
ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ ਵਿਚ ਡਟਣ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 5 ਦਸੰਬਰ(ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹੇ ਇਕਲੌਤੇ ਨੇਤਾ ਹਨ ਜੋ ਹਮੇਸ਼ਾ ਹੀ ਸਾਡੇ ਅੰਨਦਾਤਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਜੋ ਆਪਣੀਆਂ ਹੱਕੀ ਮੰਗਾਂ ਲਈ ਅੱਗੇ ਹੋ ਕੇ ਸੰਘਰਸ਼ ਕਰ ਰਹੇ ਹਨ।
ਇਹ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਸ਼ਾਮ ਇਥੇ ਪੱਤਰਕਾਰਾਂ ਨਾਲ ਹੋਈ ਗੱਲਬਾਤ ਦੌਰਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਕੇਂਦਰ ਅਤੇ ਕਿਸਾਨਾਂ ਵਿਚਕਰ ਬਣੇ ਤਣਾਅ ਨੂੰ ਹੱਲ ਕਰਨ ਲਈ ਅਪਣਾ ਸਖ਼ਤ ਸੁਹਿਰਦ ਇਰਾਦਾ ਜ਼ਾਹਰ ਕੀਤਾ ਹੈ।
ਅਪਣੇ ਘਟੀਆ ਸਿਆਸੀ ਮੁਫਾਦ ਸਿੱਧ ਕਰਨ ਲਈ ਸਾਡੇ ਕਿਸਾਨਾਂ ਦੇ ਹਿੱਤਾ ਛਿੱਕੇ ਟੰਗਣ ਵਾਲੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਢਿੱਲੋਂ ਨੇ ਸੁਖਬੀਰ ਬਾਦਲ ਨੂੰ ਪੰਜਾਬੀਆਂ ਦਾ ਸਾਹਮਣਾ ਕਰਨ ਲਈ ਵੰਗਾਰਿਆ। ਉਨ੍ਹਾਂ ਕਿਹਾ ਕਿ ਅਕਾਲੀਆਂ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਅਕਾਲੀਆਂ ਨੂੰ ਤਬਾਹ ਕਰ ਕੇ ਰੱਖ ਦੇਵੇਗਾ ਅਤੇ ਨਾਲ ਹੀ Àਹਨਾਂ ਬਾਦਲਾਂ ਨੂੰ ਪੁਛਿਆ ਕਿ ਉਹ ਸਪੱਸ਼ਟ ਕਰਨ ਕਿ ਉਹਨਾਂ ਨੇ ਪਹਿਲਾਂ ਆਰਡੀਨੈਂਸ 'ਤੇ ਦਸਤਖ਼ਤ ਕਿਉਂ ਕੀਤੇ ਸਨ।
ਸੁਖਬੀਰ ਅਤੇ ਹਰਸਿਮਰਤ ਨੇ ਮੰਤਰੀ ਮੰਡਲ ਵਿਚ ਅਪਣੀ ਕੁਰਸੀ ਬਚਾਉਣ ਲਈ ਕਾਲੇ ਕਾਨੂੰਨਾਂ ਵਿਚ ਮੋਦੀ ਦਾ ਸਾਥ ਦੇ ਕੇ ਪੰਜਾਬੀਆਂ ਦੇ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਬਾਦਲਾਂ ਲਈ ਕੁੱਝ ਮਹੱਤਤਾ ਨਹੀਂ ਰਖਦਾ ਅਤੇ ਅਜਿਹੀਆਂ ਡਰਾਮੇਬਾਜ਼ੀਆਂ ਕਰ ਕੇ ਉਹ ਅਪਣੇ ਪਾਪਾਂ ਤੋਂ ਮੁਕਤ ਨਹੀਂ ਹੋ ਸਕਦੇ। ਸੁਖਬੀਰ ਦਾ ਕਿਸਾਨਾਂ ਦੇ ਮੁੱਦੇ ਪ੍ਰਤੀ ਸਿਫ਼ਰ ਯੋਗਦਾਨ ਹੈ ਅਤੇ ਉਹ ਬੇਬੁਨਿਆਦ ਦੋਸ਼ਾਂ ਨਾਲ ਅਪਣੀ ਗ਼ਲਤੀ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਕਿਸਾਨਾਂ ਪ੍ਰਤੀ ਕਾਂਗਰਸ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਿਸਾਨਾਂ ਦੀ ਰਾਖੀ ਲਈ ਕੁਝ ਵੀ ਕਰimageਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਲਈ ਦਿਤੀ ਕੋਈ ਵੀ ਕੁਰਬਾਨੀ ਥੋੜ੍ਹੀ ਹੈ।