੇ 'ਤੇ ਹੀ ਮੌਤ ਹੋ ਗਈ।